Breaking News

Punjabi ਮਾਡਲ ਤੇ Influencer ਪਾਇਲ ਨੂੰ ਨਿਹੰਗ ਸਿੰਘਾਂ ਦੀ ਚਿਤਾਵਨੀ! ਕਿਹਾ-‘ਮੁਆਫੀ ਮੰਗੋ ਨਹੀਂ ਤਾਂ…’

Punjabi ਮਾਡਲ ਤੇ Influencer ਪਾਇਲ ਨੂੰ ਨਿਹੰਗ ਸਿੰਘਾਂ ਦੀ ਚਿਤਾਵਨੀ! ਕਿਹਾ-‘ਮੁਆਫੀ ਮੰਗੋ ਨਹੀਂ ਤਾਂ…’

ਚੰਡੀਗੜ੍ਹ: ਪੰਜਾਬੀ ਮਾਡਲ ਅਤੇ ਮਸ਼ਹੂਰ ਕੰਟੈਂਟ ਕ੍ਰਿਏਟਰ ਪਾਇਲ ਪਰਮ ਆਪਣੀਆਂ ਕੁਝ ਸੋਸ਼ਲ ਮੀਡੀਆ ਵੀਡੀਓਜ਼ ਕਾਰਨ ਵਿਵਾਦਾਂ ਵਿੱਚ ਘਿਰ ਗਈ ਹੈ। ਇਨ੍ਹਾਂ ਵੀਡੀਓਜ਼ ਵਿੱਚ ਪਾਇਲ ਸ਼ਰਾਬ ਅਤੇ ਸਿਗਰੇਟ ਪੀਂਦੀ ਨਜ਼ਰ ਆ ਰਹੀ ਹੈ, ਜਿਸ ਦੌਰਾਨ ਉਸ ਦੀ ਬਾਂਹ ‘ਤੇ ਬਣਿਆ ਮਹਾਨ ਸਿੱਖ ਜਰਨੈਲ ਹਰੀ ਸਿੰਘ ਨਲਵਾ ਦਾ ਟੈਟੂ ਵੀ ਸਾਫ਼ ਦਿਖਾਈ ਦੇ ਰਿਹਾ ਹੈ। ਇਸ ਮਾਮਲੇ ਨੇ ਨਿਹੰਗ ਸਿੰਘਾਂ ‘ਚ ਭਾਰੀ ਰੋਸ ਪੈਦਾ ਕਰ ਦਿੱਤਾ ਹੈ।

 

 

 

ਧਾਰਮਿਕ ਮਰਿਆਦਾ ਦੀ ਉਲੰਘਣਾ ਦਾ ਦੋਸ਼
ਨਿਹੰਗ ਸਿੰਘਾਂ ਦਾ ਕਹਿਣਾ ਹੈ ਕਿ ਪਾਇਲ ਪਰਮ ਜਿਸ ਹੱਥ ਨਾਲ ਸ਼ਰਾਬ ਦੀ ਬੋਤਲ ਫੜਦੀ ਹੈ, ਉਸੇ ਹੱਥ ‘ਤੇ ਉਨ੍ਹਾਂ ਨੇ ਸਿੱਖ ਇਤਿਹਾਸ ਦੇ ਮਹਾਨ ਨਾਇਕ ਹਰੀ ਸਿੰਘ ਨਲਵਾ ਦਾ ਟੈਟੂ ਬਣਵਾਇਆ ਹੋਇਆ ਹੈ। ਉਨ੍ਹਾਂ ਅਨੁਸਾਰ ਇਹ ਸਿੱਖ ਧਰਮ ਅਤੇ ਇਤਿਹਾਸ ਦੇ ਸਨਮਾਨ ਦੇ ਖ਼ਿਲਾਫ਼ ਹੈ ਅਤੇ ਉਨ੍ਹਾਂ ਨੇ ਪਾਇਲ ਨੂੰ ਤੁਰੰਤ ਇਹ ਟੈਟੂ ਹਟਾਉਣ ਦੀ ਅਪੀਲ ਕੀਤੀ ਹੈ।

48 ਘੰਟਿਆਂ ਦਾ ਅਲਟੀਮੇਟਮ
ਚੰਡੀਗੜ੍ਹ ਦੇ ਨਿਹੰਗ ਜਸਦੀਪ ਸਿੰਘ ਨੇ ਇਸ ਸਬੰਧੀ ਇੱਕ ਵੀਡੀਓ ਜਾਰੀ ਕਰਦਿਆਂ ਪਾਇਲ ਪਰਮ ਨੂੰ ਕੜੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਾਇਲ ਨੂੰ 48 ਘੰਟਿਆਂ ਦੇ ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਮੁਆਫ਼ੀ ਮੰਗਣੀ ਪਵੇਗੀ ਅਤੇ ਆਪਣੇ ਟੈਟੂ ਵਿੱਚ ਸੁਧਾਰ ਕਰਨਾ ਹੋਵੇਗਾ। ਜਸਦੀਪ ਸਿੰਘ ਨੇ ਸਪੱਸ਼ਟ ਕੀਤਾ ਕਿ ਜੇਕਰ ਤੈਅ ਸਮੇਂ ਅੰਦਰ ਮੁਆਫ਼ੀ ਨਾ ਮੰਗੀ ਗਈ ਤਾਂ ਉਹ ਖ਼ੁਦ ਉਸ ਦਾ ‘ਹਿਸਾਬ-ਕਿਤਾਬ’ ਕਰਨਗੇ।

 

 

 

 

ਪਾਇਲ ਪਰਮ ਨੇ ਮੰਗੀ ਮੁਆਫ਼ੀ
ਵਿਵਾਦ ਵਧਦਾ ਦੇਖ ਕੇ ਪਾਇਲ ਪਰਮ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਪਾ ਕੇ ਸਿੱਖ ਸਮਾਜ ਤੋਂ ਮੁਆਫ਼ੀ ਮੰਗ ਲਈ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਵਾਇਰਲ ਹੋ ਰਹੀਆਂ ਵੀਡੀਓਜ਼ ਪੁਰਾਣੀਆਂ ਹਨ ਅਤੇ ਉਨ੍ਹਾਂ ਨੇ ਆਪਣੀਆਂ ਗ਼ਲਤੀਆਂ ਤੋਂ ਸਬਕ ਸਿੱਖ ਲਿਆ ਹੈ। ਪਾਇਲ ਨੇ ਕਿਹਾ ਕਿ ਉਹ ਹੁਣ ਆਪਣੀ ਜ਼ਿੰਦਗੀ ਨਵੇਂ ਸਿਰੇ ਤੋਂ ਸ਼ੁਰੂ ਕਰ ਰਹੀ ਹੈ।

 

 

 

ਕੌਣ ਸਨ ਹਰੀ ਸਿੰਘ ਨਲਵਾ?
ਜ਼ਿਕਰਯੋਗ ਹੈ ਕਿ ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੇ ਮਹਾਰਾਜਾ ਰਣਜੀਤ ਸਿੰਘ ਦੇ ਸਭ ਤੋਂ ਭਰੋਸੇਮੰਦ ਜਰਨੈਲ ਸਨ। ਉਨ੍ਹਾਂ ਨੇ ਕਈ ਵਾਰ ਅਫ਼ਗਾਨਾਂ ਨੂੰ ਹਰਾ ਕੇ ਪੰਜਾਬ ਦੀਆਂ ਸਰਹੱਦਾਂ ਦੀ ਰਾਖੀ ਕੀਤੀ ਸੀ। ਨਿਹੰਗਾਂ ਦਾ ਕਹਿਣਾ ਹੈ ਕਿ ਅਜਿਹੇ ਮਹਾਨ ਜਰਨੈਲ ਦੇ ਨਾਮ ਅਤੇ ਤਸਵੀਰ ਦੀ ਗ਼ਲਤ ਵਰਤੋਂ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

 

Check Also

YouTuber Death: ਵੱਡੀ ਵਾਰਦਾਤ, ਮਸ਼ਹੂਰ ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ; ਘਰ ਤੋਂ ਖੂਨ ਨਾਲ ਲੱਥਪੱਥ ਮਿਲੀ ਲਾਸ਼: ਇਲਾਕੇ ‘ਚ ਫੈਲੀ ਦਹਿਸ਼ਤ.

YouTuber Death: ਵੱਡੀ ਵਾਰਦਾਤ, ਮਸ਼ਹੂਰ ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ; ਘਰ ਤੋਂ ਖੂਨ ਨਾਲ …