Breaking News

Sidhu Moose Wala -ਸ਼ਗਨਪ੍ਰੀਤ ਦਾ ਪਿਤਾ ਸੌਦਾਗਰ ਸਿੰਘ ਗ੍ਰਿਫ਼ਤਾਰ

Sidhu Moose Wala –

ਸ਼ਗਨਪ੍ਰੀਤ ਦਾ ਪਿਤਾ ਸੌਦਾਗਰ ਸਿੰਘ ਗ੍ਰਿਫ਼ਤਾਰ

ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਦੀ ਮਾਤਾ ਨੇ DGP ਚੰਡੀਗੜ੍ਹ ਨੂੰ ਕੀਤੀ ਸ਼ਿਕਾਇਤ
ਚੰਡੀਗੜ੍ਹ ਤੇ ਪੰਜਾਬ ਪੁਲਿਸ ‘ਤੇ ਲਾਏ ਗੰਭੀਰ ਇਲਜ਼ਾਮ
ਪਤੀ ਸੌਦਾਗਰ ਸਿੰਘ ਨੂੰ ਨਾਜਾਇਜ਼ ਹਿਰਾਸਤ ‘ਚ ਲੈਣ ਦੇ ਇਲਜ਼ਾਮ


ਖੰਨਾ ਦੇ ਵਪਾਰੀ ਤੋਂ 1 ਕਰੋੜ ਰੁਪਏ ਦੀ ਫ਼ਿਰੌਤੀ ਮੰਗਣ ਦਾ ਇਲਜ਼ਾਮ
ਲੁਧਿਆਣਾ: ਖੰਨਾ ਪੁਲਿਸ ਨੇ ਸ਼ਗਨਪ੍ਰੀਤ ਸਿੰਘ ਦੇ ਪਿਤਾ ਸੌਦਾਗਰ ਸਿੰਘ ਨੂੰ ਪਾਇਲ ਇਲਾਕੇ ਤੋਂ ਗ੍ਰਿਫਤਾਰ ਕੀਤਾ ਹੈ। ਸੌਦਾਗਰ ਸਿੰਘ ‘ਤੇ ਇਕ ਆੜ੍ਹਤੀ ਤੋਂ 1 ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਇਲਜ਼ਾਮ ਹੈ । ਜ਼ਿਕਰਯੋਗ ਹੈ ਕਿ ਸ਼ਗਨਪ੍ਰੀਤ ਸਿੰਘ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਮੈਨੇਜਰ ਰਹਿ ਚੁੱਕਿਆ ਹੈ।

ਪੁਲਿਸ ਜਾਂਚ ਅਨੁਸਾਰ ਪਾਇਲ ਖੇਤਰ ਦੇ ਇਕ ਆੜ੍ਹਤੀ ਨੂੰ ਫੋਨ ਕਰਕੇ 1 ਕਰੋੜ ਰੁਪਏ ਦੀ ਮੰਗ ਕੀਤੀ ਗਈ ਸੀ ਅਤੇ ਫੋਨ ਕਰਨ ਵਾਲੇ ਨੇ ਖੁਦ ਨੂੰ ਗੈਂਗਸਟਰ ਡੋਨੀ ਬਲ ਦੱਸਿਆ ਸੀ। ਸ਼ਿਕਾਇਤ ਮਿਲਣ ਤੋਂ ਬਾਅਦ ਜਦੋਂ ਪੁਲਿਸ ਨੇ ਜਾਂਚ ਕੀਤੀ ਤਾਂ ਸਾਹਮਣੇ ਆਇਆ ਕਿ ਇਹ ਫਿਰੌਤੀ ਦੀ ਮੰਗ ਆਸਟ੍ਰੇਲੀਆ ਵਿਚ ਬੈਠੇ ਸ਼ਗਨਪ੍ਰੀਤ ਸਿੰਘ ਅਤੇ ਉਸ ਦੇ ਪਿਤਾ ਸੌਦਾਗਰ ਸਿੰਘ ਵੱਲੋਂ ਕੀਤੀ ਗਈ ਸੀ । ਸਬੂਤਾਂ ਦੇ ਆਧਾਰ ‘ਤੇ ਪੁਲਸ ਨੇ ਸੌਦਾਗਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।

Check Also

Assembly Elections News ਪੰਜਾਬ ‘ਚ ਵਿਧਾਨ ਸਭਾ ਚੋਣਾਂ ਦੇ ਐਲਾਨ ਬਾਰੇ ਵੱਡੀ ਖਬਰ, ਜਨਵਰੀ ਦੇ ਪਹਿਲੇ ਹਫ਼ਤੇ!

Assembly Elections News ਪੰਜਾਬ ‘ਚ ਵਿਧਾਨ ਸਭਾ ਚੋਣਾਂ ਦੇ ਐਲਾਨ ਬਾਰੇ ਵੱਡੀ ਖਬਰ, ਜਨਵਰੀ ਦੇ …