Breaking News
Home / ਪੰਜਾਬ / ਨਿਸ਼ਾਨ ਸਾਹਿਬ ਨਾਲ ਇੰਨੀ ਨਫਰਤ ਕਿਉਂ – ਦੀਪ ਸਿੱਧੂ ਨੇ ਬੱਬੂ ਮਾਨ ਨੂੰ ਪੁੱਛਿਆ

ਨਿਸ਼ਾਨ ਸਾਹਿਬ ਨਾਲ ਇੰਨੀ ਨਫਰਤ ਕਿਉਂ – ਦੀਪ ਸਿੱਧੂ ਨੇ ਬੱਬੂ ਮਾਨ ਨੂੰ ਪੁੱਛਿਆ

ਪੰਜਾਬੀ ਅਦਾਕਾਰ ਦੀਪ ਸਿੱਧੂ ਜੇਲ੍ਹ ‘ਚੋਂ ਬਾਹਰ ਆ ਕੇ ਮੁੜ ਕਿਸਾਨ ਅੰਦੋਲਨ ‘ਚ ਜੁਟ ਗਿਆ ਹੈ। ਪਿਛਲੇ ਦਿਨਾਂ ‘ਚ ਉਹ ਕਈ ਥਾਵਾਂ ‘ਤੇ ਜਾ ਕੇ ਲੋਕਾਂ ਨੂੰ ਲਾਮਬੰਦ ਕਰ ਰਹੇ ਹਨ। ਦੀਪ ਸਿੱਧੂ ਲੋਕਾਂ ਨੂੰ ਪ੍ਰੇਰ ਰਹੇ ਹਨ ਕਿ ਕਿਸਾਨ ਅੰਦੋਲਨ ਸਾਡੀ ਹੋਂਦ ਦੀ ਲੜਾਈ ਹੈ। ਇਸ ਲਈ ਸਾਨੂੰ ਇੱਕਜੁੱਟ ਹੋ ਖੇਤੀ ਕਾਨੂੰਨ ਰੱਦ ਕਰਾਉਣ ਲਈ ਲ ੜਾ ਈ ਲ ੜ ਨੀ ਚਾਹੀਦੀ ਹੈ।

ਦੀਪ ਸਿੱਧੂ ਪਿੰਡਾਂ ‘ਚ ਲੋਕਾਂ ਨੂੰ ਮਿਲ ਰਹੇ ਹਨ। ਉਹ ਲਾਲ ਕਿਲ੍ਹਾ ਦੀ ਘਟਨਾ ਬਾਰੇ ਵੀ ਆਪਣਾ ਪੱਖ ਰੱਖ ਰਹੇ ਹਨ। ਦੀਪ ਸਿੱਧੂ ਨੇ ਕੁਝ ਕਿਸਾਨ ਲੀਡਰਾਂ ਦੇ ਨਾਂ ਲੈ ਕੇ ਦੋਸ਼ ਲਾਇਆ ਹੈ ਕਿ ਲਾਲ ਕਿਲ੍ਹੇ ਵਾਲੀ ਘਟਨਾ ਕੇਵਲ ਉਨ੍ਹਾਂ ‘ਤੇ ਮੜ੍ਹੀ ਗਈ ਜਦਕਿ ਕੁਝ ਕਿਸਾਨ ਲੀਡਰਾਂ ਦਾ ਇਸ ਪ੍ਰੋਗਰਾਮ ਲਈ ਪ੍ਰਸਤਾਵ ਸੀ। ਉਨ੍ਹਾਂ ਦਾ ਕਹਿਣਾ ਹੈ ਕਿ 26 ਜਨਵਰੀ ਦੀ ਘਟਨਾ ਸੁੱਤੀ ਸਰਕਾਰ ਨੂੰ ਜਗਾਉਣ ਦਾ ਸੰਕੇਤਕ ਰੋਸ ਪ੍ਰਦਰਸ਼ਨ ਸੀ, ਜੋ ਇਤਿਹਾਸਕ ਤੇ ਲਾਮਿਸਾਲ ਬਣ ਗਿਆ।

ਉਨ੍ਹਾਂ ਆਖਿਆ ਕਿ ਭਵਿੱਖ ‘ਚ ਹਰ 26 ਜਨਵਰੀ ਨੂੰ ਲੋਕ ਉਸ ਘਟਨਾ ਦੀ ਗੱਲ ਕਰਨਗੇ। ਉਨ੍ਹਾਂ ਆਖਿਆ ਕਿ ਜੇ ਲੀਡਰ ਉਸ ਦਿਨ ਨਾਲ ਖੜ੍ਹ ਜਾਂਦੇ ਅਤੇ ਸਰਕਾਰ ਦੀ ਬੋਲੀ ਨਾ ਬੋਲਦੇ ਤਾਂ ਪ੍ਰਾਪਤੀ ਦੋ ਦਿਨਾਂ ‘ਚ ਹੀ ਦਿਖ ਜਾਣੀ ਸੀ। ਇਸ ਮੌਕੇ ਚੋਣਾਂ ਲੜਨ ਤੋਂ ਇਨਕਾਰ ਕਰਦਿਆਂ ਦੀਪ ਸਿੱਧੂ ਨੇ ਇਹ ਗੁੰਜਾਇਸ਼ ਵੀ ਰੱਖੀ ਕਿ ਜੋ ਲੋਕ ਕਹਿਣਗੇ, ਉਸ ‘ਤੇ ਫੁੱਲ ਚੜ੍ਹਾਵਾਂਗੇ।

ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੇ ਅੜੀਅਲ ਰਵੱਈਏੇ ਖ਼ਿਲਾਫ਼ ਗੁੱਸਾ ਵਧਦਾ ਜਾ ਰਿਹਾ ਹੈ। ਇਸੇ ਕਰਕੇ ਪੰਜਾਬ ਤੋਂ ਇਲਾਵਾ ਰਾਜਸਥਾਨ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕੇਰਲ, ਬਿਹਾਰ, ਪੱਛਮੀ ਬੰਗਾਲ ਤੇ ਕਰਨਾਟਕ ‘ਚ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਪ੍ਰਧਾਨ ਮੰਤਰੀ ਦੀਆਂ ਅਰਥੀਆਂ ਸਾ ੜ੍ਹੀ ਆਂ ਜਾਣਗੀਆਂ।

About admin

Check Also

ਪੁੱਤ ਨੂੰ ਕੈਨੇਡਾ ਭੇਜਣ ਲਈ 24 ਲੱਖ ਖ਼ਰਚ ਕੇ ਵਿਦੇਸ਼ ਭੇਜੀ ਨੂੰਹ ਨੇ ਦਿੱਤਾ ਧੋਖਾ

ਮਾਛੀਵਾੜਾ ਸਾਹਿਬ (ਟੱਕਰ): ਪਿਛਲੇ ਸਮਿਆਂ ਦੌਰਾਨ ਵਿਦੇਸ਼ਾਂ ਤੋਂ ਆਏ ਲਾੜੇ ਪੰਜਾਬ ਵਿਚ ਕੁੜੀਆਂ ਨਾਲ ਵਿਆਹ …

%d bloggers like this: