Breaking News

MP ਅੰਮ੍ਰਿਤਪਾਲ ਸਿੰਘ ਵੱਲੋਂ ਮੁੜ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਰੁਖ਼

MP ਅੰਮ੍ਰਿਤਪਾਲ ਸਿੰਘ ਵੱਲੋਂ ਮੁੜ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਰੁਖ਼

ਸੁਣਵਾੲੀ ਪਹਿਲੀ ਨੂੰ; ਪੰਜਾਬ ਸਰਕਾਰ ਦੇ ਹੁਕਮ ਨੂੰ ਚੁਣੌਤੀ ਦਿੱਤੀ

 

 

 

 

 

 

 

 

 

 

ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਮੁੜ ਰੁਖ਼ ਕਰਦਿਆਂ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਆਰਜ਼ੀ ਪੈਰੋਲ ਦੀ ਮੁੜ ਮੰਗ ਕੀਤੀ ਹੈ। ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਦੇ ਸੰਸਦ ਵਿਚ ਸ਼ਾਮਲ ਹੋਣ ਤੋਂ ਰੋਕ ਦਿੱਤਾ ਸੀ ਜਿਸ ਨੂੰ ਅਦਾਲਤ ਵਿਚ ਚੁਣੌਤੀ ਦਿੰਦਿਆਂ ਸੁਣਵਾਈ ਕਰਨ ਦੀ ਮੰਗ ਕੀਤੀ ਗਈ ਹੈ। ਇਸ ਮਾਮਲੇ ਦੀ ਸੁਣਵਾਈ ਪਹਿਲੀ ਦਸੰਬਰ ਨੂੰ ਹੋਵੇਗੀ।

 

 

ਪੰਜਾਬ ਸਰਕਾਰ ਨੇ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਦੀ ਅਰਜ਼ੀ ਰੱਦ ਕਰ ਦਿੱਤੀ ਸੀ ਜਿਸ ਕਾਰਨ ਉਸ ਦੇ ਸੰਸਦ ਦੇ ਸਰਦ ਰੁੱਤ ਸੈਸ਼ਨ ’ਚ ਭਾਗ ਲੈਣ ’ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਮਾਮਲੇ ਵਿੱਚ ਦਾਇਰ ਪਟੀਸ਼ਨ ’ਤੇ 21 ਨਵੰਬਰ ਨੂੰ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਹਫ਼ਤੇ ’ਚ ਫ਼ੈਸਲਾ ਕਰਨ ਦੇ ਨਿਰਦੇਸ਼ ਦਿੱਤੇ ਸਨ।

 

 

 

 

 

ਪੰਜਾਬ ਦੇ ਗ੍ਰਹਿ ਵਿਭਾਗ ਨੇ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਅਤੇ ਜ਼ਿਲ੍ਹਾ ਪੁਲੀਸ ਕਪਤਾਨ ਤੋਂ ਹਾਈ ਕੋਰਟ ਦੇ ਹੁਕਮਾਂ ਦੇ ਮੱਦੇਨਜ਼ਰ ਰਿਪੋਰਟ ਮੰਗੀ ਸੀ। ਅੰਮ੍ਰਿਤਸਰ ਪ੍ਰਸ਼ਾਸਨ ਨੇ ਪੈਰੋਲ ਦੀ ਅਰਜ਼ੀ ਰੱਦ ਕਰਨ ਦੀ ਸਿਫ਼ਾਰਸ਼ ਕੀਤੀ ਸੀ ਜਿਸ ਦੇ ਆਧਾਰ ’ਤੇ ਗ੍ਰਹਿ ਵਿਭਾਗ ਨੇ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਨਾ ਦੇਣ ਦਾ ਫ਼ੈਸਲਾ ਕੀਤਾ। ਦੱਸਣਯੋਗ ਹੈ ਕਿ ਸੰਸਦ ਦਾ ਸਰਦ ਰੁੱਤ ਇਜਲਾਸ ਪਹਿਲੀ ਦਸੰਬਰ ਤੋਂ 19 ਦਸੰਬਰ ਤੱਕ ਹੋ ਰਿਹਾ ਹੈ ਜਿਸ ’ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੇ ਆਪਣੇ ਵਕੀਲ ਜ਼ਰੀਏ ਅਦਾਲਤ ’ਚ ਪਟੀਸ਼ਨ ਦਾਇਰ ਕੀਤੀ ਸੀ।

 

 

 

 

ਜਾਣਕਾਰੀ ਮੁਤਾਬਕ ਸੁਪਰੀਮ ਕੋਰਟ ’ਚ ਵੀ ਅੰਮ੍ਰਿਤਪਾਲ ਸਿੰਘ ਦੇ ਸਬੰਧ ’ਚ ਇੱਕ ਮਾਮਲਾ ਸੁਣਵਾਈ ਅਧੀਨ ਹੈ। ਅੰਮ੍ਰਿਤਪਾਲ ਸਿੰਘ ਕੌਮੀ ਸੁਰੱਖਿਆ ਐਕਟ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਅਪਰੈਲ 2023 ਤੋਂ ਨਜ਼ਰਬੰਦ ਹੈ। ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਹਲਕੇ ਤੋਂ ਲੋਕ ਸਭਾ ਦੀ ਚੋਣ ਵੀ ਨਜ਼ਰਬੰਦੀ ਦੌਰਾਨ ਹੀ ਜਿੱਤੀ ਸੀ। ਸੰਸਦੀ ਚੋਣਾਂ ਦੇ ਨਤੀਜੇ ਚਾਰ ਜੂਨ 2024 ਨੂੰ ਐਲਾਨੇ ਗਏ ਸਨ ਪ੍ਰੰਤੂ ਉਹ ਹਾਲੇ ਤੱਕ ਸੰਸਦ ਦੇ ਕਿਸੇ ਵੀ ਸੈਸ਼ਨ ’ਚ ਹਿੱਸਾ ਨਹੀਂ ਲੈ ਸਕਿਆ ਹੈ।

Check Also

Punjab News: ਪੰਜਾਬ ਤੋਂ ਵੱਡੀ ਖਬਰ, SHO ਦੇ ਗੰਨਮੈਨ ਦੀ ਗੋਲੀ ਨਾਲ ਨੌਜਵਾਨ ਦੀ ਮੌਤ; ਪਰਿਵਾਰ ਨੇ ਪਿੱਠ ‘ਤੇ ਗੋਲੀ ਮਾਰਨ ਦਾ ਲਗਾਇਆ ਦੋਸ਼

Jalandhar: Youth Dies During Police Operation, Family Alleges Encounter Was Unjustified A 22-year-old youth, Lovepreet …