Breaking News

Jandiala : ਜੰਡਿਆਲਾ ਗੁਰੂ ਵਿੱਚ ਮੁੜ ਗੋਲੀਬਾਰੀ

Jandiala Guru Firing:

ਜੰਡਿਆਲਾ ਗੁਰੂ ਵਿੱਚ ਮੁੜ ਗੋਲੀਬਾਰੀ

ਸਰਪੰਚ ਦੇ ਪਤੀ ’ਤੇ ਹਮਲਾ; ਇਕ ਜਖਮੀ

 

 

 

ਜੰਡਿਆਲਾ ਗੁਰੂ ਵਿੱਚ ਇੱਕ ਵਾਰੀ ਫਿਰ ਗੋਲੀਬਾਰੀ ਦੀ ਘਟਨਾ ਵਾਪਰੀ ਹੈ, ਜਿਸ ਨਾਲ ਪੂਰੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਹੈ।

 

 

ਪ੍ਰਾਪਤ ਜਾਣਕਾਰੀ ਅਨੁਸਾਰ ਨਜ਼ਦੀਕੀ ਪਿੰਡ ਤਿੰਮੋਵਾਲ ਦੇ ਸਰਪੰਚ ਦਾ ਪਤੀ ਸੁਖਦੇਵ ਸਿੰਘ ਉਰਫ਼ ਝੰਡਾ ਆਪਣੇ ਸਾਥੀਆਂ ਨਾਲ ਇਨੋਵਾ ਵਿੱਚ ਜਾ ਰਿਹਾ ਸੀ ਜਦੋਂ ਉਹ ਸਥਾਨਕ ਵੈਰਵਾਲ ਰੋਡ ਉੱਪਰ ਪਹੁੰਚਿਆ ਤਾਂ ਮੋਟਰਸਾਈਕਲ ਸਵਾਰ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਦੀ ਕਾਰ ਉਪਰ 8 ਤੋਂ 10 ਗੋਲੀਆਂ ਚਲਾਈਆਂ ਜਿਸ ਕਾਰਨ ਕਾਰ ਵਿੱਚ ਸਵਾਰ ਇੱਕ ਵਿਅਕਤੀ ਜ਼ਖਮੀ ਹੋ ਗਿਆ ਅਤੇ ਉਸ ਨੂੰ ਤੁਰੰਤ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

 

 

 

ਮਿਲੀ ਜਾਣਕਾਰੀ ਅਨੁਸਾਰ ਗੋਲੀਬਾਰੀ ਦੌਰਾਨ ਡਰਾਈਵਰ ਕੋਲੋਂ ਕਾਰ ਦਾ ਸੰਤੁਲਨ ਵਿਗੜ ਗਿਆ ਜੋ ਇੱਕ ਸਕੂਟਰ ਨਾਲ ਟਕਰਾ ਗਈ। ਇਸ ਕਾਰਨ ਉਸ ਮੌਕੇ ਸੜਕ ਉੱਪਰੋਂ ਲੰਘ ਰਿਹਾ ਇੱਕ ਸਕੂਟਰ ਸਵਾਰ ਵੀ ਜ਼ਖਮੀ ਹੋ ਗਿਆ ਅਤੇ ਉਸਨੂੰ ਵੀ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਗੋਲੀਬਾਰੀ ਦੀ ਸੂਚਨਾ ਮਿਲਣ ‘ਤੇ ਪੁਲੀਸ ਮੌਕੇ ‘ਤੇ ਪਹੁੰਚੀ ਤੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ।

 

 

 

 

 

 

 

 

ਪੁਲੀਸ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪੁਲੀਸ ਨੇ ਕਿਹਾ ਕਿ ਹਮਲੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਪਰ ਜਾਂਚ ਸਾਰੇ ਪਹਿਲੂਆਂ ਨੂੰ ਧਿਆਨ ਵਿੱਚ ਰੱਖ ਕੇ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

 

 

 

 

 

 

 

ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਹੈ ਅਤੇ ਸਥਾਨਕ ਨਿਵਾਸੀ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ​​ਕਰਨ ਦੀ ਮੰਗ ਕਰ ਰਹੇ ਹਨ।

Check Also

Punjab News: ਪੰਜਾਬ ਤੋਂ ਵੱਡੀ ਖਬਰ, SHO ਦੇ ਗੰਨਮੈਨ ਦੀ ਗੋਲੀ ਨਾਲ ਨੌਜਵਾਨ ਦੀ ਮੌਤ; ਪਰਿਵਾਰ ਨੇ ਪਿੱਠ ‘ਤੇ ਗੋਲੀ ਮਾਰਨ ਦਾ ਲਗਾਇਆ ਦੋਸ਼

Jalandhar: Youth Dies During Police Operation, Family Alleges Encounter Was Unjustified A 22-year-old youth, Lovepreet …