ਵਾਇਰਲ ਵੀਡੀਉ- ਖੇਤੀ ਬਿੱਲਾਂ ਦੇ ਹੱਕ ’ਚ ਪ੍ਰੈਸ ਕਾਨਫਰੰਸ ਕਰ ਰਹੇ ਭਾਜਪਾ ਆਗੂ ਕਿਸਾਨਾਂ ਨੇ ਭਜਾਏ

ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਬਿੱੱਲਾਂ ਦਾ ਜਿਥੇ ਕਿਸਾਨ ਵਿਰੋਧ ਕਰ ਰਹੇ ਹਨ, ਉਥੇ ਅੱਜ ਬਿੱਲਾਂ ਦੇ ਹੱਕ ਵਿੱਚ ਭਾਜਪਾ ਵਲੋਂ ਪ੍ਰੈਸ ਕਾਨਫ਼ਰੰਸਾਂ ਕੀਤੀਆਂ ਗਈਆਂ। ਬਰਨਾਲਾ ਦੇ ਰੈਸਟ ਹਾਊਸ ਵਿਖੇ ਪ੍ਰੈਸ ਕਾਨਫ਼ਰੰਸ ਕਰਨ ਵਾਲੇ ਭਾਜਪਾ ਆਗੂਆਂ ਦਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਅਗਵਾਈ ਵਿੱਚ ਕਿਸਾਨਾਂ ਵਲੋਂ ਰੈਸਟ ਹਾਊਸ ਦੇ ਗੇਟ ’ਤੇ ਘਿਰਾਉ ਕਰਕੇ ਵਿਰੋਧ ਕੀਤਾ ਗਿਆ।

ਜਿੱਥੇ ਪ੍ਰੈਸ ਕਾਨਫ਼ਰੰਸ ਦੌਰਾਨ ਭਾਜਪਾ ਸੂਬਾ ਆਗੂ ਦਰਸ਼ਨ ਸਿੰਘ ਨੈਣੇਵਾਲ ਨੇ ਪਿੰਡਾਂ ਵਿੱਚ ਖੇਤੀ ਬਿੱਲਾਂ ਦੇ ਹੱਕ ਵਿੱਚ ਕਿਸਾਨਾਂ ਨੂੰ ਸਮਝਾਉਣ ਲਈ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਗਿਆ। ਉਥੇ ਵਿਰੋਧ ਕਰ ਰਹੇ ਕਿਸਾਨ ਆਗੂ ਜਗਸੀਰ ਸਿੰਘ ਛੀਨੀਵਾਲ ਅਤੇ ਮਹਿੰਦਰ ਸਿੰਘ ਵੜੈਚ ਨੇ ਕਿਹਾ ਕਿ ਜੇ ਭਾਜਪਾ ਆਗੂ ਪਿੰਡਾਂ ਵਿੱਚ ਇਸ ਬਿੱਲ ਦਾ ਸਮਰਥਨ ਕਰਨ ਆਏ ਤਾਂ ਘਿਰਾਉ ਕਰਕੇ ਬੰ ਦੀ ਬਣਾਇਆ ਜਾਵੇਗਾ। ਇਸ ਵਿਰੋਧ ਦੌਰਾਨ ਕਿਸਾਨਾਂ ਦਾ ਲੋਕ ਇਨਸਾਫ਼ ਪਾਰਟੀ ਅਤੇ ਆੜ੍ਹਤੀਆ ਐਸੋਸੀਏਸ਼ਨ ਵਲੋਂ ਵੀ ਸਾਥ ਦਿੱਤਾ ਗਿਆ।

ਉਧਰ ਸ਼੍ਰੋਮਣੀ ਅਕਾਲੀ ਦਲ ਵਲੋਂ ਵੀ 25 ਸਤੰਬਰ ਨੂੰ ਸੂਬੇ ਭਰ ਵਿੱਚ 3 ਘੰਟੇ ਚੱਕਾ ਜਾਮ ਕਰਕੇ ਖੇਤੀ ਬਿੱਲਾਂ ਦਾ ਵਿਰੋਧ ਕੀਤਾ ਜਾਵੇਗਾ। ਪਾਰਟੀ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ 25 ਸਤੰਬਰ ਨੂੰ ਪੰਜਾਬ ਦੇ ਹਰੇਕ ਹਲਕੇ ਵਿੱਚ ਖੇਤੀ ਬਿੱਲਾਂ ਖ਼ਿਲਾਫ਼ ਸਵੇਰੇ 11 ਤੋਂ ਬਾਅਦ ਦੁਪਹਿਰ 1 ਵਜੇ ਤਕ ਸ਼ਾਂਤਮਈ ਢੰਗ ਨਾਲ ਚੱਕਾ ਜਾਮ ਕੀਤਾ ਜਾਵੇਗਾ।

ਹੈਰਾਨੀ ਦੀ ਗੱਲ ਹੈ ਕਿ ਇੱਕ ਪਾਸੇ ਅਕਾਲੀ ਦਲ ਵਲੋਂ ਭਾਜਪਾ ਸਰਕਾਰ ਦੇ ਫੈਸਲਿਆਂ ਵਿਰੁੱਧ ਸੰਘਰਸ਼ ਅਤੇ ਜੇ ਲ੍ਹਾਂ ਭਰਨ ਦੀ ਗੱਲ ਕੀਤੀ ਜਾ ਰਹੀ ਹੈ ਤੇ ਦੂਜੇ ਪਾਸੇ ਅਕਾਲੀ ਦਲ ਦੇ ਆਗੂ ਭਾਜਪਾ ਸਰਕਾਰ ਨੂੰ ਬਿਨਾ ਸ਼ਰਤ ਸਮਰਥਨ ਵੀ ਜਾਰੀ ਰੱਖ ਰਹੇ ਹਨ।

ਅੱਜ ਜਦੋਂ ਸੰਗਰੂਰ ਵਿਖੇ ਭਾਜਪਾ ਵੱਲੋਂ ਖੇਤੀ ਆਰਡੀਨੈਂਸਾਂ ਦੇ ਹੱਕ ਵਿੱਚ ਪ੍ਰੈੱਸ ਕਾਨਫ਼ਰੰਸ ਕੀਤੀ ਜਾ ਰਹੀ ਸੀ ਤਾਂ ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਵੱਲੋਂ ਭਾਜਪਾ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਤੇ ਉਹ ਪ੍ਰੈੱਸ ਕਾਨਫਰੰਸ ਵਿੱਚੋਂ ਛੱਡ ਕੇ ਦੌੜ ਗਏ ।