Breaking News

BJP ਦੇ ਸੂਬਾ ਮੀਤ ਪ੍ਰਧਾਨ ਅਰਵਿੰਦ ਖੰਨਾ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ

Sukhbir Bada

ਸੰਗਰੂਰ- BJP ਦੇ ਸੂਬਾ ਮੀਤ ਪ੍ਰਧਾਨ ਅਰਵਿੰਦ ਖੰਨਾ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ

Arvind Khanna joins Akali Dal- ਪੰਜਾਬ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਸੀਨੀਅਰ ਭਾਜਪਾ ਆਗੂ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ।
ਸੰਗਰੂਰ ਵਿਚ ਭਾਜਪਾ ਉਪ ਪ੍ਰਧਾਨ ਅਰਵਿੰਦ ਖੰਨਾ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸੰਗਰੂਰ ਵਿਚ ਅਰਵਿੰਦ ਖੰਨਾ ਦੇ ਘਰ ਪਹੁੰਚੇ ਸਨ। ਜਿਥੇ ਉਨ੍ਹਾਂ ਨੇ ਅਰਵਿੰਦ ਖੰਨਾ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ। ਇਸ ਨੂੰ ਪੰਜਾਬ ਦੀ ਸਿਆਸਤ ਵਿੱਚ ਵੱਡੇ ਸਿਆਸੀ ਧਮਾਕੇ ਵਜੋਂ ਦੇਖਿਆ ਜਾ ਰਿਹਾ ਹੈ।

ਬੀਜੇਪੀ ਪੰਜਾਬ ਦੇ ਉੱਪ ਪ੍ਰਧਾਨ ਅਰਵਿੰਦ ਖੰਨਾ ਅਤੇ ਸੁਖਬੀਰ ਬਾਦਲ ਪੁਰਾਣੇ ਦੋਸਤ ਹਨ। 2027 ਦੀਆਂ ਚੋਣਾਂ ਦਾ ਪਹਿਲਾਂ ਭਾਜਪਾ ਲਈ ਇਹ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।

ਭਾਜਪਾ ਉੱਪ ਪ੍ਰਧਾਨ ਦੇ ਘਰ ਪਹੁੰਚੇ, ਕਰ ਸਕਦੇ ਵੱਡਾ ਐਲਾਨ

ਕੀ ਅਕਾਲੀ ਦਲ ‘ਚ ਸ਼ਾਮਲ ਹੋਣ ਜਾ ਰਹੇ ਅਰਵਿੰਦ ਖੰਨਾ ?

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਆ ਰਹੀ ਹੈ। ਸੁਖਬੀਰ ਬਾਦਲ ਸੰਗਰੂਰ ਵਿੱਚ ਵੱਡਾ ਸਿਆਸੀ ਧਮਾਕਾ ਕਰ ਸਕਦੇ ਹਨ।

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਆ ਰਹੀ ਹੈ। ਸੁਖਬੀਰ ਬਾਦਲ ਸੰਗਰੂਰ ਵਿੱਚ ਵੱਡਾ ਸਿਆਸੀ ਧਮਾਕਾ ਕਰ ਸਕਦੇ ਹਨ।
ਸੰਗਰੂਰ ਵਿੱਚ ਅਰਵਿੰਦ ਖੰਨਾ ਦੇ ਘਰ ਸੁਖਬੀਰ ਬਾਦਲ ਦੀ ਮੀਟਿੰਗ ਹੋਣ ਜਾ ਰਹੀ ਹੈ। ਪੰਜਾਬ ਦੀ ਸਿਆਸਤ ਵਿੱਚ ਕੋਈ ਵੱਡਾ ਸਿਆਸੀ ਧਮਾਕਾ ਹੋ ਸਕਦਾ ਹੈ।

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਵੱਲੋਂ ’ਪੰਜਾਬ ਬਚਾਓ, ਸਰਦਾਰ ਸੁਖਬੀਰ ਸਿੰਘ ਬਾਦਲ ਲਿਆਓ’ ਮੁਹਿੰਮ ਤਹਿਤ 17 ਫਰਵਰੀ ਤੋਂ ਕਾਦੀਆਂ ਤੋਂ ਪਹਿਲੇ ਪੜਾਅ ਦੀਆਂ ਰੈਲੀਆਂ ਦੀ ਸ਼ੁਰੂਆਤ ਕੀਤੀ ਜਾਵੇਗੀ।

ਇਸ ਬਾਰੇ ਫੈਸਲਾ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਪ੍ਰਧਾਨ ਨੇ ਕਿਹਾ ਕਿ ਅਸੀਂ ਪੰਜਾਬ ਦੇ ਭੱਖਦੇ ਸਾਰੇ ਮਸਲੇ ਇਹਨਾਂ ਰੈਲੀਆਂ ਵਿਚ ਚੁੱਕਾਂਗੇ ਅਤੇ ਸੂਬੇ ਪ੍ਰਤੀ ਆਪਣੇ ਦ੍ਰਿਸ਼ਟੀਕੋਣ ਦੀ ਗੱਲ ਕਰਾਂਗੇ। ਉਹਨਾਂ ਕਿਹਾ ਕਿ ਮੈਨੂੰ ਵਿਸ਼ਵਾਸ ਹੈ ਕਿ ਪੰਜਾਬੀ ਸ਼੍ਰੋਮਣੀ ਅਕਾਲੀ ਦਲ ਨਾਲ ਡੱਟ ਜਾਣਗੇ ਜੋ ਇਕੱਲਾ ਹੀ ਲੋਕਾਂ ਦੀਆਂ ਆਸਾਂ ਪੂਰੀਆਂ ਕਰਨ ਦੇ ਸਮਰਥ ਹੈ।

Check Also

Giani Harpreet Singh Facebook post: ‘ਆਪ’ ਕੋਲ ਬਾਦਲ ਦਲ ਵਰਗੇ ਕਾਨੂੰਨੀ ਮਾਹਰ ਨਹੀਂ ਸਨ, ਨਹੀਂ ਤਾਂ ਤਲਬੀ ਦਾ ਵੀ ਵਿਰੋਧ ਕਰਦੇ: ਗਿਆਨੀ ਹਰਪ੍ਰੀਤ ਸਿੰਘ

Giani Harpreet Singh Facebook post: AAP ਕੋਲ ਬਾਦਲ ਦਲ ਵਰਗੇ ਕਾਨੂੰਨੀ ਮਾਹਰ ਨਹੀਂ ਸਨ, ਨਹੀਂ …