Breaking News

Amritsar Sahib – ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾ ‘ਚੋਂ ਨੌਜਵਾਨਾਂ ਨੂੰ ਚੁੱਕਣਾ ਪੁਲਿਸ ਨੂੰ ਭਾਰੀ ਪੈ ਗਿਆ ਜਦੋਂ SGPC ਟਾਸਕ ਫੋਰਸ ਨੇ ਦੋ ਮੁਲਾਜ਼ਮਾਂ ਨੂੰ ਹੀ ਬੰਧਕ ਬਣਾ ਲਿਆ

Amritsar Sahib – ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾ ‘ਚੋਂ ਨੌਜਵਾਨਾਂ ਨੂੰ ਚੁੱਕਣਾ ਪੁਲਿਸ ਨੂੰ ਭਾਰੀ ਪੈ ਗਿਆ ਜਦੋਂ SGPC ਟਾਸਕ ਫੋਰਸ ਨੇ ਦੋ ਮੁਲਾਜ਼ਮਾਂ ਨੂੰ ਹੀ ਬੰਧਕ ਬਣਾ ਲਿਆ

ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾ ‘ਚੋਂ ਨੌਜਵਾਨਾਂ ਨੂੰ ਚੁੱਕਣਾ ਪੁਲਿਸ ਨੂੰ ਭਾਰੀ ਪੈ ਗਿਆ ਜਦੋਂ SGPC ਟਾਸਕ ਫੋਰਸ ਨੇ ਦੋ ਮੁਲਾਜ਼ਮਾਂ ਨੂੰ ਹੀ ਬੰਧਕ ਬਣਾ ਲਿਆ

 

ਬਿਨਾਂ ਸੂਚਨਾ ਕਾਰਵਾਈ ਕਰਨ ‘ਤੇ ਭੜਕੀ ਸ਼੍ਰੋਮਣੀ ਕਮੇਟੀ ਭੜਕ ਗਈ ਤੇ ਜਾਣਕਾਰੀ ਮੁਤਾਬਿਕ ਗਲਿਆਰਾ ਚੌਂਕੀ ਨੂੰ ਵੀ ਇਸ ਕਾਰਵਾਈ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਸੀ
ਖਬਰ:-
ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਤਰਨ ਤਾਰਨ ਸੀ.ਆਈ.ਏ. (CIA) ਸਟਾਫ ਦੀ ਪੁਲਿਸ ਟੀਮ ਵੱਲੋਂ ਪ੍ਰਕਰਮਾ ਵਿੱਚੋਂ ਦੋ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਪੁਲਿਸ ਦੀ ਇਸ ਗੁਪਤ ਕਾਰਵਾਈ ‘ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਟਾਸਕ ਫੋਰਸ ਨੇ ਦੋ ਪੁਲਿਸ ਮੁਲਾਜ਼ਮਾਂ ਨੂੰ ਫੜ ਕੇ ‘ਕਮਰਾ ਨੰਬਰ 50’ ਵਿੱਚ ਬੰਦ ਕਰ ਦਿੱਤਾ।

 

 

ਐੱਸ.ਜੀ.ਪੀ.ਸੀ. ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਸੰਗਤ ਸ਼ਰਧਾ ਨਾਲ ਆਉਂਦੀ ਹੈ। ਜੇਕਰ ਪੁਲਿਸ ਨੂੰ ਕਿਸੇ ਮਾਮਲੇ ਵਿੱਚ ਕਿਸੇ ਵਿਅਕਤੀ ਦੀ ਭਾਲ ਹੁੰਦੀ ਹੈ ਜਾਂ ਕਿਸੇ ਨੂੰ ਗ੍ਰਿਫ਼ਤਾਰ ਕਰਨਾ ਹੁੰਦਾ ਹੈ, ਤਾਂ ਉਸ ਦੀ ਜਾਣਕਾਰੀ ਪਹਿਲਾਂ ਸ਼੍ਰੋਮਣੀ ਕਮੇਟੀ ਨਾਲ ਸਾਂਝੀ ਕਰਨੀ ਲਾਜ਼ਮੀ ਹੈ। ਅੱਜ ਦੀ ਕਾਰਵਾਈ ਦੌਰਾਨ ਤਰਨ ਤਾਰਨ ਪੁਲਿਸ ਨੇ ਨਾ ਤਾਂ ਐੱਸ.ਜੀ.ਪੀ.ਸੀ. ਨੂੰ ਭਰੋਸੇ ਵਿੱਚ ਲਿਆ ਅਤੇ ਨਾ ਹੀ ਸਥਾਨਕ ਗਲਿਆਰਾ ਚੌਂਕੀ ਨੂੰ ਇਸ ਸਬੰਧੀ ਕੋਈ ਸੂਚਨਾ ਦਿੱਤੀ।

 

 

ਸੂਤਰਾਂ ਅਨੁਸਾਰ, ਟਾਸਕ ਫੋਰਸ ਵੱਲੋਂ ਕਾਬੂ ਕੀਤੇ ਗਏ ਦੋਵੇਂ ਪੁਲਿਸ ਮੁਲਾਜ਼ਮਾਂ ਨੂੰ ਉਦੋਂ ਤੱਕ ਨਾ ਛੱਡਣ ਦਾ ਫੈਸਲਾ ਕੀਤਾ ਗਿਆ ਹੈ, ਜਦੋਂ ਤੱਕ ਪੁਲਿਸ ਵਿਭਾਗ ਦੇ ਉੱਚ ਅਧਿਕਾਰੀ ਇਸ ਪੂਰੀ ਕਾਰਵਾਈ ਦੀ ਸਪੱਸ਼ਟ ਜਾਣਕਾਰੀ ਨਹੀਂ ਦਿੰਦੇ। ਐੱਸ.ਜੀ.ਪੀ.ਸੀ. ਨੇ ਸਪੱਸ਼ਟ ਕੀਤਾ ਹੈ ਕਿ ਉਹ ਹਮੇਸ਼ਾ ਕਾਨੂੰਨ ਦਾ ਸਹਿਯੋਗ ਕਰਦੇ ਹਨ, ਪਰ ਬਿਨਾਂ ਪੁੱਛ-ਗਿੱਛ ਜਾਂ ਦੱਸੇ ਕਿਸੇ ਨੂੰ ਵੀ ਪਵਿੱਤਰ ਅਸਥਾਨ ਤੋਂ ਇਸ ਤਰ੍ਹਾਂ ਚੁੱਕ ਕੇ ਲਿਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

 

 

ਇਸ ਘਟਨਾ ਤੋਂ ਬਾਅਦ ਦਰਬਾਰ ਸਾਹਿਬ ਕੰਪਲੈਕਸ ਵਿੱਚ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪੁਲਿਸ ਦੇ ਉੱਚ ਅਧਿਕਾਰੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨਾਲ ਰਾਬਤਾ ਕਾਇਮ ਕਰ ਰਹੇ ਹਨ ਤਾਂ ਜੋ ਮਾਮਲੇ ਨੂੰ ਸੁਲਝਾਇਆ ਜਾ ਸਕੇ ਅਤੇ ਬੰਦ ਕੀਤੇ ਗਏ ਮੁਲਾਜ਼ਮਾਂ ਨੂੰ ਛੁਡਵਾਇਆ ਜਾ ਸਕੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜਦੋਂ ਵੀ ਪੁਲਿਸ ਨੇ ਅਜਿਹੀ ਕੋਈ ਕਾਰਵਾਈ ਕਰਨੀ ਹੁੰਦੀ ਸੀ, ਤਾਂ ਸਥਾਨਕ ਚੌਂਕੀ ਅਤੇ ਪ੍ਰਬੰਧਕਾਂ ਨੂੰ ਸੂਚਿਤ ਕੀਤਾ ਜਾਂਦਾ ਸੀ, ਪਰ ਅੱਜ ਨਿਯਮਾਂ ਨੂੰ ਛਿੱਕੇ ਟੰਗ ਕੇ ਕੀਤੀ ਗਈ ਇਸ ਕਾਰਵਾਈ ਨੇ ਨਵਾਂ ਵਿਵਾਦ ਖੜ੍ਹਾ ਕਰ ਦਿੱਤਾ ਹੈ।

 

 

ਫਿਲਹਾਲ ਐਸਜੀਪੀਸੀ ਨਾਲ ਜਾਣਕਾਰੀ ਸਾਂਝੀ ਕਰਨ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਨੂੰ ਛੱਡ ਦਿੱਤਾ ਗਿਆ ਸੋ ਪੁਲਿਸ ਮੁਲਾਜ਼ਮ ਸਕੋਰਪੀਓ ਗੱਡੀ ਵਿੱਚ ਬੈਠ ਕੇ ਹੋਏ ਰਵਾਨਾ ਹੋ ਗਈ ।

Kulwinder Singh Chhaleri

Check Also

Giani Harpreet Singh Facebook post: ‘ਆਪ’ ਕੋਲ ਬਾਦਲ ਦਲ ਵਰਗੇ ਕਾਨੂੰਨੀ ਮਾਹਰ ਨਹੀਂ ਸਨ, ਨਹੀਂ ਤਾਂ ਤਲਬੀ ਦਾ ਵੀ ਵਿਰੋਧ ਕਰਦੇ: ਗਿਆਨੀ ਹਰਪ੍ਰੀਤ ਸਿੰਘ

Giani Harpreet Singh Facebook post: AAP ਕੋਲ ਬਾਦਲ ਦਲ ਵਰਗੇ ਕਾਨੂੰਨੀ ਮਾਹਰ ਨਹੀਂ ਸਨ, ਨਹੀਂ …