Breaking News

Punjab – ਕਾਂਗਰਸ ਲੀਡਰ ਖੁਸ਼ਬਾਜ ਸਿੰਘ ਜਟਾਨਾ ਦੀ ਸੜਕ ਹਾਦਸੇ ‘ਚ ਮੌਤ , ਦਿੱਲੀ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ

Punjab – ਕਾਂਗਰਸ ਲੀਡਰ ਖੁਸ਼ਬਾਜ ਸਿੰਘ ਜਟਾਨਾ ਦੀ ਸੜਕ ਹਾਦਸੇ ‘ਚ ਮੌਤ , ਦਿੱਲੀ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ

Khushbaz Singh Jattana Death : ਤਲਵੰਡੀ ਸਾਬੋ (Talwandi Sabo) ਤੋਂ ਪੰਜਾਬ ਕਾਂਗਰਸ ਦੇ ਆਗੂ ਖੁਸ਼ਬਾਜ ਸਿੰਘ ਜਟਾਣਾ ਅਤੇ ਉਨ੍ਹਾਂ ਦੇ ਡਰਾਈਵਰ ਪਰਮਿੰਦਰ ਸਿੰਘ ਦੀ ਸੜਕ ਹਾਦਸੇ (Road Accident) ਵਿੱਚ ਮੌਤ ਹੋ ਗਈ ਹੈ ,ਜਦਕਿ ਗੰਨਮੈਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਹ ਖਬਰ ਸੁਣਦੇ ਹੀ ਹਲਕਾ ਤਲਵੰਡੀ ਸਾਬੋ ਦੇ ਕਾਂਗਰਸੀ ਆਗੂਆਂ ਵਿੱਚ ਸੋਗ ਦੀ ਲਹਿਰ ਦੌੜ ਗਈ।

 

 

 

ਜਾਣਕਾਰੀ ਅਨੁਸਾਰ ਇਹ ਹਾਦਸਾ ਹਰਿਆਣਾ ਦੇ ਸੋਨੀਪਤ ਵਿੱਚ ਕੁੰਡਲੀ-ਮਾਨੇਸਰ-ਪਲਵਲ (ਕੇਐਮਪੀ) ਐਕਸਪ੍ਰੈਸਵੇਅ ‘ਤੇ ਵਾਪਰਿਆ ਹੈ। ਜਿਥੇ ਤੇਜ਼ ਰਫ਼ਤਾਰ ਟਰੱਕ ਨੇ ਕਾਂਗਰਸ ਨੇਤਾ ਜਟਾਣਾ ਦੀ ਡਿਫੈਂਡਰ ਗੱਡੀ ਨੂੰ ਟੱਕਰ ਮਾਰ ਦਿੱਤੀ, ਜਿਸ ਦੌਰਾਨ ਕਾਂਗਰਸੀ ਆਗੂ ਖੁਸ਼ਬਾਜ ਸਿੰਘ ਜਟਾਣਾ ਅਤੇ ਕਾਰ ਡਰਾਈਵਰ ਪਰਮਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਗੰਨਮੈਨ ਕਰਨਦੀਪ ਸਿੰਘ ਦੇ ਗੰਭੀਰ ਸੱਟਾਂ ਵੱਜੀਆਂ ਹਨ, ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

 

 

 

ਦੱਸਿਆ ਜਾ ਰਿਹਾ ਹੈ ਕਿ ਰਸਤੇ ‘ਚ ਗੱਡੀ ਦਾ ਟਾਇਰ ਪੈਚਰ ਹੋਣ ਤੋਂ ਬਾਅਦ ਗੱਡੀ ਨੂੰ ਸੜਕ ਕਿਨਾਰੇ ਰੋਕਿਆ ਗਿਆ ਸੀ ਤਾਂ ਪਿੱਛੇ ਤੋਂ ਆ ਰਹੇ ਤੇਜ਼ ਰਫ਼ਤਾਰ ਟਰੱਕ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਂਗਰਸੀ ਨੇਤਾ ਦੀ ਕਾਰ ਦਾ ਪਿਛਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਹਾਦਸੇ ਵਿੱਚ ਖੁਸ਼ਬਾਜ ਸਿੰਘ ਜਟਾਣਾ ਅਤੇ ਡਰਾਈਵਰ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

 

 

 

 

ਘਟਨਾ ਦਾ ਪਤਾ ਲੱਗਣ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ। ਸੋਨੀਪਤ ਪੁਲਿਸ ਨੇ ਦੋਵੇਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭਿਜਵਾ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ‘ਤੋਂ ਫਰਾਰ ਹੋ ਗਿਆ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਛੇਤੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

 

 

ਦੱਸ ਦੇਈਏ ਕਿ ਕਾਂਗਰਸੀ ਨੇਤਾ ਖੁਸਬਾਜ ਸਿੰਘ ਜਟਾਣਾ ਤਲਵੰਡੀ ਸਾਬੋ ਤੋਂ ਦੋ ਵਾਰ ਵਿਧਾਨ ਸਭਾ ਦੀਆਂ ਚੋਣਾਂ ਲੜ ਚੁੱਕੇ ਹਨ ਪਰ ਦੋਵੇਂ ਵਾਰ ਹੀ ਕਿਸਮਤ ਨੇ ਉਨ੍ਹਾਂ ਦਾ ਸਾਥ ਨਹੀਂ ਦਿੱਤਾ, ਉਨ੍ਹਾਂ ਨੂੰ ਥੋੜੀਆਂ ਵੋਟਾਂ ਨਾਲ ਹਾਰ ਦਾ ਸਾਹਮਣੇ ਕਰਨਾ ਪਿਆ ਸੀ। ਉਹ 35,260 ਵੋਟਾਂ ਪ੍ਰਾਪਤ ਕਰਕੇ ਦੂਜੇ ਸਥਾਨ ‘ਤੇ ਰਹੇ। ਆਮ ਆਦਮੀ ਪਾਰਟੀ ਦੀ ਪ੍ਰੋਫੈਸਰ ਬਲਜਿੰਦਰ ਕੌਰ ਚੋਣ ਵਿੱਚ ਜੇਤੂ ਰਹੀ ਸੀ।

 

Check Also

Punjab ਪੰਜਾਬ: Love marriage ਕਰਵਾਉਣ ‘ਤੇ ਕੱਢ ਦਵਾਂਗੇ ਪਿੰਡੋਂ ਬਾਹਰ, ਪੰਚਾਇਤ ਦਾ ਸਖ਼ਤ ਫ਼ਰਮਾਨ

Punjab ਪੰਜਾਬ: Love marriage ਕਰਵਾਉਣ ‘ਤੇ ਕੱਢ ਦਵਾਂਗੇ ਪਿੰਡੋਂ ਬਾਹਰ, ਪੰਚਾਇਤ ਦਾ ਸਖ਼ਤ ਫ਼ਰਮਾਨ ਰੂਪਨਗਰ: …