Breaking News

Kanchan Kumari Kamal Bhabhi Case : Amritpal Singh Mehron ਨੂੰ ਲਿਆਂਦਾ ਗਿਆ ਪੰਜਾਬ, ਪਹਿਲੀ ਤਸਵੀਰ ਆਈ ਸਾਹਮਣੇ

Amritpal Singh Mehron ਨੂੰ ਲਿਆਂਦਾ ਗਿਆ ਪੰਜਾਬ, ਪਹਿਲੀ ਤਸਵੀਰ ਆਈ ਸਾਹਮਣੇ

ਕੰਚਨ ਕੁਮਾਰੀ ਕ/ਤਲ ਕੇਸ ਚ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਦੁਬਈ ਤੋਂ ਲਿਆਂਦਾ ਗਿਆ ਪੰਜਾਬ, Video ਕੋਮਿੰਟ ਚ

Main conspirator Amritpal Singh Mehron in the Kamalpreet Kaur murder case arrested by Punjab Police’s Counter Intelligence Wing (OFTEC) Cell). He has been brought back from the Middle East after evading arrest. The victim’s body was recovered in Bathinda in June 2025, with post-mortem confirming death by strangulation.After the murder, Mehron had fled to Dubai and was declared a PO by a Bathinda court on February 7. Following the court’s order, Punjab Police secured an Interpol Red Corner Notice against him.

Kanchan Kumari Kamal Bhabhi Case : ਅੰਮ੍ਰਿਤਪਾਲ ਸਿੰਘ ਮਹਿਰੋਂ ਯੂਏਈ ਤੋਂ ਅੱਜ ਰਾਤ ਪੁੱਜੇਗਾ ਪੰਜਾਬ

ਕੰਚਨ ਕੁਮਾਰੀ ਉਰਫ਼ ਕਮਲ ਭਾਬੀ ਦੇ ਕ/ਤ/ਲ ਮਾਮਲੇ ‘ਚ ਅੰਮ੍ਰਿਤਪਾਲ ਮਹਿਰੋਂ ਨੂੰ UAE ਤੋਂ ਕੀਤਾ ਜਾ ਰਿਹਾ ਡਿਪੋਰਟ |

 

 

ਕੰਚਨ ਕੁਮਾਰੀ ਉਰਫ਼ ਕਮਲ ਭਾਬੀ ਦੇ ਕਤਲ ਮਾਮਲੇ ‘ਚ ਅੰਮ੍ਰਿਤਪਾਲ ਮਹਿਰੋਂ ਨੂੰ UAE ਤੋਂ ਕੀਤਾ ਜਾ ਰਿਹਾ ਡਿਪੋਰਟ |

 

 

 

 

UAE ਪੁਲੀਸ ਨੇ ਹਿਰਾਸਤ ਵਿਚ ਲੈ ਕੇ ਹਵਾਈ ਉਡਾਣ ਵਿਚ India ਭੇਜਿਆ; ਸੋਸ਼ਲ ਮੀਡੀਆ ਇਨਫਲੂਐਂਸਰ ਦੇ ਕਤਲ ਤੋਂ ਬਾਅਦ ਹੋ ਗਿਆ ਸੀ ਫਰਾਰ

 

 

 

 

 

 

 

 

 

 

 

 

ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੇ ਸਨਸਨੀਖੇਜ਼ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਕਰਤਾ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਸੰਯੁਕਤ ਅਰਬ ਅਮੀਰਾਤ (UAE) ਵਿੱਚ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਦੇਸ਼ ਨਿਕਾਲੇ ਦੇ ਨਿਯਮਾਂ ਤਹਿਤ ਉਸ ਨੂੰ ਵਾਪਸ ਪੰਜਾਬ ਲਿਆਂਦਾ ਜਾ ਰਿਹਾ ਹੈ।

 

 

 

 

 

 

 

 

 

 

ਪੁਲੀਸ ਸੂਤਰਾਂ ਨੇ ਪੁਸ਼ਟੀ ਕੀਤੀ ਹੈ ਕਿ ਬਠਿੰਡਾ ਪੁਲੀਸ ਦੀ ਇੱਕ ਟੀਮ ਜਿਸ ਦੀ ਅਗਵਾਈ ਡੀਐਸਪੀ ਪੱਧਰ ਦੇ ਅਧਿਕਾਰੀ ਕਰ ਰਹੇ ਹਨ, ਨੇ ਯੂਏਈ ਦੇ ਅਧਿਕਾਰੀਆਂ ਤੋਂ ਮੁਲਜ਼ਮ ਦੀ ਹਿਰਾਸਤ ਲੈ ਲਈ ਹੈ। ਉਹ ਫਲਾਈਟ ਵਿੱਚ ਸਵਾਰ ਹੋ ਚੁੱਕਾ ਹੈ ਅਤੇ ਉਸ ਦੇ ਵੀਰਵਾਰ ਅੱਧੀ ਰਾਤ ਤੋਂ ਬਾਅਦ ਭਾਰਤੀ ਹਵਾਈ ਅੱਡੇ ’ਤੇ ਪਹੁੰਚਣ ਦੀ ਉਮੀਦ ਹੈ। ਮਹਿਰੋਂ ਨੂੰ ਇਸ ਸਾਲ ਜਨਵਰੀ ਵਿੱਚ ਸ਼ਾਰਜਾਹ ਪੁਲੀਸ ਨੇ ਵੀਜ਼ੇ ਨਾਲ ਸਬੰਧਤ ਪੁੱਛਗਿੱਛ ਦੌਰਾਨ ਹਿਰਾਸਤ ਵਿੱਚ ਲਿਆ ਸੀ ਪਰ ਉਸ ਦੇ ਦੇਸ਼ ਨਿਕਾਲੇ ਦੀਆਂ ਰਸਮੀ ਕਾਰਵਾਈਆਂ ਪੂਰੀਆਂ ਹੋਣ ਵਿੱਚ ਸਮਾਂ ਲੱਗ ਗਿਆ ਸੀ।

 

 

 

 

 

 

 

 

 

 

 

 

 

 

 

 

ਕੰਚਨ ਕੁਮਾਰੀ ਦੀ ਜੂਨ 2025 ਵਿੱਚ ਹੱਤਿਆ ਕਰ ਦਿੱਤੀ ਗਈ ਸੀ। ਇਸ ਇਨਫਲੂਐਂਸਰ ਨੂੰ ਕਿਸੇ ਪ੍ਰੋਮੋਸ਼ਨਲ ਈਵੈਂਟ ਦੇ ਬਹਾਨੇ ਬਠਿੰਡਾ ਬੁਲਾਇਆ ਗਿਆ ਸੀ ਅਤੇ 9-10 ਜੂਨ ਦੀ ਰਾਤ ਨੂੰ ਉਸ ਦੀ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਗਈ ਸੀ। ਉਸ ਦੀ ਲਾਸ਼ ਤਿੰਨ ਦਿਨਾਂ ਬਾਅਦ ਆਦਰਸ਼ ਯੂਨੀਵਰਸਿਟੀ ਦੀ ਪਾਰਕਿੰਗ ਵਿੱਚ ਖੜ੍ਹੀ ਇੱਕ ਕਾਰ ਵਿੱਚੋਂ ਮਿਲੀ ਸੀ। ਪੁਲੀਸ ਜਾਂਚ ਵਿੱਚ ਸਾਹਮਣੇ ਆਇਆ ਸੀ ਕਿ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਆਪਣੇ ਦੋ ਸਾਥੀਆਂ ਜਸਪ੍ਰੀਤ ਸਿੰਘ ਅਤੇ ਨਿਮਰਤਜੀਤ ਸਿੰਘ ਨਾਲ ਮਿਲ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਕਤਲ ਦਾ ਕਾਰਨ ਕੰਚਨ ਵੱਲੋਂ ਸੋਸ਼ਲ ਮੀਡੀਆ ‘ਤੇ ਪਾਈ ਜਾਂਦੀ ਸਮੱਗਰੀ ਸੀ, ਜਿਸ ਬਾਰੇ ਮੁਲਜ਼ਮਾਂ ਦਾ ਦਾਅਵਾ ਸੀ ਕਿ ਇਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

 

 

 

 

 

 

 

 

 

 

 

 

 

 

 

 

 

 

 

 

 

ਮਹਿਰੋਂ ਵਾਰਦਾਤ ਤੋਂ ਕੁਝ ਘੰਟਿਆਂ ਬਾਅਦ ਹੀ ਦੇਸ਼ ਛੱਡ ਕੇ ਭੱਜ ਗਿਆ ਸੀ। ਉਹ 10 ਜੂਨ 2025 ਦੀ ਸਵੇਰ ਨੂੰ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਯੂਏਈ ਲਈ ਫਲਾਈਟ ਵਿੱਚ ਸਵਾਰ ਹੋ ਗਿਆ ਸੀ। ਉਹ ਇਸ ਲਈ ਫਰਾਰ ਹੋਇਆ ਸੀ ਕਿਉਂਕਿ ਉਸ ਨੂੰ ਖਦਸ਼ਾ ਸੀ ਕਿ ਉਸ ਦੇ ਖ਼ਿਲਾਫ਼ ਕੋਈ ਲੁੱਕ-ਆਊਟ ਸਰਕੂਲਰ ਜਾਰੀ ਹੋ ਸਕਦਾ ਹੈ। ਬਠਿੰਡਾ ਪੁਲੀਸ ਨੇ ਬਾਅਦ ਵਿੱਚ ਉਸ ਦੇ ਦੋ ਸਾਥੀਆਂ ਨੂੰ ਤਾਂ ਗ੍ਰਿਫ਼ਤਾਰ ਕਰ ਲਿਆ ਸੀ, ਪਰ ਮਹਿਰੋਂ ਫ਼ਰਾਰ ਚੱਲ ਰਿਹਾ ਸੀ। ਬਠਿੰਡਾ ਦੀ ਅਦਾਲਤ ਨੇ ਉਸ ਨੂੰ ਭਗੌੜਾ ਕਰਾਰ ਦੇਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ ਅਤੇ ਕੇਂਦਰੀ ਏਜੰਸੀਆਂ ਤੇ ਇੰਟਰਪੋਲ ਰਾਹੀਂ ਉਸ ਦੀ ਹਵਾਲਗੀ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ। ਇਸ ਮਾਮਲੇ ਨੇ ਪੰਜਾਬ ਦੇ ਸੋਸ਼ਲ ਮੀਡੀਆ ਇਨਫਲੂਐਂਸਰਾਂ ਵਿੱਚ ਕਾਫ਼ੀ ਡਰ ਪੈਦਾ ਕਰ ਦਿੱਤਾ ਸੀ ਅਤੇ ਅਜਿਹੀਆਂ ਧਮਕੀਆਂ ਤੋਂ ਬਾਅਦ ਡਰ ਦਾ ਮਾਹੌਲ ਸੀ ਤੇ ਕਈ ਚਿੰਤਾਵਾਂ ਜਤਾਈਆਂ ਗਈਆਂ ਸਨ।

Check Also

CM ਭਗਵੰਤ ਮਾਨ ਨੂੰ ਅਦਾਲਤ ਵੱਲੋਂ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ, ਜਾਣੋ ਕੀ ਹੈ ਪੂਰਾ ਮਾਮਲਾ

CM ਭਗਵੰਤ ਮਾਨ ਨੂੰ ਅਦਾਲਤ ਵੱਲੋਂ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ, ਜਾਣੋ ਕੀ …