Breaking News

CM Mann Health Update: ਮੁੱਖ ਮੰਤਰੀ ਭਗਵੰਤ ਮਾਨ ਨੂੰ ਡਾਕਟਰਾਂ ਨੇ ਦਿੱਤੀ ਆਰਾਮ ਕਰਨ ਦੀ ਸਲਾਹ

CM Mann Health Update: ਮੁੱਖ ਮੰਤਰੀ ਭਗਵੰਤ ਮਾਨ ਨੂੰ ਡਾਕਟਰਾਂ ਨੇ ਦਿੱਤੀ ਆਰਾਮ ਕਰਨ ਦੀ ਸਲਾਹ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਅਪਡੇਟ ਸਾਹਮਣੇ ਆਇਆ ਹੈ। ਮੁੱਖ ਮੰਤਰੀ ਮਾਨ ਨੂੰ ਮੰਗਲਵਾਰ ਫੋਰਟਿਸ ਹਸਪਤਾਲ ਮੋਹਾਲੀ ਵਿੱਚ ਲਿਆਂਦਾ ਗਿਆ ਸੀ। ਹੁਣ ਉਨ੍ਹਾਂ ਨੇ ਦੱਸਿਆ ਹੈ ਕਿ ਉਨ੍ਹਾਂ ਨੇ ਰੁਟੀਨ ਡਾਕਟਰੀ ਜਾਂਚ ਕਰਵਾਈ ਹੈ। ਡਾਕਟਰਾਂ ਨੇ ਉਨ੍ਹਾਂ ਦੇ ਸਾਰੇ ਜ਼ਰੂਰੀ ਟੈਸਟ ਕੀਤੇ ਹਨ, ਜਿਨ੍ਹਾਂ ਦੀ ਰਿਪੋਰਟ ਬਿਲਕੁਲ ਸਹੀ ਆਈ ਹੈ ਅਤੇ ਚਿੰਤਾ ਵਾਲੀ ਕੋਈ ਗੱਲ ਨਹੀਂ ਹੈ।

ਹਾਲਾਂਕਿ, ਲਗਾਤਾਰ ਕੰਮ ਦੇ ਬੋਝ ਕਾਰਨ ਉਹ ਕਾਫੀ ਥਕਾਵਟ ਮਹਿਸੂਸ ਕਰ ਰਹੇ ਹਨ। ਇਸੇ ਕਰਕੇ ਡਾਕਟਰਾਂ ਨੇ ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਹੈ ਅਤੇ ਦੇਖਭਾਲ ਲਈ ਹਸਪਤਾਲ ਵਿੱਚ ਹੀ ਰੱਖਿਆ ਹੈ। ਫਿਲਹਾਲ ਉਨ੍ਹਾਂ ਦੀ ਹਾਲਤ ਬਿਲਕੁਲ ਠੀਕ ਹੈ ਅਤੇ ਡਾਕਟਰਾਂ ਦੀ ਇੱਕ ਟੀਮ ਉਨ੍ਹਾਂ ਦੀ ਨਿਗਰਾਨੀ ਕਰ ਰਹੀ ਹੈ।

Check Also

‘AAP’ ਨੂੰ ਇੱਕ ਹੋਰ ਝਟਕਾ, ED ਵੱਲੋਂ ਛਾਪੇਮਾਰੀ ਤੋਂ ਬਾਅਦ ਵੱਡਾ ਐਕਸ਼ਨ, ਆਗੂ ਨੂੰ ਕੀਤਾ ਗ੍ਰਿਫ਼ਤਾਰ

Big News: ‘AAP’ ਨੂੰ ਇੱਕ ਹੋਰ ਝਟਕਾ, ED ਵੱਲੋਂ ਛਾਪੇਮਾਰੀ ਤੋਂ ਬਾਅਦ ਵੱਡਾ ਐਕਸ਼ਨ, ਆਗੂ …