Breaking News
Home / ਪੰਜਾਬ / ਬਰਗਾੜੀ ਪ੍ਰੋਗਰਾਮ ਦੌਰਾਨ ਪੰਥਕ ਧਿਰਾਂ ਦਾ ਦੇਖੋ ਕੀ ਰੌਲਾ ਪੈ ਗਿਆ, ਕਿਸ ਆਗੂ ਦਾ ਹੋਇਆ ਵਿਰੋਧ

ਬਰਗਾੜੀ ਪ੍ਰੋਗਰਾਮ ਦੌਰਾਨ ਪੰਥਕ ਧਿਰਾਂ ਦਾ ਦੇਖੋ ਕੀ ਰੌਲਾ ਪੈ ਗਿਆ, ਕਿਸ ਆਗੂ ਦਾ ਹੋਇਆ ਵਿਰੋਧ

ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਵਾਪਰੇ ਬੇਅਦਬੀ ਕਾਂਡ ਦੀ ਸੱਚਾਈ ਛੇ ਸਾਲ ਬਾਅਦ ਵੀ ਸਾਹਮਣੇ ਨਹੀਂ ਆਈ। ਦੋ ਜਾਂਚ ਕਮਿਸ਼ਨ, ਸੀਬੀਆਈ ਅਤੇ ਦੋ ਵਿਸ਼ੇਸ਼ ਜਾਂਚ ਟੀਮਾਂ ਇਸ ਕਾਂਡ ਦੀ ਵੱਖ ਵੱਖ ਸਮੇਂ ਪੜਤਾਲ ਕਰ ਚੁੱਕੀਆਂ ਹਨ ਪਰ ਕਿਸੇ ਵੀ ਜਾਂਚ ਟੀਮ ਦੇ ਹੱਥ ਘਟਨਾ ਬਾਰੇ ਕੋਈ ਸਬੂਤ ਨਹੀਂ ਲੱਗਾ।

ਦੱਸਣਯੋਗ ਹੈ ਕਿ ਪਹਿਲੀ ਜੂਨ, 2015 ਨੂੰ ਬੁਰਜ ਜਵਾਹਰ ਸਿੰਘ ਵਾਲਾ ਵਿੱਚੋਂ ਗੁਰੂ ਗ੍ਰੰਥ ਸਾਹਿਬ ਦੀ ਬੀੜ ਚੋਰੀ ਹੋ ਗਈ ਸੀ ਅਤੇ 12 ਅਕਤੂਬਰ, 2015 ਨੂੰ ਗੁਰੂ ਗ੍ਰੰਥ ਸਾਹਿਬ ਦੇ ਪਾੜੇ ਗਏ ਪੰਨੇ ਪਿੰਡ ਦੀਆਂ ਗਲੀਆਂ ਵਿੱਚੋਂ ਮਿਲੇ ਸਨ, ਜਿਸ ਮਗਰੋਂ ਕੋਟਕਪੂਰਾ ਅਤੇ ਬਹਿਬਲ ਗੋ ਲੀ ਕਾਂ ਡ ਵਾਪਰਿਆ ਸੀ। ਅਕਾਲੀ ਦਲ ਨੇ ਅਕਤੂਬਰ, 2015 ਵਿੱਚ ਇਹ ਮਾਮਲਾ ਸੀਬੀਆਈ ਨੂੰ ਸੌਂਪ ਦਿੱਤਾ ਸੀ ਪਰ ਸੀਬੀਆਈ ਨੇ ਦੋ ਸਾਲ ਦੀ ਪੜਤਾਲ ਬਾਅਦ ਖੁਲਾਸਾ ਕੀਤਾ ਕਿ ਬੇਅਦਬੀ ਕਾਂਡ ਦਾ ਕੋਈ ਵੀ ਸਬੂਤ ਜਾਂ ਗਵਾਹ ਮੌਜੂਦ ਨਹੀਂ ਹੈ, ਇਸ ਲਈ ਕੇਸਾਂ ਨੂੰ ਬੰਦ ਕੀਤਾ ਜਾਵੇ।

ਮਗਰੋਂ ਕੈਪਟਨ ਸਰਕਾਰ ਨੇ ਵਿਧਾਨ ਸਭਾ ਵਿੱਚ ਮਤਾ ਪਾਸ ਕਰ ਕੇ ਬੇਅਦਬੀ ਕਾਂਡ ਦੇ ਕੇਸ ਵਿਸ਼ੇਸ਼ ਜਾਂਚ ਟੀਮ ਹਵਾਲੇ ਕਰ ਦਿੱਤੇ ਸਨ। ਮਾਮਲੇ ਦੀ ਪੜਤਾਲ ਜਸਟਿਸ ਜੋਰਾ ਸਿੰਘ, ਜਸਟਿਸ ਰਣਜੀਤ ਸਿੰਘ, ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਰਣਬੀਰ ਸਿੰਘ ਖੱਟੜਾ ਤੇ ਹੁਣ ਆਈਜੀ ਸੁਰਿੰਦਰ ਪਾਲ ਸਿੰਘ ਪਰਮਾਰ ਕਰ ਰਹੇ ਹਨ। ਹਾਲਾਂਕਿ ਜਾਂਚ ਟੀਮ ਨੇ ਬੇਅਦਬੀ ਕਾਂਡ ਵਿੱਚ ਹੁਣ ਤੱਕ ਛੇ ਡੇਰਾ ਪ੍ਰੇਮੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਰਾਮ ਰਹੀਮ ਨੂੰ ਇਸ ਮਾਮਲੇ ਵਿੱਚ ਮੁੱਖ ਸਾਜ਼ਿਸ਼ਕਾਰ ਵਜੋਂ ਸ਼ਾਮਿਲ ਕੀਤਾ ਹੈ ਪਰ ਕੋਈ ਵੀ ਜਾਂਚ ਟੀਮ ਡੇਰਾ ਮੁਖੀ ਤੋਂ ਪੁੱਛ-ਪੜਤਾਲ ਨਹੀਂ ਕਰ ਸਕੀ।

About admin

Check Also

ਪੁੱਤ ਨੂੰ ਕੈਨੇਡਾ ਭੇਜਣ ਲਈ 24 ਲੱਖ ਖ਼ਰਚ ਕੇ ਵਿਦੇਸ਼ ਭੇਜੀ ਨੂੰਹ ਨੇ ਦਿੱਤਾ ਧੋਖਾ

ਮਾਛੀਵਾੜਾ ਸਾਹਿਬ (ਟੱਕਰ): ਪਿਛਲੇ ਸਮਿਆਂ ਦੌਰਾਨ ਵਿਦੇਸ਼ਾਂ ਤੋਂ ਆਏ ਲਾੜੇ ਪੰਜਾਬ ਵਿਚ ਕੁੜੀਆਂ ਨਾਲ ਵਿਆਹ …

%d bloggers like this: