Breaking News
Home / ਵਿਦੇਸ਼ / ਫਰਾਂਸ ਦੇ ਰਾਸ਼ਟਰਪਤੀ ਨਾਲ ਦੇਖੋ ਕੀ ਹੋਇਆ

ਫਰਾਂਸ ਦੇ ਰਾਸ਼ਟਰਪਤੀ ਨਾਲ ਦੇਖੋ ਕੀ ਹੋਇਆ

ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕਰੋਂ ਨੂੰ ਇੱਕ ਵਿਅਕਤੀ ਨੇ ਥੱਪੜ ਜੜ ਦਿੱਤਾ ਹੈ।

ਇਹ ਘਟਨਾ ਮੰਗਲਵਾਰ ਨੂੰ ਫਰਾਂਸ ਦੇ ਦੱਖਣ ਪੂਰਬੀ ਇਲਾਕੇ ਵਿੱਚ ਵਾਪਰੀ ਜਿੱਥੇ ਰਾਸ਼ਟਰਪਤੀ ਇੱਕ ਅਧਿਕਾਰਿਕ ਦੌਰੇ ਉੱਪਰ ਸਨ।

ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀ ਵੀਡੀਓ ਵਿੱਚ ਇੱਕ ਵਿਅਕਤੀ ਅਚਾਨਕ ਰਾਸ਼ਟਰਪਤੀ ਮੈਕਰੋਂ ਵੱਲ ਵਧਦਾ ਹੈ ਅਤੇ ਉਨ੍ਹਾਂ ਦੇ ਮੂੰਹ ‘ਤੇ ਥੱਪੜ ਜੜ ਦਿੰਦਾ ਹੈ।

ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਮੈਕਰੋਂ ਬੈਰੀਅਰ ਦੇ ਦੂਜੇ ਪਾਸੇ ਖੜ੍ਹੇ ਲੋਕਾਂ ਵੱਲ ਵੱਧ ਰਹੇ ਹਨ ਅਤੇ ਲੋਕ ਤਾੜੀਆਂ ਮਾਰ ਕੇ ਉਨ੍ਹਾਂ ਦਾ ਸੁਆਗਤ ਕਰ ਰਹੇ ਹਨ।

ਇਸੇ ਦੌਰਾਨ ਭੀੜ ਵਿੱਚੋਂ ਇੱਕ ਵਿਅਕਤੀ ਅੱਗੇ ਹੋ ਕੇ ਉਨ੍ਹਾਂ ਦੇ ਥੱਪੜ ਮਾਰਦਾ ਹੈ ਅਤੇ ਮੈਕਰੋਂ ਵਿਰੁੱਧ ਨਾਅਰੇਬਾਜ਼ੀ ਕਰਦਾ ਹੈ। ਮੌਕੇ ‘ਤੇ ਮੌਜੂਦ ਅਧਿਕਾਰੀ ਰਾਸ਼ਟਰਪਤੀ ਨੂੰ ਦੂਰ ਖਿੱਚ ਲੈਂਦੇ ਹਨ।

 

ਟਵਿੱਟਰ ਦਾ ਨਵੇਂ ਨਿਯਮਾਂ ਬਾਰੇ ਕੀ ਬਿਆਨ ਆਇਆ?

ਟਵਿੱਟਰ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਉਹ ਭਾਰਤ ਸਰਕਾਰ ਦੀਆਂ ਨਵੀਆਂ ਗਾਈਡਲਾਈਂਸ ਦੀ ਪਾਲਣਾ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ।ਬਿਆਨ ਵਿੱਚ ਕਿਹਾ ਗਿਆ ਹੈ ਕਿ ਟਵਿੱਟਰ ਭਾਰਤ ਲਈ ਪਹਿਲਾਂ ਵੀ ਪ੍ਰਤੀਬਧ ਰਿਹਾ ਹੈ ਤੇ ਹੁਣ ਵੀ ਹੈ। ਟਵਿੱਟਰ ਨੇ ਕਿਹਾ ਕਿ ਨਵੇਂ ਨਿਯਮਾਂ ਦੀ ਪਾਲਣਾ ਬਾਰੇ ਕੀਤੇ ਜਾ ਰਹੇ ਕੰਮ ਮੁਤੱਲਕ ਭਾਰਤ ਸਰਕਾਰ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ।ਟਵਿੱਟਰ ਦੇ ਬੁਲਾਰੇ ਨੇ ਕਿਹਾ ਕਿ ਉਹ ਭਾਰਤ ਸਰਕਾਰ ਨਾਲ ਉਸਾਰੂ ਗੱਲਬਾਤ ਜਾਰੀ ਰੱਖਣਗੇ।

ਪੰਜਾਬੀ ਗਾਇਕ ਜੈਜ਼ੀ ਬੀ ਦੇ ਟਵਿੱਟਰ ਅਕਾਊਂਟ ਨੂੰ ਭਾਰਤ ਸਰਕਾਰ ਦੀ ਅਪੀਲ ਉੱਤੇ ਵਿਥਹੈਲਡ ਕਰ ਦਿੱਤਾ ਗਿਆ ਹੈ ਯਾਨਿ ਉਸ ਉੱਤੇ ਰੋਕ ਲਗਾ ਦਿੱਤੀ ਗਈ ਹੈ।ਜੈਜ਼ੀ ਬੀ ਨੇ ਇਸ ਬਾਰੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਟਵਿੱਟਰ ਅਕਾਊਂਟ ਬੰਦ ਹੋਣ ਬਾਰੇ ਜਾਣਕਾਰੀ ਸਾਂਝਾ ਕਰਦਿਆਂ ਕਿਹਾ, “ਮੈਂ ਆਪਣੇ ਲੋਕਾਂ ਦੇ ਹੱਕਾਂ ਦੀ ਅਵਾਜ਼ ਅੱਗੇ ਵੀ ਚੁੱਕਦਾ ਰਹਾਂਗਾ।”

About admin

Check Also

Mahatma Gandhi ਦੀ ਪੜਪੋਤਰੀ ਨੂੰ ਮਿਲੀ 7 ਸਾਲ ਦੀ ਸ ਜ਼ਾ

ਡਰਬਨ: ਮਹਾਤਮਾ ਗਾਂਧੀ (Mahatma Gandhi) ਦੀ 56 ਸਾਲਾ ਪੜਪੋਤੀ ਨੂੰ ਸਾਊਥ ਅਫਰੀਕਾ (South Africa) ਦੀ …

%d bloggers like this: