Breaking News
Home / ਪੰਜਾਬ / ਆਸਟ੍ਰੇਲੀਆ ਨੇ ਭਾਰਤ ਤੋਂ ਆਉਣ ਵਾਲੇ ਲੋਕਾਂ ਤੇ ਵਰਤੀ ਸਖਤੀ, ਜਾਣਾ ਪੈ ਸਕਦਾ ਜੇ ਲ ਅਤੇ ਭਾਰੀ ਜ਼ੁਰਮਾਨਾ

ਆਸਟ੍ਰੇਲੀਆ ਨੇ ਭਾਰਤ ਤੋਂ ਆਉਣ ਵਾਲੇ ਲੋਕਾਂ ਤੇ ਵਰਤੀ ਸਖਤੀ, ਜਾਣਾ ਪੈ ਸਕਦਾ ਜੇ ਲ ਅਤੇ ਭਾਰੀ ਜ਼ੁਰਮਾਨਾ

ਸਿਡਨੀ : ਭਾਰਤ ਵਿਚ ਰੋਜ਼ਾਨਾ 3 ਲੱਖ ਤੋਂ ਵੱਧ ਕੋਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ਨੂੰ ਵੇਖਦੇ ਹੋਏ ਆਸਟ੍ਰੇਲੀਆ ਨੇ ਭਾਰਤ ਤੋਂ ਪਰਤਣ ਵਾਲੇ ਆਪਣੇ ਨਾਗਰਿਕਾਂ ਦੇ ਖ਼ਿਲਾਫ਼ ਸ਼ਖਤ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ। ਸਕਾਟ ਮੌਰਿਸਨ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਪਾਬੰਦੀ ਦੇ ਬਾਵਜੂਦ ਜੇਕਰ ਕੋਈ ਵਿਅਕਤੀ ਭਾਰਤ ਤੋਂ ਆਸਟ੍ਰੇਲੀਆ ਆਉਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਨੂੰ ਜੁਰਮਾਨਾ ਅਤੇ ਜੇ ਲ੍ਹ ਦੀ ਸ ਜ਼ਾ ਹੋ ਸਕਦੀ ਹੈ। ਦੱਸ ਦੇਈਏ ਕਿ ਆਸਟ੍ਰੇਲੀਆ ਨੇ ਭਾਰਤ ਤੋਂ ਆਉਣ ਵਾਲੀਆਂ ਸਿੱਧੀਆਂ ਉਡਾਣਾਂ ’ਤੇ ਪਹਿਲਾਂ ਹੀ ਰੋਕ ਲਗਾ ਦਿੱਤੀ ਹੈ।

9ਨਿਊਜ਼ ਦੀ ਰਿਪੋਰਟ ਮੁਤਾਬਕ ਸਰਕਾਰ ਨੇ ਇਸ ਸਬੰਧ ਵਿਚ ਨਵੇਂ ਨਿਯਮ ਬਣਾਏ ਹਨ, ਜੋ ਅੱਜ (1 ਮਈ) ਤੋਂ ਅਮਲ ਵਿਚ ਆ ਸਕਦੇ ਹਨ। ਇਸ ਦੇ ਤਹਿਤ ਅਜਿਹੇ ਲੋਕਾਂ ਦੇ ਦੇਸ਼ ਵਿਚ ਪ੍ਰਵੇਸ਼ ’ਤੇ ਰੋਕ ਰਹੇਗੀ, ਜਿਨ੍ਹਾਂ ਨੇ ਪਿਛਲੇ 14 ਦਿਨਾਂ ਤੋਂ ਭਾਰਤ ਦੀ ਯਾਤਰਾ ਕੀਤੀ ਹੈ। ਸਰਕਾਰ ਨੇ ਇਹ ਕਦਮ ਇਸ ਲਈ ਚੁੱਕਿਆ ਹੈ, ਕਿਉਂਕਿ ਹਾਲ ਹੀ ਵਿਚ 2 ਆਸਟ੍ਰੇਲੀਆਈ ਕ੍ਰਿਕਟਰ ਦੇਸ਼ ਵਾਪਸ ਪੁੱਜੇ ਸਨ। ਭਾਰਤ ਤੋਂ ਸਿੱਧੀਆਂ ਉਡਾਣਾ ’ਤੇ ਲੱਗੀ ਰੋਕ ਨੂੰ ਦੇਖਦੇ ਹੋਏ ਇਨ੍ਹਾਂ ਕ੍ਰਿਕਟਰਾਂ ਨੇ ਸਭ ਤੋਂ ਪਹਿਲਾਂ ਕਤਰ ਦੀ ਯਾਤਰਾ ਕੀਤੀ, ਫਿਰ ਉਥੋਂ ਆਸਟ੍ਰੇਲੀਆ ਲਈ ਉਡਾਣ ਭਰੀ।


ਸਿਹਤ ਮੰਤਰੀ ਗ੍ਰੇਗ ਹੰਟ ਨੇ ਦੱਸਿਆ ਕਿ ਸਰਹੱਦ ’ਤੇ ਸਖ਼ਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੋ ਕੋਈ ਵੀ ਇਸ ਨਿਯਮ ਨੂੰ ਤੋੜਨ ਦੀ ਕੋਸ਼ਿਸ਼ ਕਰੇਗਾ, ਉਸ ’ਤੇ 66,600 ਡਾਲਰ (ਲਗਭਗ 50 ਲੱਖ ਰੁਪਏ) ਦਾ ਜ਼ੁਰਮਾਨਾ ਲਗਾਇਆ ਜਾਏਗਾ ਜਾਂ 5 ਸਾਲ ਦੀ ਜੇ ਲ੍ਹ ਦੀ ਸ ਜ਼ਾ ਹੋਵੇਗੀ, ਜਾਂ ਫਿਰ ਦੋਵੇਂ ਵੀ ਹੋ ਸਕਦੇ ਹਨ। ਸਿਹਤ ਮੰਤਰੀ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਫ਼ੈਸਲਾ ਲਿਆ ਗਿਆ ਹੈ।

ਇਸ ਤੋਂ ਪਹਿਲਾਂ ਆਸਟ੍ਰੇਲੀਆ ਨੇ ਭਾਰਤ ਤੋਂ ਸਿੱਧੀਆਂ ਉਡਾਣਾਂ ’ਤੇ 15 ਮਈ ਤੱਕ ਰੋਕ ਲਗਾਉਣ ਦਾ ਐਲਾਨ ਕੀਤਾ ਸੀ। ਆਸਟੇ੍ਰਲੀਆ ਨੇ ਕਿਹਾ ਕਿ ਉਹ 15 ਮਈ ਨੂੰ ਆਪਣੇ ਫ਼ੈਸਲੇ ਦੀ ਸਮੀਖਿਆ ਕਰੇਗਾ ਅਤੇ ਇਸ ਦੇ ਬਾਅਦ ਤੈਅ ਕੀਤਾ ਜਾਏਗਾ ਕਿ ਉਡਾਣਾਂ ’ਦੇ ਪਾਬੰਦੀ ਵਧਾਉਣੀ ਹੈ ਜਾਂ ਨਹੀਂ।

About admin

Check Also

ਪੁੱਤ ਨੂੰ ਕੈਨੇਡਾ ਭੇਜਣ ਲਈ 24 ਲੱਖ ਖ਼ਰਚ ਕੇ ਵਿਦੇਸ਼ ਭੇਜੀ ਨੂੰਹ ਨੇ ਦਿੱਤਾ ਧੋਖਾ

ਮਾਛੀਵਾੜਾ ਸਾਹਿਬ (ਟੱਕਰ): ਪਿਛਲੇ ਸਮਿਆਂ ਦੌਰਾਨ ਵਿਦੇਸ਼ਾਂ ਤੋਂ ਆਏ ਲਾੜੇ ਪੰਜਾਬ ਵਿਚ ਕੁੜੀਆਂ ਨਾਲ ਵਿਆਹ …

%d bloggers like this: