Breaking News
Home / ਪੰਜਾਬ / ਚੰਡੀਗੜ੍ਹ ਪੁਲਸ ਵੱਲੋਂ ਸੁਖਪਾਲ ਖਹਿਰਾ ਨਾਲ ਅਣਮਨੁੱਖੀ ਵਤੀਰਾ, ਅਣਮਿੱਥੇ ਸਮੇਂ ਲਈ ਬੈਠੇ ਭੁੱਖ ਹੜਤਾਲ ‘ਤੇ

ਚੰਡੀਗੜ੍ਹ ਪੁਲਸ ਵੱਲੋਂ ਸੁਖਪਾਲ ਖਹਿਰਾ ਨਾਲ ਅਣਮਨੁੱਖੀ ਵਤੀਰਾ, ਅਣਮਿੱਥੇ ਸਮੇਂ ਲਈ ਬੈਠੇ ਭੁੱਖ ਹੜਤਾਲ ‘ਤੇ

ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਐਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੇ 7 ਦਿਨਾਂ ਰਿਮਾਂਡ ‘ਤੇ ਹਨ, ਜਿਥੇ ਕਿ ਉਨ੍ਹਾਂ ਤੋਂ ਈ.ਡੀ. ਵੱਲੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਇਸੇ ਦਰਮਿਆਨ ਉਨ੍ਹਾਂ ਦੇ ਪੁੱਤਰ ਮਹਿਤਾਬ ਸਿੰਘ ਖਹਿਰਾ ਨੇ ਇਕ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੁਲਸ ਵੱਲੋਂ ਉਨ੍ਹਾਂ ਦੇ ਪਿਤਾ ਨਾਲ ਅਣਮਨੁੱਖੀ ਵਤੀਰਾ ਕੀਤਾ ਜਾ ਰਿਹਾ ਹੈ। ਜਿਸ ਕਾਰਨ ਉਹ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ‘ਤੇ ਬੈਠ ਗਏ ਹਨ।

ਮਹਿਤਾਬ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਦੀ ਸਿੱਖੀ ਉੱਪਰ ਹਮਲਾ ਕੀਤਾ ਜਾ ਰਿਹਾ ਹੈ। ਇੱਕ ਪਾਂਡੇ ਨਾਂ ਦੇ ਪੁਲਸ ਅਧਿਕਾਰੀ ਨੇ ਉਨ੍ਹਾਂ ਨੂੰ ਆਪਣਾ ਕੜਾ ਤੱਕ ਉਤਾਰਨ ਲਈ ਆਖ ਦਿੱਤਾ ਜੋ ਕਿ ਸਾਡੇ ਗੁਰੂਆਂ ਦੀ ਨਿਸ਼ਾਨੀ ਹੈ। ਮਹਿਤਾਬ ਨੇ ਅੱਗੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਹੁੰਦਾ ਹੈ ਤਾਂ ਉਸ ਲਈ ਚੰਡੀਗੜ੍ਹ ਪੁਲਸ ਅਤੇ ਉਨ੍ਹਾਂ ਦੇ ਅਫਸਰ ਜ਼ਿੰਮੇਵਾਰ ਹੋਣਗੇ। ਮਹਿਤਾਬ ਨੇ ਕਿਹਾ ਕਿ ਜਦੋ ਤੱਕ ਉਨ੍ਹਾਂ ਦੀ ਸਿੱਖੀ ਉੱਪਰ ਹਮਲਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਨਹੀਂ ਹੁੰਦੀ ਅਤੇ ਉਨ੍ਹਾਂ ਦੇ ਬੁਨਿਆਦੀ ਅਧਿਕਾਰਾਂ ਉੱਪਰ ਡਾਕਾ ਮਾਰਨ ਵਾਲਿਆਂ ਨੂੰ ਸਜ਼ਾ ਨਹੀਂ ਮਿਲਦੀ ਉਨ੍ਹਾਂ ਦੀ ਇਹ ਭੁੱਖ ਹੜਤਾਲ਼ ਨਿਰੰਤਰ ਜਾਰੀ ਰਹੇਗੀ।

ਦੋਸਤੋ, ਬਹੁਤ ਹੀ ਭਰੇ ਮਨ ਨਾਲ ਮੈਂ ਤੁਹਾਨੂੰ ਸਾਰਿਆਂ ਨੂੰ ਦੱਸ ਰਿਹਾ ਹਾਂ ਕਿ ਮੇਰਾ ਪਿਤਾ ਜੀ ਸ. ਸੁਖਪਾਲ ਸਿੰਘ ਖਹਿਰਾ ਹੁਣ ਤੋਂ ਭੁੱਖ ਹੜਤਾਲ਼ ਤੇ ਬੈਠੇ ਹਨ ਕਿਉਂਕਿ ਚੰਡੀਗੜ੍ਹ ਪੁਲਿਸ ਵੱਲੋਂ ਉਹਨਾਂ ਨਾਲ ਅਣਮਨੁੱਖੀ ਵਤੀਰਾ ਕੀਤਾ ਜਾ ਰਿਹਾ ਹੈ। ਉਹਨਾਂ ਦੀ ਸਿੱਖੀ ਉੱਪਰ ਹਮਲਾ ਕੀਤਾ ਜਾ ਰਿਹਾ ਹੈ, ਇੱਕ ਪੁਲਿਸ ਅਧਿਕਾਰੀ ਪਾਂਡੇ ਨੇ ਉਹਨਾਂ ਨੂੰ ਆਪਣਾ ਕੜਾ ਤੱਕ ਉਤਾਰਨ ਲਈ ਆਖਿਆ ਜੋ ਕਿ ਸਾਡੇ ਗੁਰੂਆਂ ਦੀ ਨਿਸ਼ਾਨੀ ਹੈ। ਉਹਨਾਂ ਦੇ ਕਿਸੇ ਵੀ ਨੁਕਸਾਨ ਲਈ ਚੰਡੀਗੜ੍ਹ ਪੁਲਿਸ ਅਤੇ ਉਨ੍ਹਾਂ ਦੇ ਅਫਸਰ ਜ਼ਿੰਮੇਵਾਰ ਹੋਣਗੇ। ਜਦ ਤੱਕ ਉਹਨਾਂ ਦੀ ਸਿੱਖੀ ਉੱਪਰ ਹਮਲਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਨਹੀਂ ਹੁੰਦੀ ਅਤੇ ਉਹਨਾਂ ਦੇ ਬੁਨਿਆਦੀ ਅਧਿਕਾਰਾਂ ਉੱਪਰ ਡਾਕਾ ਮਾਰਨ ਵਾਲਿਆਂ ਨੂੰ ਸਜਾ ਨਹੀਂ ਮਿਲਦੀ ਉਹਨਾਂ ਦੀ ਇਹ ਭੁੱਖ ਹੜਤਾਲ਼ ਨਿਰੰਤਰ ਜਾਰੀ ਰਹੇਗੀ – ਮਹਿਤਾਬ ਸਿੰਘ ਖਹਿਰਾ

Check Also

ਸੋਸ਼ਲ ਮੀਡੀਆ ਤੇ ਗ਼ਰਜਣ ਵਾਲੀ ਮਿਣ ਮਿਣ ਕਰਦੀ ਖ਼ੁਦ ਦੇਖ ਲਓ

ਅਕਾਲੀ, ਆਪ ਅਤੇ ਹੋਰ ਪਾਰਟੀਆਂ ਵਿਚਲੇ ਫੈਨਾਂ ਦੇ ਹਿਰਦੇ ਵਲੂੰਧਰ ਕੇ ਮੂਸੇਵਾਲਾ ਕਾਂਗਰਸੀ ਬਣ ਗਿਆ। …

%d bloggers like this: