Breaking News
Home / ਦੇਸ਼ / ਸਰਕਾਰ ਖੇਤੀ ਬਿੱਲਾਂ ਤੋਂ ਇਲਾਵਾ ਹੋਰ ਮੁੱਦਿਆਂ ‘ਤੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ – ਤੋਮਰ

ਸਰਕਾਰ ਖੇਤੀ ਬਿੱਲਾਂ ਤੋਂ ਇਲਾਵਾ ਹੋਰ ਮੁੱਦਿਆਂ ‘ਤੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ – ਤੋਮਰ

ਗਵਾਲੀਅਰ- ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ( Narendra Singh Tomar) ਨੇ ਮੰਗਲਵਾਰ ਨੂੰ ਕਿਹਾ ਕਿ ਸਰਕਾਰ ਅੰਦੋਲਨਕਾਰੀ ਕਿਸਾਨਾਂ( Farmers ) ਨਾਲ ਖੇਤੀਬਾੜੀ ਬਿੱਲਾਂ ਤੋਂ ਇਲਾਵਾ ਹੋਰ ਮੁੱਦਿਆਂ ’ਤੇ ਵਿਚਾਰ ਕਰਨ ਲਈ ਤਿਆਰ ਹੈ।

ਕਿਸਾਨ ਪਿਛਲੇ ਸਾਲ ਨਵੰਬਰ ਤੋਂ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ ’ਤੇ ਅੰਦੋਲਨ( FarmersProtest ) ਕਰ ਰਹੇ ਹਨ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤੋਮਰ ( Narendra Singh Tomar) ਨੇ ਕਿਹਾ, “ਕੇਂਦਰ ਸਰਕਾਰ ਹਮੇਸ਼ਾਂ ਹੀ ਕਿਸਾਨਾਂ ਦੀ ਭਲਾਈ ਦੇ ਹਿੱਤ ਵਿੱਚ ਬੋਲਦੀ ਰਹੀ ਹੈ ਅਤੇ ਕਿਸਾਨਾਂ( Farmers) ਨਾਲ ਗੱਲਬਾਤ ਕਰਨ ਲਈ ਤਿਆਰ ਹੈ।”

ਉਨ੍ਹਾਂ ਕਿਹਾ, “ਜੇਕਰ ਕਿਸਾਨ( Farmers) ਯੂਨੀਅਨਾਂ ਖੇਤੀ ਬਿੱਲਾਂ ਤੋਂ ਇਲਾਵਾ ਹੋਰ ਮੁੱਦਿਆਂ ਤੇ ਵਿਚਾਰ ਕਰਨ ਲਈ ਤਿਆਰ ਹਨ, ਤਾਂ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰੇਗੀ।

ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ ਕੋਲਕਾਤਾ ਮੌਜੂਦ ਹਨ। ਜਿੱਥੇ ਉਨ੍ਹਾਂ ਵਲੋਂ ਅੱਜ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਉਹ ਅੱਜ ਮਮਤਾ ਬੈਨਰਜੀ ਨਾਲ ਕਰੀਬ 3 ਵਜੇ ਮੁਲਾਕਾਤ ਕਰਨਗੇ। ਇਸ ਮੁਲਾਕਾਤ ਵਿਚ ਖੇਤੀਬਾੜੀ, ਸਿਹਤ, ਸਿੱਖਿਆ ਤੇ ਸਥਾਨਕ ਕਿਸਾਨਾਂ ਦੇ ਮੁੱਦੇ ‘ਤੇ ਗੱਲ ਹੋਵੇਗੀ।

About admin

Check Also

ਵਿਦੇਸ਼ ਜਾਣ ਵਾਲਿਆਂ ਦੇ ਪਾਸਪੋਰਟ ਨਾਲ ਜੁੜਨਗੇ ਵੈਕਸੀਨ ਸਰਟੀਫਿਕੇਟ, ਕੇਂਦਰ ਨੇ ਜਾਰੀ ਕੀਤੇ ਹੁਕਮ

ਨਵੀਂ ਦਿੱਲੀ: ਪੜ੍ਹਾਈ, ਨੌਕਰੀ ਜਾਂ ਟੋਕੀਓ ਓਲੰਪਿਕ ਵਿੱਚ ਹਿੱਸਾ ਲੈਣ ਜਾ ਲਈ ਵਿਦੇਸ਼ ਜਾ ਰਹੇ …

%d bloggers like this: