Breaking News
Home / ਪੰਥਕ ਖਬਰਾਂ / ਸਿੱਖ ਨੌਜੁਆਨ ਦੀ ਬੇ ਰ ਹਿ ਮੀ ਨਾਲ ਕੁੱ ਟ ਮਾ ਰ ਦੀ ਵੀਡੀਉ ਵਾਇਰਲ – ਕਿਸੇ ਕੋਲ ਇਸ ਵੀਡੀਉ ਬਾਰੇ ਜਾਣਕਾਰੀ ਹੈ ਤਾਂ ਸਾਂਝੀ ਕਰੋ

ਸਿੱਖ ਨੌਜੁਆਨ ਦੀ ਬੇ ਰ ਹਿ ਮੀ ਨਾਲ ਕੁੱ ਟ ਮਾ ਰ ਦੀ ਵੀਡੀਉ ਵਾਇਰਲ – ਕਿਸੇ ਕੋਲ ਇਸ ਵੀਡੀਉ ਬਾਰੇ ਜਾਣਕਾਰੀ ਹੈ ਤਾਂ ਸਾਂਝੀ ਕਰੋ

ਸਿੱਖ ਨੌਜੁਆਨ ਦੀ ਬੇ ਰ ਹਿ ਮੀ ਨਾਲ ਕੁੱ ਟ ਮਾ ਰ ਦੀ ਵੀਡੀਉ ਵਾਇਰਲ – ਕਿਸੇ ਕੋਲ ਇਸ ਵੀਡੀਉ ਬਾਰੇ ਜਾਣਕਾਰੀ ਹੈ ਤਾਂ ਸਾਂਝੀ ਕਰੋ- ਇਹ ਵੀਡਿਉ ਕਿਥੋਂ ਦੀ ਹੈ ? ਇਹ ਵੀ ਦੱਸੋ ਕਿ ਵੀਡੀਉ ਪੁਰਾਣੀ ਹੈ ਜਾਂ ਨਵੀਂ

ਜਿੱਥੇ ਇਸ ਦੇਸ਼ ਵਿਚ ਸਿੱਖ ਸੇਵਾ ਕਰ ਰਹੇ ਉੱਥੇ ਸਿੱਖਾਂ ਨਾਲ ਹੁੰਦਾ ਸਲੂਕ ਦੇਖ ਲਉ

ਸ਼੍ਰੋਮਣੀ ਕਮੇਟੀ ਦਾ ਸ਼ਲਾਘਾਯੋਗ ਕਦਮ – ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੋਰੋਨਾ ਤੋਂ ਬਚਾਓ ਹਿਤ ਅਮਰੀਕਾ ਤੋਂ ਫਾਈਜ਼ਰ ਕੰਪਨੀ ਦੀ ਵੈਕਸੀਨ ਵੱਡੀ ਮਾਤਰਾ ਵਿਚ ਮੰਗਵਾਉਣ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਕੇਂਦਰੀ ਸਿਹਤ ਮੰਤਰੀ ਹਰਸ਼ ਵਰਧਨ ਨੂੰ ਪੱਤਰ ਲਿਖ ਕੇ ਪ੍ਰਵਾਨਗੀ ਦੀ ਮੰਗ ਕੀਤੀ ਹੈ | ਲਿਖੇ ਪੱਤਰ ਵਿਚ ਉਨ੍ਹਾਂ ਕਿਹਾ ਕਿਹਾ ਹੈ ਕਿ ਭਾਰਤ ਸਰਕਾਰ ਦੀ ਇਸ ਸਬੰਧੀ ਪ੍ਰਵਾਨਗੀ ਮਿਲਣ ਨਾਲ ਇਹ ਵੈਕਸੀਨ ਭਾਰਤ ਵਿਚ ਕੋਰੋਨਾ ਤੋਂ ਰਾਹਤ ਲਈ ਵੱਡੀ ਮਦਦਗਾਰ ਸਾਬਤ ਹੋਵੇਗੀ | ਕੋਰੋਨਾ ਤੋਂ ਪੀੜਤ ਮਰੀਜ਼ਾਂ ਦੇ ਇਲਾਜ਼ ਲਈ ਸ਼੍ਰੋਮਣੀ ਕਮੇਟੀ ਵਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਸਬੰਧੀ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ, ਮੈਡੀਕਲ ਕਾਲਜ ਤੇ ਹਸਪਤਾਲ ਦੇ ਡਾਕਟਰਾਂ ਤੇ ਅਧਿਕਾਰੀਆਂ ਨਾਲ ਬੈਠਕ ਕਰਕੇ ਕੋਰੋਨਾ ਦੇ ਮੌਜੂਦਾ ਹਾਲਾਤ ਦੀ ਸਮੀਖਿਆ ਕਰਨ ਉੁਪਰੰਤ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਵਲੋਂ ਹਾਲ ਹੀ ਵਿਚ ਕੋਰੋਨਾ ਮਹਾਂਮਾਰੀ ਦੌਰਾਨ ਮਾਨਵਤਾ ਦੀ ਭਲਾਈ ਲਈ ਸਥਾਪਤ ਕੀਤੇ ਕੋਵਿਡ ਕੇਅਰ ਕੇਂਦਰ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਹੇ ਹਨ | ਉਨ੍ਹਾਂ ਦੱਸਿਆ ਕਿ ਪਟਿਆਲਾ ਅਤੇ ਭੁਲੱਥ ਵਿਖੇ ਜਲਦ ਹੀ ਕੋਵਿਡ ਕੇਅਰ ਕੇਂਦਰ ਸਥਾਪਤ ਕੀਤੇ ਜਾ ਰਹੇ ਹਨ | ਇਸ ਤੋਂ ਪਹਿਲਾਂ ਉਨ੍ਹਾਂ ਡਾਕਟਰਾਂ ਨਾਲ ਬੈਠਕ ਕਰਕੇ ਕੋਰੋਨਾ ਦੇ ਮੌਜੂਦਾ ਹਾਲਾਤ ਦੀ ਸਮੀਖਿਆ ਕੀਤੀ ਅਤੇ ਮੈਡੀਕਲ ਸਟਾਫ਼ ਨੂੰ ਹਰ ਤਰ੍ਹਾਂ ਕੋਰੋਨਾ ਮਰੀਜ਼ਾਂ ਦੀ ਦੇਖਭਾਲ ਲਈ ਤਿਆਰ ਰਹਿਣ ਦੇ ਨਿਰਦੇਸ਼ ਦਿੱਤਾ | ਸਮੀਖਿਆ ਬੈਠਕ ਦੌਰਾਨ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ: ਦਲਜੀਤ ਸਿੰਘ, ਡਾਇਰੈਕਟਰ ਪਿ੍ੰਸੀਪਲ ਡਾ: ਮਨਜੀਤ ਸਿੰਘ ਉੱਪਲ, ਡਾ: ਏ. ਪੀ. ਸਿੰਘ, ਡਾ: ਸ਼ੌਕੀਨ ਸਿੰਘ, ਡਾ: ਬਲਜੀਤ ਸਿੰਘ, ਡਾ: ਪੰਕਜ ਗੁਪਤਾ ਆਦਿ ਵੀ ਹਾਜ਼ਰ ਸਨ |

ਇਤਿਹਾਸਕ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ‘ਚ ਬਣਾਇਆ ਗੁਰੂ ਤੇਗ ਬਹਾਦਰ ਕੋਰੋਨਾ ਕੇਅਰ ਸੈਂਟਰ ਸੋਮਵਾਰ ਨੂੰ ਰਸਮੀ ਤੌਰ ‘ਤੇ ਸ਼ੁਰੂ ਹੋ ਗਿਆ। ਸੈਂਟਰ ਦੀ ਸ਼ੁਰੂਆਤ ਲਈ ਗੁਰਦੁਆਰਾ ਬੰਗਲਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਨੇ ਅਰਦਾਸ ਕੀਤੀ। ਇਸ ਮੌਕੇ ਦਿੱਲੀ ਦੇ ਸਿਹਤ ਮੰਤਰੀ ਸ੍ਰੀ ਸਤੇਂਦਰ ਜੈਨ, ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ, ਕਮੇਟੀ ਦੇ ਹੋਰ ਅਹੁਦੇਦਾਰ ਤੇ ਮੈਂਬਰ ਵੀ ਹਾਜ਼ਰ ਸਨ। ਸਿਹਤ ਮੰਤਰੀ ਸਤੇਂਦਰ ਜੈਨ ਨੇ 400 ਬੈੱਡਾਂ ਵਾਲੇ ਇਸ ਸੈਂਟਰ ਨੂੰ ਦਿੱਲੀ ਸਰਕਾਰ ਵਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਉਨ੍ਹਾਂ ਦੱਸਿਆ ਕਿ ਇਸ ਸੈਂਟਰ ਨੂੰ ਐਲ.ਐਨ.ਜੇ.ਪੀ. ਹਸਪਤਾਲ ਨਾਲ ਜੋੜਿਆ ਗਿਆ ਹੈ ਤਾਂ ਜੋ ਕਿਸੇ ਵੀ ਮਰੀਜ਼ ਦੀ ਹਾਲਤ ਗੰਭੀਰ ਹੋਣ ‘ਤੇ ਉਸ ਨੂੰ ਉਥੇ ਆਈ.ਸੀ.ਯੂ. ‘ਚ ਇਲਾਜ ਲਈ ਭੇਜਿਆ ਜਾ ਸਕੇ। ਇਸ ਸੈਂਟਰ ਦਾ ਸਾਰਾ ਬੁਨਿਆਦੀ ਢਾਂਚਾ ਦਿੱਲੀ ਗੁਰਦੁਆਰਾ ਕਮੇਟੀ ਨੇ ਤਿਆਰ ਕੀਤਾ ਹੈ ਜਦਕਿ ਡਾਕਟਰ ਤੇ ਪੈਰਾ ਮੈਡੀਕਲ ਸਟਾਫ ਦਿੱਲੀ ਸਰਕਾਰ ਨੇ ਮੁਹੱਈਆ ਕਰਵਾਇਆ ਹੈ। ਸਿਰਸਾ ਨੇ ਸਹਿਯੋਗ ਦੇਣ ਅਤੇ ਸੈਂਟਰ ਲਈ ਮੈਡੀਕਲ ਸਟਾਫ ਪ੍ਰਦਾਨ ਕਰਨ ‘ਤੇ ਦਿੱਲੀ ਸਰਕਾਰ ਦਾ ਧੰਨਵਾਦ ਕੀਤਾ

About admin

Check Also

ਬਰਗਾੜੀ ਪੁੱਜੇ ਦੀਪ ਸਿੱਧੂ ਨੇ ਢੱਡਰੀਆਂ ਵਾਲੇ ਨੂੰ ਸੁਣਾ ਦਿੱਤੀਆਂ ਖਰੀਆਂ ਖਰੀਆਂ

ਰਣਜੀਤ ਸਿੰਘ ਢੰਡਰੀਆਂਵਾਲਾ ਸਿੱਖੀ ਦੀ ਆਤਮਾ ਦਾ ਕ-ਤ-ਲ਼ ਕਰਨਾ ਚਾਹੁੰਦਾ ਹੈ। ਸਿੱਖ ਕਦੇ ਵੀ ਅਖੌਤੀ …

%d bloggers like this: