Breaking News

Canada – ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌ+ਤ

Canada – ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਮ੍ਰਿਤਕ ਦਾ ਜੱਦੀ ਪਿੰਡ ਤਖਾਣਵੱਧ ਵਿਖੇ ਕੀਤਾ ਗਿਆ ਅੰਤਿਮ ਸੰਸਕਾਰ

 

 

 

ਮੋਗਾ: ਬੀਤੇ ਦਿਨੀ ਮੋਗਾ ਦੇ ਪਿੰਡ ਤਖਾਣਵੱਧ ਦੇ 26 ਸਾਲ ਦੇ ਨੌਜਵਾਨ ਸੁਖਜਿੰਦਰ ਸਿੰਘ ਦੀ ਕੈਨੇਡਾ ਦੇ ਬਰੈਂਪਟਨ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਸੀ। ਮ੍ਰਿਤਕ ਦਾ ਜੱਦੀ ਪਿੰਡ ਤਖਾਣਵੱਧ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ।

 

 

 

 

 

 

 

 

 

ਬਜ਼ੁਰਗ ਮਾਤਾ ਪਿਤਾ ਅਤੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰਕ ਮੈਂਬਰਾਂ ਅਤੇ ਪਿੰਡ ਦੇ ਸਾਬਕਾ ਸਰਪੰਚ ਕੁਲਵੰਤ ਸਿੰਘ ਨੇ ਕਿਹਾ ਕਿ ਜੇਕਰ ਸਾਡੀਆਂ ਸਰਕਾਰਾਂ ਸਾਡੇ ਬੱਚਿਆਂ ਨੂੰ ਪੰਜਾਬ ਵਿੱਚ ਰੁਜ਼ਗਾਰ ਦੇਣ ਤਾਂ ਸਾਡੇ ਬੱਚਿਆਂ ਨੂੰ ਵਿਦੇਸ਼ਾਂ ਵਿੱਚ ਜਾਣ ਦੀ ਕੀ ਲੋੜ ਹੈ।

 

 

 

 

ਉਹਨਾਂ ਕਿਹਾ ਕਿ ਜਦੋਂ ਇਸ ਤਰ੍ਹਾਂ ਕਿਸੇ ਪਰਿਵਾਰ ਨਾਲ ਭਾਣਾ ਵਾਪਰਦਾ ਹੈ ਤਾਂ ਉਸ ਪਰਿਵਾਰ ਦਾ ਦਿਲ ਹੀ ਜਾਣਦਾ। ਉਨ੍ਹਾਂ ਕਿਹਾ ਕਿ ਬੜੇ ਅਫਸੋਸ ਦੀ ਗੱਲ ਹੈ ਕਿ 15 ਦਿਨ ਬੀਤਣ ਦੇ ਬਾਵਜੂਦ ਵੀ ਜ਼ਿਲ੍ਹਾ ਮੋਗਾ ਦੇ ਕਿਸੇ ਵੀ ਪਾਰਟੀ ਦੇ ਸਿਆਸੀ ਆਗੂ ਜਾਂ ਅਧਿਕਾਰੀ ਨੇ ਆ ਕੇ ਪਰਿਵਾਰ ਨਾਲ ਦੁੱਖ ਸਾਂਝਾ ਤੱਕ ਨਹੀਂ ਕੀਤਾ।

 

 

 

 

ਪਰਿਵਾਰ ਮੁਤਾਬਕ ਉਹ ਬੜੀ ਮੁਸ਼ਕਿਲ ਨਾਲ ਆਪਣੇ ਪੁੱਤ ਦੀ ਲਾਸ਼ ਨੂੰ ਪਿੰਡ ਲੈ ਕੇ ਆਏ। ਸੁਖਜਿੰਦਰ ਤਿੰਨ ਸਾਲ ਪਹਿਲਾਂ ਸੁਨਹਿਰੇ ਭਵਿੱਖ ਦੇ ਸੁਫਨੇ ਲੈ ਕੇ ਕੈਨੇਡਾ ਗਿਆ ਸੀ। ਪਿੰਡ ਦੇ ਸਰਪੰਚ ਨੇ ਦੱਸਿਆ ਕਿ ਉਸ ਨੂੰ ਤਿੰਨ ਦਿਨ ਪਹਿਲਾਂ ਵਰਕ ਪਰਮਿਟ ਮਿਲਿਆ ਸੀ। ਅੱਜ ਲਗਭਗ ਦੋ ਹਫਤਿਆਂ ਬਾਅਦ ਸੁਖਜਿੰਦਰ ਦੀ ਮ੍ਰਿਤਕ ਦੇਹ ਪਿੰਡ ਤਰਖਾਣਵੱਧ ਪੁੱਜੀ।

 

 

Check Also

Canada Punjabi Woman: ਕੈਨੇਡਾ ਦੇ ਲੰਡਨ ’ਚ ਪੰਜਾਬੀ ਔਰਤ ਦੀ ਹੱ*ਤਿ*ਆ

Canada Punjabi Woman: ਕੈਨੇਡਾ ਦੇ ਲੰਡਨ ’ਚ ਪੰਜਾਬੀ ਔਰਤ ਦੀ ਹੱਤਿਆ ਪਤੀ ’ਤੇ ਦੂਜੇ ਦਰਜੇ …