Breaking News
Home / ਪੰਜਾਬ / ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਦਾ ਦਿਹਾਂਤ

ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਦਾ ਦਿਹਾਂਤ

ਜਥੇਦਾਰ ਟੌਹੜਾ ਦੇ ਕਰੀਬੀ ਹੋ ਕੇ ਅਕਾਲੀ ਦਲ ‘ਚ ਵਿਚਰਨ ਵਾਲੇ ਅਤੇ ਫਿਰ ਕਾਂਗਰਸ ‘ਚ ਸ਼ਾਮਲ ਹੋਏ ਪੁਰਾਣੇ ਸਿਆਸਤਦਾਨ ਸ. ਇੰਦਰਜੀਤ ਸਿੰਘ ਜ਼ੀਰਾ ਚੜ੍ਹਾਈ ਕਰ ਗਏ ਹਨ। ਜ਼ੀਰਾ ਦੀ ਸਿਆਸਤ ‘ਚੋਂ ਪਹਿਲਾਂ ਸ. ਹਰੀ ਸਿੰਘ ਦਾ ਅਤੇ ਹੁਣ ਸ. ਇੰਦਰਜੀਤ ਸਿੰਘ ਦਾ ਚਲਾਣਾ ਵੱਡੀ ਗੱਲ ਹੈ।

ਪੰਜਾਬ ਦੇ ਸਾਬਕਾ ਮੰਤਰੀ ਤੇ ਹਲਕਾ ਜ਼ੀਰਾ ਤੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਪਿਤਾ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਦਾ ਅੱਜ ਸਵੇਰੇ 5 ਵਜੇ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਪਿੰਡ ਬਸਤੀ ਬੂਟੇ ਵਾਲੀ (ਜ਼ੀਰਾ) ਵਿਖੇ ਦੁਪਹਿਰ 3 ਵਜੇ ਕੀਤਾ ਜਾਵੇਗਾ।

ਉਨ੍ਹਾਂ ਦੇ ਦਿਹਾਂਤ ‘ਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ , ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਸਮੇਤ ਹੋਰਨਾਂ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਇਜ਼ਹਾਰ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਇੰਦਰਜੀਤ ਸਿੰਘ ਜ਼ੀਰਾ 1997 ‘ਚ ਪ੍ਰਕਾਸ਼ ਸਿੰਘ ਬਾਦਲ ਦੀ ਅਕਾਲੀ ਸਰਕਾਰ ਵਿਚ ਸਿਹਤ ਮੰਤਰੀ ਸਨ। ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਪਿਛਲੇ 4 ਮਹੀਨਿਆਂ ਤੋਂ ਜਿਗਰ ਦੇ ਕੈਂਸਰ ਤੋਂ ਪੀੜਤ ਸਨ ਅਤੇ ਚੰਡੀਗੜ੍ਹ ਵਿਚ ਆਪਣਾ ਇਲਾਜ ਕਰਵਾ ਰਹੇ ਸਨ।

About admin

Check Also

ਜੈਪਾਲ ਭੁੱਲਰ ਅਤੇ ਜੱਸੀ ਖਰੜ ਮਾਮਲਾ – ਦੇਖੋ ਸਾਰੇ ਚੈਨਲਾਂ ਦੀਆਂ ਸਾਰੀਆਂ ਵੀਡੀਉ ਅਤੇ ਹੁਣ ਤੱਕ ਦੇ ਅਪਡੇਟ

ਜੈਪਾਲ ਭੁੱਲਰ ਨੂੰ ਮੁਕਾਬਲੇ ਵਿੱਚ ਮਾਰਨ ’ਤੇ ਉਸ ਦੇ ਪਰਿਵਾਰ ਨੇ ਪੁਲੀਸ ਦੀ ਕਾਰਗੁਜ਼ਾਰੀ ’ਤੇ …

%d bloggers like this: