Breaking News
Home / ਪੰਜਾਬ / ਵੀਡੀਉ – ਬਾਦਲਾਂ ਦੀ ਰਿਹਾਇਸ਼ ‘ਤੇ ਕਾਲਾ ਝੰਡਾ ਲਹਿਰਾਇਆ ਗਿਆ

ਵੀਡੀਉ – ਬਾਦਲਾਂ ਦੀ ਰਿਹਾਇਸ਼ ‘ਤੇ ਕਾਲਾ ਝੰਡਾ ਲਹਿਰਾਇਆ ਗਿਆ

ਕਿਸਾਨਾਂ ਦੇ ਸਮਰਥਨ ‘ਚ ਬਾਦਲ ਪਰਿਵਾਰ ਨੇ ਘਰ ਦੇ ਮੁੱਖ ਦਰਵਾਜ਼ੇ ‘ਤੇ ਕਾਲ਼ੇ ਝੰਡੇ ਰਾਹੀਂ ਆਪਣਾ ਵਿਰੋਧ ਕਰਵਾਇਆ ਦਰਜ..ਦੇਖੋ ਵੀਡੀਓ

ਬਠਿੰਡਾ : ਸੰਯੁਕਤ ਕਿਸਾਨ ਮੋਰਚੇ ਵਲੋਂ 26 ਮਈ ਨੂੰ ਰੋਸ ਦਿਵਸ ਮਨਾਉਣ ਦੇ ਸੱਦੇ ਦਾ ਬਾਦਲ ਪਰਿਵਾਰ ਨੇ ਵੀ ਹਿਮਾਇਤ ਕੀਤੀ ਹੈ। ਉਨ੍ਹਾਂ ਨੇ ਆਪਣੇ ਘਰ ਦੇ ਮੁੱਖ ਦਰਵਾਜੇ ਉੱਤੇ ਕਾਲਾ ਝੰਡਾ ਲਾ ਕੇ ਕਿਸਾਨਾ ਦੇ ਅੱਜ ਦੇ ਐਲਾਨ ਦਾ ਸਮਰਥਨ ਕੀਤਾ ਹੈ। ਇਸ ਸਬੰਧੀ ਸਾਬਕਾ ਮੁੱਖ ਮੰਤਰੀ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਪਣੇ ਫੇਸਬੁੱਕ ਪੇਜ ਉੱਤੇ ਇੱਕ ਪੋਸਟ ਪਾਈ ਹੈ। ਇਸ ਪੋਸਟ ਵਿੱਚ ਲਿਖਿਆ ਹੈ ਕਿ ਅੱਜ ਰਾਜਧਾਨੀ ਦਿੱਲੀ ‘ਚ ਲੱਗੇ ਸ਼ਾਂਤਮਈ ਕਿਸਾਨ ਅੰਦੋਲਨ ਦੇ 6 ਮਹੀਨੇ ਪੂਰੇ ਹੋਣ ‘ਤੇ ਵੀ ਕੇਂਦਰ ਵੱਲੋਂ 3 ਕਾਲ਼ੇ ਖੇਤੀ ਕਾਨੂੰਨ ਰੱਦ ਨਾ ਕੀਤੇ ਜਾਣ ਦੇ ਰੋਸ ਵਜੋਂ, ਸਮੁੱਚੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਘਰਾਂ ‘ਤੇ ਕਾਲ਼ੇ ਝੰਡੇ ਲਹਿਰਾਏ ਜਾਣ ਤਹਿਤ, ਅਸੀਂ ਵੀ ਆਪਣੇ ਘਰ (ਪਿੰਡ ਬਾਦਲ) ਦੇ ਮੁੱਖ ਦਰਵਾਜ਼ੇ ‘ਤੇ ਕਾਲ਼ੇ ਝੰਡੇ ਰਾਹੀਂ ਆਪਣਾ ਵਿਰੋਧ ਦਰਜ ਕਰਵਾਇਆ ਹੈ। ਕਿਸਾਨ ਮਾਰੂ ਕਾਨੂੰਨ ਰੱਦ ਹੋਣ ਤੱਕ ਸਾਡਾ ਵਿਰੋਧ ਤੇ ਕਿਸਾਨਾਂ ਨਾਲ ਇੱਕਜੁੱਟਤਾ, ਇਸੇ ਤਰ੍ਹਾਂ ਜਾਰੀ ਰਹੇਗੀ।


ਜ਼ਿਕਰਯੋਗ ਹੈ ਕਿ ਕਿ ਤਿੰਨ ਖੇਤੀ ਕਾਨੂੰਨ ਖਿਲਾਫ ਸੰਘਰਸ਼ ਕਰ ਰਹੇ ਸੰਯੁਕਤ ਮੋਰਚੇ ਵਲੋਂ 26 ਮਈ ਨੂੰ ਕਾਲਾ ਦਿਵਸ ਮਨਾਉਣ ਦਾ ਐਲਾਨ ਕੀਤਾ ਹੋਇਆ ਹੈ। 26 ਮਈ ਨੂੰ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਧਰਨੇ ਤੇ ਬੈਠੇ 6 ਮਹੀਨੇ ਪੂਰੇ ਹੋ ਜਾਣਗੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਵਿਚਕਾਰ ਚੱਲ ਰਹੀ ਗੱਲਬਾਤ ਵੀ 4 ਮਹੀਨਿਆਂ ਤੋਂ ਬੰਦ ਹੈ। ਇਸ ਦੇ ਚੱਲਦੇ ਕਿਸਾਨਾਂ ਵੱਲੋਂ 26 ਮਈ ਨੂੰ ਕਾਲਾ ਦਿਹਾਡ਼ਾ ਮਨਾਉਣ ਦਾ ਐਲਾਨ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਆਪਣੇ ਘਰ ਪਟਿਆਲਾ ਵਿਖੇ ਕਾਲਾ ਝੰਡਾ ਫਹਿਰਾਇਆ. ਉੱਥੇ ਹੀ ਉਨ੍ਹਾਂ ਦੀ ਬੇਟੀ ਰਾਬੀਆ ਸਿੱਧੂ ਵੱਲੋਂ ਅੰਮ੍ਰਿਤਸਰ ਰਿਹਾਇਸ਼ ਦੇ ਉੱਤੇ ਝੰਡਾ ਫਹਿਰਾਇਆ ਗਿਆ । ਸਿੱਧੂ ਨੇ ਸੋਸ਼ਲ ਮੀਡੀਆ ਪੋਸਟ ਉੱਤੇ ਸਾਰੇ ਲੋਕਾਂ ਨੂੰ ਕਿਸਾਨ ਸਮਰਥਨ ਦੇ ਵਿੱਚ ਕਾਲੇ ਝੰਡੇ ਘਰਾਂ ਉੱਤੇ ਲਗਾਉਣ ਦੀ ਅਪੀਲ ਕੀਤੀ ਹੈ।

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਪਰ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਬਲਾਕ ਚੋਗਾਵਾਂ ਕੋਹਾਲਾ ਵਿਖੇ ਕਿਸਾਨ/ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅਤੇ ਜ਼ਿਲ੍ਹਾ ਅੰਮ੍ਰਿਤਸਰ ਦੇ ਓਠੀਆਂ ‘ਚ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਅਤੇ ਜਮਹੂਰੀ ਕਿਸਾਨ ਸਭਾ ਵਲੋਂ ਕਾਲਾ ਦਿਵਸ ਮਨਾਉਂਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੁਤਲੇ ਫੂਕੇ ਗਏ ਤੇ ਨਾਅਰੇਬਾਜ਼ੀ ਕੀਤੀ ਗਈ।

ਪੰਜਾਬ ਦੇ ਪਿੰਡ ਪਿੰਡ ਫੁਕੇ ਜਾ ਰਹੇ ਨੇ ਮੋਦੀ ਸਰਕਾਰ ਦੇ ਪੁਤਲੇ
ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦਿੱਲੀ ਦੇ ਸੰਯੁਕਤ ਕਿਸਾਨ ਮੋਰਚੇ ਵਲੋਂ 26 ਮਈ ਨੂੰ ਕਾਲਾ ਦਿਵਸ ਮਨਾਉਂਦਿਆਂ ਕੇਂਦਰ ਸਰਕਾਰ ਦੇ ਪੁਤਲੇ ਫੂਕਣ ਦਾ ਸੱਦਾ ਦਿੱਤਾ ਗਿਆ ਸੀ।ਜਿਸ ਨੂੰ ਪੰਜਾਬ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਪਿੰਡ ਪਿੰਡ ਰੋਸ ਮਾਰਚ ਕੱਢਣ ਉਪਰੰਤ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾ ਰਹੇ ਹਨ।

ਕੇਂਦਰ ਸਰਕਾਰ ਦੇ ਤਿੰਨ ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਦੇ ਮੋਰਚੇ ਦੇ 6 ਮਹੀਨੇ ਪੂਰੇ ਹੋਣ ਕਰਕੇ ਸੰਯੁਕਤ ਕਿਸਾਨ ਮੋਰਚਾ ਵਲੋਂ 26 ਮਈ ਨੂੰ ਪੂਰੇ ਭਾਰਤ ਦੇ ਲੋਕਾਂ ਨੂੰ ਅਤੇ ਹਰ ਵਰਗ ਨੂੰ ਆਪਣੇ ਘਰਾਂ ‘ਤੇ ਵਾਹਨਾਂ ‘ਤੇ ਕਾਲੇ ਝੰਡੇ ਲਗਾਉਣ ਦੀ ਅਪੀਲ ਕੀਤੀ ਗਈ ਸੀ,ਜਿਸ ਦੇ ਤਹਿਤ ਅੱਜ ਲੁਧਿਆਣਾ ਵਿਚ ਅਕਾਲੀ ਆਗੂਆਂ, ਕਿਸਾਨਾਂ ਅਤੇ ਹੋਰਾਂ ਵਲੋਂ ਆਪਣੇ ਘਰਾਂ ਦੇ ਵਾਹਨਾਂ ਤੇ ਕਾਲੇ ਝੰਡੇ ਲਗਾਏ ਗਏ।

About admin

Check Also

ਜੈਪਾਲ ਭੁੱਲਰ ਅਤੇ ਜੱਸੀ ਖਰੜ ਮਾਮਲਾ – ਦੇਖੋ ਸਾਰੇ ਚੈਨਲਾਂ ਦੀਆਂ ਸਾਰੀਆਂ ਵੀਡੀਉ ਅਤੇ ਹੁਣ ਤੱਕ ਦੇ ਅਪਡੇਟ

ਜੈਪਾਲ ਭੁੱਲਰ ਨੂੰ ਮੁਕਾਬਲੇ ਵਿੱਚ ਮਾਰਨ ’ਤੇ ਉਸ ਦੇ ਪਰਿਵਾਰ ਨੇ ਪੁਲੀਸ ਦੀ ਕਾਰਗੁਜ਼ਾਰੀ ’ਤੇ …

%d bloggers like this: