Breaking News
Home / ਪੰਜਾਬ / ਆਵਾਰਾ ਗਾਂ ਨਾਲ ਮੋਟਰਸਾਈਕਲ ਦੇ ਟਕਰਾਉਣ ਕਾਰਨ ਇੱਕ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ

ਆਵਾਰਾ ਗਾਂ ਨਾਲ ਮੋਟਰਸਾਈਕਲ ਦੇ ਟਕਰਾਉਣ ਕਾਰਨ ਇੱਕ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ

ਬਾਘਾ ਪੁਰਾਣਾ, 22 ਸਤੰਬਰ (ਬਲਰਾਜ ਸਿੰਗਲਾ)- ਬੀਤੀ ਰਾਤ ਬਾਘਾ ਪੁਰਾਣਾ ਦੀ ਨਿਹਾਲ ਸਿੰਘ ਵਾਲਾ ਸੜਕ ‘ਤੇ ਇੱਕ ਆਵਾਰਾ ਗਾਂ ਦੇ ਮੋਟਰਸਾਈਕਲ ਨਾਲ ਟਕਰਾਉਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ। ਮ੍ਰਿਤਕ ਦੀ ਪਹਿਚਾਣ 19 ਸਾਲਾ ਦੇਵ ਮੱਕੜ ਪੁੱਤਰ ਸੁਰਿੰਦਰ ਕੁਮਾਰ ਵਾਸੀ ਬਾਘਾਪੁਰਾਣਾ ਅਤੇ ਜ਼ਖ਼ਮੀ ਦੀ ਪਹਿਚਾਣ ਰੁਪਾਸ਼ੂ ਸ਼ਰਮਾ ਦੇ ਰੂਪ ‘ਚ ਹੋਈ ਹੈ। ਜ਼ਖ਼ਮੀ ਨੂੰ ਗੰਭੀਰ ਹਾਲਤ ਦੇ ਚੱਲਦਿਆਂ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ। ਇਸ ਹਾਦਸੇ ‘ਚ ਗਾਂ ਦੀ ਵੀ ਮੌਕੇ ‘ਤੇ ਹੀ ਮੌਤ ਹੋ ਗਈ।

ਬੱਸ ਅਤੇ ਮੋਟਰਸਾਈਕਲ ਦੀ ਟੱਕਰ ‘ਚ ਨੌਜਵਾਨ ਦੀ ਮੌਤ
ਹੰਡਿਆਇਆ /ਬਰਨਾਲਾ, 22 ਸਤੰਬਰ (ਗੁਰਜੀਤ ਸਿੰਘ ਖੁੱਡੀ) – ਜ਼ਿਲ੍ਹਾ ਬਰਨਾਲਾ ਦੇ ਕਸਬਾ ਹੰਡਿਆਇਆ ਨੇੜੇ ਬਰਨਾਲਾ -ਮਾਨਸਾ ਮਾਰਗ ਉੱਪਰ ਬੱਸ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਇੱਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਬੂਟਾ ਸਿੰਘ ਪੁੱਤਰ ਭੂਰਾ ਸਿੰਘ ਵਾਸੀ ਰੱਲਾ ਜ਼ਿਲ੍ਹਾ ਮਾਨਸਾ ਬਰਨਾਲਾ ਵੱਲ ਨੂੰ ਆ ਰਿਹਾ ਸੀ ਤਾਂ ਹੰਡਿਆਇਆ ਨੇੜੇ ਬੱਸ ਅਤੇ ਮੋਟਰਸਾਈਕਲ ਦੀ ਟੱਕਰ ਹੋ ਗਈ।

About admin

Check Also

ਅਦਾਲਤ ਨੇ ਦੀਪ ਸਿੱਧੂ ਦੀ ਤਕਰੀਰ ਦਾ ਉਲੱਥਾ ਮੰਗਿਆ

ਅੱਜ ਜੱਜ ਨੇ ਦੀਪ ਸਿੱਧੂ ਦੇ ਭਾਸ਼ਣਾਂ ਦਾ ਅਨੁਵਾਦ ਮੰਗਿਆ ਹੈ…ਤੇ ਅਜੇ ਜੱਜ ਸਾਬ ਨੇ …

%d bloggers like this: