Breaking News
Home / ਦੇਸ਼ / ਮੋਦੀ ਸਰਕਾਰ ਦੇ ਖ਼ਿਲਾਫ਼ ਹਾਈਕੋਰਟ ਪਹੁੰਚਿਆਂ ਵਟਸ ਐਪ

ਮੋਦੀ ਸਰਕਾਰ ਦੇ ਖ਼ਿਲਾਫ਼ ਹਾਈਕੋਰਟ ਪਹੁੰਚਿਆਂ ਵਟਸ ਐਪ

ਫੇਸਬੁੱਕ ਦੀ ਮਾਲਕੀ ਵਾਲੀ ਮੈਸੇਜਿੰਗ ਐਪ ਵਟਸਐਪ ਨੇ ਕੇਂਦਰ ਸਰਕਾਰ ਵੱਲੋਂ ਡਿਜੀਟਲ ਪਲੈਟਫਾਰਮਾਂ ਲਈ ਬਣਾਏ ਨਵੇਂ ਨਿਯਮਾਂ, ਜੋ ਅੱਜ ਤੋਂ ਅਮਲ ਵਿਚ ਆ ਗਏ ਹਨ, ਖਿਲਾਫ ਦਿੱਲੀ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਵਟਸਐਪ ਨੇ ਪਟੀਸ਼ਨ ਵਿਚ ਦਾਅਵਾ ਕੀਤਾ ਹੈ ਕਿ ਸਰਕਾਰ ਦੇ ਨਵੇਂ ਨਿਯਮ ਵਰਤੋਂਕਾਰਾਂ ਦੀ ਨਿੱਜਤਾ ਦੀ ਉਲੰਘਣਾ ਲਈ ਮਜਬੂਰ ਕਰਦੇ ਹਨ।

ਨਵੀਂ ਦਿੱਲੀ, 26 ਮਈ – ਫੇਸਬੁੱਕ ਦੇ ਮਾਲਕਾਨਾ ਹੱਕ ਵਾਲੀ ਮੈਸੇਜਿੰਗ ਐਪ ਵਟਸਐਪ ਮੋਦੀ ਸਰਕਾਰ ਦੇ ਨਵੇਂ ਆਈ.ਟੀ. ਨਿਯਮਾਂ ਖ਼ਿਲਾਫ਼ ਅਦਾਲਤ ਪਹੁੰਚ ਗਈ। ਜਾਣਕਾਰੀ ਅਨੁਸਾਰ 25 ਮਈ ਨੂੰ ਦਾਖਲ ਪਟੀਸ਼ਨ ਵਿਚ ਕੰਪਨੀ ਨੇ ਦਲੀਲ ਦਿੱਤੀ ਹੈ ਕਿ ਭਾਰਤ ਸਰਕਾਰ ਦੇ ਨਵੇਂ ਆਈ.ਟੀ. ਨਿਯਮਾਂ ਨਾਲ ਨਿਜਤਾ (ਪ੍ਰਾਈਵੇਸੀ) ਖ਼ਤਮ ਹੋ ਜਾਵੇਗੀ। ਰਿਪੋਰਟਾਂ ਮੁਤਾਬਿਕ ਦਿੱਲੀ ਹਾਈਕੋਰਟ ਵਿਚ ਦਾਇਰ ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਭਾਰਤ ਸਰਕਾਰ ਦੇ ਨਵੇਂ ਨਿਯਮ ਸੰਵਿਧਾਨ ‘ਚ ਵਰਣਿਤ ਨਿਜਤਾ ਦੇ ਹੱਕਾਂ ਦੀ ਉਲੰਘਣਾ ਕਰਦੇ ਹਨ।

ਸੋਸ਼ਲ ਮੀਡੀਆ ਖੇਤਰ ਦੀ ਦਿੱਗਜ ਕੰਪਨੀ ਫੇਸਬੁੱਕ ਨੇ ਕਿਹਾ ਹੈ ਕਿ ਉਹ ਕਾਰਜਸ਼ੀਲ ਪ੍ਰਕਿਰਿਆਵਾਂ ਨੂੰ ਲਾਗੂ ਕਰਨ ਲਈ ਕੰਮ ਕਰ ਰਹੀ ਹੈ ਅਤੇ ਉਸ ਦਾ ਉਦੇਸ਼ ਆਈ. ਟੀ. ਨਿਯਮਾਂ ਦੀਆਂ ਵਿਵਸਥਾਵਾਂ ਦੀ ਪਾਲਣਾ ਕਰਨਾ ਹੈ | ਇਹ ਨਿਯਮ 26 ਮਈ ਤੋਂ ਲਾਗੂ ਹੋਣਗੇ | ਹਾਲਾਂਕਿ ਇਸ ਦੇ ਨਾਲ ਹੀ ਫੇਸਬੁੱਕ ਨੇ ਕਿਹਾ ਕਿ ਉਹ ਸਰਕਾਰ ਦੇ ਨਾਲ ਉਨ੍ਹਾਂ ਮੁੱਦਿਆਂ ‘ਤੇ ਵਿਚਾਰ ਜਾਰੀ ਰੱਖੇਗੀ, ਜਿਨ੍ਹਾਂ ‘ਤੇ ਜ਼ਿਆਦਾ ਸੰਪਰਕ ਰੱਖਣ ਦੀ ਲੋੜ ਹੈ | ਨਾਲ ਹੀ ਅਸੀਂ ਉਨ੍ਹਾਂ ਮੁੱਦਿਆਂ ‘ਤੇ ਸਰਕਾਰ ਨਾਲ ਚਰਚਾ ਜਾਰੀ ਰੱਖਾਂਗੇ, ਜਿਨ੍ਹਾਂ ਲਈ ਹੋਰ ਗੱਲਬਾਤ ਕਰਨ ਦੀ ਲੋੜ ਹੈ |

About admin

Check Also

ਬਾਲੀਵੁੱਡ ਦੇ ਦਿੱਗਜ ਅਦਾਕਾਰ ਦਲੀਪ ਕੁਮਾਰ ਨਹੀਂ ਰਹੇ

ਬਾਲੀਵੁੱਡ ਦੇ ਦਿੱਗਜ ਅਦਾਕਾਰ ਦਲੀਪ ਕੁਮਾਰ ਨਹੀਂ ਰਹੇ। ਉਨ੍ਹਾਂ ਦਾ 98ਵੇਂ ਸਾਲ ਦੀ ਉਮਰ ਵਿਚ …

%d bloggers like this: