Breaking News

Punjab News : ‘ਕ੍ਰਿਸ਼ਨ ਤੂੰ ਗੋਲੀਆਂ ਵੇਚਦਾ’ ਵਾਲੀ ਔਰਤ ਦੀਆਂ ਵਧੀਆਂ ਮੁਸ਼ਕਿਲਾਂ , ਮਹਿਲਾ ਕਮਿਸ਼ਨ ਨੇ ਲਿਆ ਸੂ ਮੋਟੋ ਨੋਟਿਸ

Punjab News : ‘ਕ੍ਰਿਸ਼ਨ ਤੂੰ ਗੋਲੀਆਂ ਵੇਚਦਾ’ ਵਾਲੀ ਔਰਤ ਦੀਆਂ ਵਧੀਆਂ ਮੁਸ਼ਕਿਲਾਂ , ਮਹਿਲਾ ਕਮਿਸ਼ਨ ਨੇ ਲਿਆ ਸੂ ਮੋਟੋ ਨੋਟਿਸ

 

 

 

Punjab News : ਸੋਸ਼ਲ ਮੀਡੀਆ ‘ਤੇ ਇੱਕ ਵਾਇਰਲ ਵੀਡੀਓ ‘ਚ ‘ਕ੍ਰਿਸ਼ਨ ਤੂੰ ਗੋਲੀਆਂ ਵੇਚਦਾ’ ਵਾਲੀ ਬੀਬੀ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਇਸ ਮਾਮਲੇ ਦਾ ਸੋ-ਮੋਟੋ ਨੋਟਿਸ ਲਿਆ ਹੈ ਅਤੇ ਜਾਂਚ ਬਿਊਰੋ ਆਫ਼ ਇਨਵੈਸਟੀਗੇਸ਼ਨ (BOI) ਦੇ ਡਾਇਰੈਕਟਰ ਨੂੰ ਪੱਤਰ ਲਿਖਿਆ ਹੈ।

 

 

 

ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਇੱਕ ਹਫ਼ਤੇ ਦੇ ਅੰਦਰ ਕਾਰਵਾਈ ਰਿਪੋਰਟ ਵੀ ਮੰਗੀ ਹੈ। ਨੋਟਿਸ ਦੀ ਇੱਕ ਕਾਪੀ ਉਨ੍ਹਾਂ ਨੂੰ ਈਮੇਲ ਰਾਹੀਂ ਭੇਜੀ ਗਈ ਹੈ। ਕਮਿਸ਼ਨ ਦੀ ਚੇਅਰਪਰਸਨ ਦਾ ਕਹਿਣਾ ਹੈ ਕਿ ਅਜਿਹੇ ਮੀਮ ਬਰਦਾਸ਼ਤ ਨਹੀਂ ਕੀਤੇ ਜਾ ਸਕਦੇ। ਲੋਕ ਪ੍ਰਸਿੱਧੀ ਹਾਸਲ ਕਰਨ ਲਈ ਕਿਸੇ ਵੀ ਤਰੀਕੇ ਦਾ ਸਹਾਰਾ ਲੈ ਰਹੇ ਹਨ।

 

 

 

 

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਵੀਡੀਓ ਦਾ ਖੁਦ ਨੋਟਿਸ ਲਿਆ ਹੈ। ਕਮਿਸ਼ਨ ਦਾ ਕਹਿਣਾ ਹੈ ਕਿ ਉਹ ਰਾਜ ਵਿੱਚ ਔਰਤਾਂ ਦੇ ਅਧਿਕਾਰਾਂ ਅਤੇ ਸਨਮਾਨ ਦੀ ਰੱਖਿਆ ਲਈ ਵਚਨਬੱਧ ਹੈ। ਵਾਇਰਲ ਵੀਡੀਓ ਵਿੱਚ ਇੱਕ ਔਰਤ ਨਾਬਾਲਗ ਕੁੜੀਆਂ ਦੇ ਜਿਨਸੀ ਸ਼ੋਸ਼ਣ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਰਗੇ ਗੰਭੀਰ ਮੁੱਦਿਆਂ ‘ਤੇ ਗੱਲ ਕਰਦੀ ਦਿਖਾਈ ਦਿੰਦੀ ਹੈ, ਜਿਸ ਬਾਰੇ ਕਮਿਸ਼ਨ ਨੇ ਚਿੰਤਾ ਪ੍ਰਗਟ ਕੀਤੀ ਹੈ।

 

 

ਕਮਿਸ਼ਨ ਨੇ ਪੰਜਾਬ ਪੁਲਿਸ ਦੇ ਬਿਊਰੋ ਆਫ਼ ਇਨਵੈਸਟੀਗੇਸ਼ਨ ਦੇ ਡਾਇਰੈਕਟਰ ਨੂੰ ਪੱਤਰ ਲਿਖ ਕੇ ਇੱਕ ਸੀਨੀਅਰ ਅਧਿਕਾਰੀ ਤੋਂ ਤੁਰੰਤ ਜਾਂਚ ਕਰਵਾਉਣ ਲਈ ਕਿਹਾ ਹੈ। ਕਮਿਸ਼ਨ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਕੀਤੀ ਗਈ ਕਾਰਵਾਈ ਬਾਰੇ ਵਿਸਥਾਰਪੂਰਵਕ ਰਿਪੋਰਟ ਇੱਕ ਹਫ਼ਤੇ ਦੇ ਅੰਦਰ ਜ਼ਰੂਰ ਭੇਜੀ ਜਾਵੇ।

 

 

 

ਦੱਸ ਦੇਈਏ ਕਿ ਇਹ ਵੀਡੀਓ ਕਾਫ਼ੀ ਪੁਰਾਣੀ ਹੈ ਪਰ ਇਸ ਮਾਮਲੇ ਨੂੰ ਹੋਰ ਚਰਚਾ ਵਿੱਚ ਉਸ ਵੇਲੇ ਲਿਆਂਦਾ ਗਿਆ ਜਦੋਂ ਮਸ਼ਹੂਰ ਗਾਇਕ Diljit Dosanjh ਦੇ ਨਵੇਂ ਗੀਤ ‘DEALER’ ਵਿੱਚ ਇਸ ਮਹਿਲਾ ਦਾ ਮੀਮ ਵਰਤਿਆ ਗਿਆ। ਗੀਤ ਦੇ ਰਿਲੀਜ਼ ਤੋਂ ਬਾਅਦ ਇਹ ਮਹਿਲਾ ਦੁਬਾਰਾ ਚਰਚਾ ਵਿੱਚ ਆਈ ਅਤੇ ਫਿਰ ਇਸ ਨਾਲ ਜੁੜੀਆਂ ਹੋਰ ਵੀਡੀਓਜ਼ ਸਾਹਮਣੇ ਆਉਣ ਲੱਗੀਆਂ।

Check Also

Dog Surgery Viral Video: ਇਨਸਾਨ ਤੋਂ ‘ਕੁੱਤਾ’ ਬਣਨ ਲਈ ਖ਼ਰਚ ਦਿੱਤੇ 220 ਕਰੋੜ; ਵੀਡੀਓ ਵਾਇਰਲ

Dog Surgery Viral Video: ਇਨਸਾਨ ਤੋਂ ‘ਕੁੱਤਾ’ ਬਣਨ ਲਈ ਖ਼ਰਚ ਦਿੱਤੇ 220 ਕਰੋੜ; ਵੀਡੀਓ ਵਾਇਰਲ …