Breaking News
Home / ਪੰਥਕ ਖਬਰਾਂ / ਬੀੜੀਆਂ ਦੇ ਬੰਡਲ ਉੱਤੇ ਗੁਰੂ ਗੋਬਿੰਦ ਸਿੰਘ ਦੀ ਤਸਵੀਰ ਲਾਉਣ ਦਾ ਮਾਮਲਾ

ਬੀੜੀਆਂ ਦੇ ਬੰਡਲ ਉੱਤੇ ਗੁਰੂ ਗੋਬਿੰਦ ਸਿੰਘ ਦੀ ਤਸਵੀਰ ਲਾਉਣ ਦਾ ਮਾਮਲਾ

ਆਪਣੀਆਂ ਜਥੇਬੰਦਕ ਅਤੇ ਨਿਜੀ ਰੰਜ਼ਸ਼ਾਂ ਤੋਂ ਉੱਪਰ ਉੱਠ ਕੇ ਅਜਿਹੇ ਲੋਕਾਂ ਖਿਲਾਫ਼ ਇਕਜੁੱਟਤਾ ਦਾ ਸਬੂਤ ਦਿਓ। ਬੀੜੀ ਦਾ ਨਾਮ ਵੀ ਗੁਰਤਾਜ ਅਤੇ ਬੀੜੀ ਦੇ ਬੰਡਲ ਉੱਪਰ ਗੁਰੂ ਸਾਹਿਬ ਦੀ ਤਸਵੀਰ। ਵੈਸੇ ਇਹ ਸਾਡਾ ਬਣਾਈਆਂ ਅਤੇ ਬਣਵਾਈਆਂ ਜਾਂਦੀਆਂ ਕਾਲਪਨਿਕ ਤਸਵੀਰਾਂ ਅਤੇ ਕਲਾ-ਕ੍ਰਿਤਾਂ ਦਾ ਨਤੀਜਾ ਹੈ।-Sukhpreet Singh Udhoke

ਤਾਮਿਲਨਾਡੂ ਦੇ ਵੈਲੋਰ ਦੀ ਇਕ ਬੀੜੀ ਫੈਕਟਰੀ ਵੱਲੋਂ ਬੀੜੀਆਂ ਦੇ ਬੰਡਲ ਉੱਤੇ ਗੁਰੂ ਗੋਬਿੰਦ ਸਿੰਘ ਦੀ ਤਸਵੀਰ ਲਗਾਉਣ ਦਾ ਸ਼੍ਰੋਮਣੀ ਕਮੇਟੀ ਨੇ ਸਖ਼ਤ ਵਿਰੋਧ ਕੀਤਾ ਹੈ। ਸ਼੍ਰੋਮਣੀ ਕਮੇਟੀ ਨੇ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਦਿਆਂ ਸਬੰਧਤ ਫੈਕਟਰੀ ਨੂੰ ਪੱਤਰ ਲਿਖ ਕੇ ਤਸਵੀਰ ਹਟਾਉਣ ਅਤੇ ਮੁਆਫ਼ੀ ਮੰਗਣ ਲਈ ਕਿਹਾ ਹੈ। ਸੋਸ਼ਲ ਮੀਡੀਆ ’ਤੇ ਸਾਹਮਣੇ ਆਈ ਇਕ ਵੀਡੀਓ ਵਿੱਚ ਗੁਰੂਤਾਜ ਨਾਂ ਦੇ ਬੀੜੀਆਂ ਦੇ ਬੰਡਲ ’ਤੇ ਗੁਰੂ ਗੋਬਿੰਦ ਸਿੰਘ ਦੀ ਤਸਵੀਰ ਲਗਾਈ ਗਈ ਹੈ।

ਇਹ ਫੈਕਟਰੀ ਤਾਮਿਲਨਾਡੂ ਦੇ ਵੈਲੋਰ ਨਾਲ ਸਬੰਧਤ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀੜੀ ਫੈਕਟਰੀ ਵੱਲੋਂ ਕੀਤੀ ਗਈ ਇਸ ਹਰਕਤ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਸਿੱਖ ਭਾਵਨਾਵਾਂ ਵਿਰੁੱਧ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਇਹ ਬੇਹੱਦ ਦੁਖਦਾਈ ਹੈ ਕਿ ਗੁਰੂ ਗੋਬਿੰਦ ਸਿੰਘ ਦੀ ਤਸਵੀਰ ਨੂੰ ਵਰਜਿਤ ਤੰ ਬਾ ਕੂ (ਬੀੜੀ) ਦੇ ਪੈਕਟ ’ਤੇ ਵਰਤਿਆ ਗਿਆ ਹੈ ਅਤੇ ਇਹ ਕਿਸੇ ਸ਼ ਰਾ ਰ ਤੀ ਦਿਮਾਗ ਦੀ ਸੋਚੀ-ਸਮਝੀ ਚਾਲ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਅਜਿਹੀਆਂ ਕਾਰਵਾਈਆਂ ਕਰਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਜਾਣ-ਬੁੱਝ ਕੇ ਠੇਸ ਪਹੁੰਚਾਈ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਬੀੜੀ ਦੇ ਬੰਡਲ ’ਤੇ ਤਸਵੀਰ ਲਗਾਉਣ ਵਾਲਿਆਂ ਤੋਂ ਸਖ਼ਤੀ ਨਾਲ ਪੁੱਛਗਿੱਛ ਹੋਣੀ ਚਾਹੀਦੀ ਹੈ ਤਾਂ ਜੋ ਸੱਚਾਈ ਸਾਹਮਣੇ ਆ ਸਕੇ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਮਾਮਲੇ ਵਿੱਚ ਸਖ਼ਤੀ ਨਾਲ ਕਾਰਵਾਈ ਕਰੇਗੀ ਅਤੇ ਜੇਕਰ ਫੈਕਟਰੀ ਮਾਲਕਾਂ ਨੇ ਗੁਰੂ ਗੋਬਿੰਦ ਸਿੰਘ ਦੀ ਤਸਵੀਰ ਨੂੰ ਹਟਾ ਕੇ ਮੁਆਫ਼ੀ ਨਾ ਮੰਗੀ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

About admin

Check Also

ਬਰਗਾੜੀ ਪੁੱਜੇ ਦੀਪ ਸਿੱਧੂ ਨੇ ਢੱਡਰੀਆਂ ਵਾਲੇ ਨੂੰ ਸੁਣਾ ਦਿੱਤੀਆਂ ਖਰੀਆਂ ਖਰੀਆਂ

ਰਣਜੀਤ ਸਿੰਘ ਢੰਡਰੀਆਂਵਾਲਾ ਸਿੱਖੀ ਦੀ ਆਤਮਾ ਦਾ ਕ-ਤ-ਲ਼ ਕਰਨਾ ਚਾਹੁੰਦਾ ਹੈ। ਸਿੱਖ ਕਦੇ ਵੀ ਅਖੌਤੀ …

%d bloggers like this: