Breaking News

Gagandeep Randhawa Case: ਪੀੜਤ ਪਰਿਵਾਰ ਵੱਲੋਂ ਭੁੱਲਰ ਦੇ ਪਰਿਵਾਰ ‘ਤੇ ਸਮਝੌਤੇ ਲਈ ਦਬਾਅ ਪਾਉਣ ਦਾ ਦੋਸ਼

Gagandeep Randhawa Case: ਪੀੜਤ ਪਰਿਵਾਰ ਵੱਲੋਂ ਭੁੱਲਰ ਦੇ ਪਰਿਵਾਰ ‘ਤੇ ਸਮਝੌਤੇ ਲਈ ਦਬਾਅ ਪਾਉਣ ਦਾ ਦੋਸ਼

ਪਰਿਵਾਰ ਨੇ ਸੀਬੀਆਈ ਜਾਂਚ ਦੀ ਕੀਤੀ ਮੰਗ

 

 
DM ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੀਆਂ ਵਧੀਆਂ ਹੋਰ ਮੁਸ਼ਕਿਲਾਂ
ਮਿਲੀ ਜਾਣਕਾਰੀ ਮੁਤਾਬਿਕ ਲਾਲਜੀਤ ਸਿੰਘ ਭੁੱਲਰ ’ਤੇ ਸਬੂਤਾਂ ਨੂੰ ਮਿਟਾਉਣ ਦੇ ਇਲਜ਼ਾਮ ਲੱਗੇ ਹਨ।
 

 

 
ਅੰਮ੍ਰਿਤਸਰ ਵਿੱਚ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ (PSWC) ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਨੇ ਜ਼ਹਿਰੀਲਾ ਪਦਾਰਥ ਖਾ ਕੇ ਖੁਦਕੁਸ਼ੀ ਕਰ ਲੈਣ ਦੇ ਮਾਮਲੇ ’ਚ ਇੱਕ ਹੋਰ ਵੱਡੀ ਕਾਰਵਾਈ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਵੱਲੋਂ ਪੰਜਾਬ ਦੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਖਿਲਾਫ ਇੱਕ ਧਾਰਾ ਨੂੰ ਜੋੜਿਆ ਗਿਆ ਹੈ। ਦੱਸ ਦਈਏ ਕਿ ਸਬੂਤ ਨੂੰ ਮਿਟਾਉਣ ਦੇ ਤਹਿਤ ਧਾਰਾ 238 ਨੂੰ ਜੋੜਿਆ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਿਕ ਲਾਲਜੀਤ ਸਿੰਘ ਭੁੱਲਰ ’ਤੇ ਸਬੂਤਾਂ ਨੂੰ ਮਿਟਾਉਣ ਦੇ ਇਲਜ਼ਾਮ ਲੱਗੇ ਹਨ। ਜਿਸ ਦੇ ਚੱਲਦੇ ਇਹ ਕਾਰਵਾਈ ਕੀਤੀ ਗਈ ਹੈ। ਦੱਸਣਯੋਗ ਹੈ ਕਿ ਗਗਨਦੀਪ ਸਿੰਘ ਰੰਧਾਵਾ ਨੇ ਮਰਨ ਤੋਂ ਪਹਿਲਾਂ ਵੀਡੀਓ ਬਣਾਈ ਸੀ ਜਿਸ ’ਚ ਉਸ ਨੇ ਲਾਲਜੀਤ ਭੁੱਲਰ ’ਤੇ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਸੀ। ਇਨ੍ਹਾਂ ਹੀ ਨਹੀਂ ਰੰਧਾਵਾ ਦੇ ਪਰਿਵਾਰਕ ਮੈਂਬਰਾਂ ਨੇ ਵੀ ਇਲਜ਼ਾਮ ਲਗਾਇਆ ਕਿ ਗਗਨਦੀਪ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਤੰਗ-ਪ੍ਰੇਸ਼ਾਨ ਕੀਤੇ ਜਾਣ ਕਾਰਨ ਇਹ ਕਦਮ ਚੁੱਕਿਆ।
 

 

 

 
ਹੁਣ ਤੱਕ ਪੰਜਾਬ ਪੁਲਿਸ ਨੇ ਸਾਬਕਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਉਨ੍ਹਾਂ ਦੇ ਨਿੱਜੀ ਸਹਾਇਕ ਵਿਰੁੱਧ ਐਫਆਈਆਰ ਦਰਜ ਕੀਤੀ ਹੋਈ ਹੈ। ਇਹ ਮਾਮਲਾ ਰਣਜੀਤ ਐਵੇਨਿਊ ਪੁਲਿਸ ਸਟੇਸ਼ਨ ਵਿੱਚ ਦਰਜ ਕੀਤਾ ਗਿਆ ਸੀ।
 

 

ਪੰਜਾਬ ਰਾਜ ਗੋਦਾਮ ਨਿਗਮ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੇ ਖੁਦਕੁਸ਼ੀ ਮਾਮਲੇ ਵਿੱਚ ਪੀੜਿਤ ਪਰਿਵਾਰ ਨੇ ਦੋਸ਼ ਲਗਾਇਆ ਕਿ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪਰਿਵਾਰ ਵੱਲੋਂ ਇਸ ਮਾਮਲੇ ਵਿੱਚ ਸਮਝੌਤਾ ਕਰਨ ਲਈ ਉਨ੍ਹਾਂ ‘ਤੇ ਦਬਾਅ ਪਾਇਆ ਜਾ ਰਿਹਾ ਹੈ।

 

 

 

 

ਗਗਨਦੀਪ ਸਿੰਘ ਰੰਧਾਵਾ ਦੀ ਪਤਨੀ ਓਪਿੰਦਰ ਕੌਰ ਰੰਧਾਵਾ ਨੇ ਕਿਹਾ ਕਿ ਪਰਿਵਾਰ ਨੂੰ ਇਸ ਸਬੰਧੀ ਸੁਨੇਹੇ ਮਿਲ ਰਹੇ ਹਨ, ਪਰ ਉਹ ਸਮਝੌਤਾ ਨਹੀਂ ਕਰਨਗੇ ਕਿਉਂਕਿ ਇਸ ਘਟਨਾ ਨੇ ਉਨ੍ਹਾਂ ਦੇ ਪਰਿਵਾਰ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ।

 

 

 

 

 

 

 

 

 

 

 

 

 

 

 

 

 

 

ਉਨ੍ਹਾਂ ਨੇ ਦੋਸ਼ ਲਾਇਆ ਕਿ ਸਾਬਕਾ ਮੰਤਰੀ ਨੇ ਭ੍ਰਿਸ਼ਟਾਚਾਰ ਰਾਹੀ ਜਾਇਦਾਦ ਇਕੱਠੀ ਕੀਤੀ ਹੈ। ਉਨ੍ਹਾਂ ਨੇ ਅਜਿਹੀ ਜਾਇਦਾਦ ਦੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਤੋਂ ਜਾਂਚ ਦੀ ਵੀ ਮੰਗ ਕੀਤੀ। ਉਸ ਨੇ ਦੱਸਿਆ ਕਿ ਹੁਣ ਹੋਰ ਵੀ ਕਈ ਵਿਅਕਤੀ ਸਾਬਕਾ ਮੰਤਰੀ ਤੇ ਅਜਿਹੇ ਗੰਭੀਰ ਦੋਸ਼ ਲਾ ਰਹੇ ਹਨ। ਇਸ ਲਈ ਈਡੀ ਰਾਹੀ ਜਾਂਚ ਦੀ ਜ਼ਰੂਰਤ ਹੈ।

 

 

 

 

 

 

 

 

 

 

 

 

 

ਉਨ੍ਹਾਂ ਦੁੱਖ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਇਸ ਮਾਮਲੇ ਵਿੱਚ ਹੁਣ ਤੱਕ ਸਰਕਾਰ ਵੱਲੋਂ ਕੀਤੀ ਜਾ ਰਹੀ ਜਾਂਚ ਦੇ ਮਾਮਲੇ ਵਿੱਚ ਕਿਸੇ ਵੀ ਅਧਿਕਾਰੀ ਨੇ ਪਰਿਵਾਰ ਨਾਲ ਸੰਪਰਕ ਨਹੀਂ ਕੀਤਾ ਹੈ। ਜਦੋਂ ਕਿ ਮੁੱਖ ਮੰਤਰੀ ਵੱਲੋਂ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਆਦੇਸ਼ ਦਿੱਤੇ ਗਏ ਸਨ।

 

 

 

 

 

 

 

 

 

 

 

 

 

 

 

 

 

 

 

 

 

 

 

 

ਉਨ੍ਹਾਂ ਨੇ ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਆਪਣੀ ਮੰਗ ਕਰਦਿਆ ਆਖਿਆ ਕਿ ਜੇਕਰ ਮੁੱਖ ਮੰਤਰੀ ਆਪਣੇ ਮੰਤਰੀ ਨੂੰ ਬੇਕਸੂਰ ਮੰਨਦੇ ਹਨ, ਤਾਂ ਉਸ ਨੂੰ ਬਿਨਾਂ ਕਿਸੇ ਦੇਰੀ ਦੇ ਮਾਮਲਾ ਸੀਬੀਆਈ ਨੂੰ ਸੌਂਪ ਦੇਣਾ ਚਾਹੀਦਾ ਹੈ।

 

 

 

 

 

 

 

 

 

 

 

ਇਸ ਦੇ ਨਾਲ ਹੀ ਉਨ੍ਹਾਂ ਨੇ ਦੋਸ਼ ਲਗਾਇਆ ਕਿ 20 ਦਿਨ ਬੀਤ ਜਾਣ ਦੇ ਬਾਵਜੂਦ, ਪੁਲੀਸ ਨੇ ਭੁੱਲਰ ਦੇ ਪਿਤਾ, ਸੁਖਦੇਵ ਸਿੰਘ ਭੁੱਲਰ ਅਤੇ ਉਸ ਦੇ ਨਿੱਜੀ ਸਹਾਇਕ, ਦਿਲਬਾਗ ਸਿੰਘ ਨੂੰ ਅਜੇ ਤੱਕ ਗ੍ਰਿਫਤਾਰ ਨਹੀਂ ਕੀਤਾ ਹੈ, ਜਦੋਂ ਕਿ ਉਹ ਤਰਨਤਾਰਨ ਵਿੱਚ ਪੁਲੀਸ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਹੈ।

 

 

 

 

 

ਉਨ੍ਹਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਕੋਲ ਇਸ ਸਬੰਧੀ ਲੋੜੀਂਦੇ ਸਬੂਤ ਵੀ ਹਨ। ਦਿਲਬਾਗ ਸਿੰਘ, ਜੋ ਪੱਟੀ ਦਾ ਬਲਾਕ ਸੰਮਤੀ ਮੁਖੀ ਹੈ, ਪੁਲੀਸ ਅਧਿਕਾਰੀਆਂ ਦੇ ਸੰਪਰਕ ਵਿੱਚ ਸੀ। ਉਨ੍ਹਾਂ ਨੇ ਆਖਿਆ ਕਿ ਗਗਨਦੀਪ ਨਾਲ ਵਾਪਰੀਆਂ ਘਟਨਾਵਾਂ ਸਮੇਂ ਉੱਥੇ ਹੋਰ ਵੀ ਕਈ ਵਿਅਕਤੀ ਮੌਜੂਦ ਸਨ ਜਿਨਾਂ ਬਾਰੇ ਪੁਲੀਸ ਨੂੰ ਜਾਣਕਾਰੀ ਵੀ ਦਿੱਤੀ ਗਈ ਹੈ ਪਰ ਇਸ ਦੇ ਬਾਵਜੂਦ ਉਨ੍ਹਾਂ ਦਾ ਨਾਂਅ ਐਫਆਈਆਰ ਵਿੱਚ ਸ਼ਾਮਿਲ ਨਹੀਂ ਕੀਤਾ ਗਿਆ ਹੈ।

 

 

 

 

 

 

 

 

 

 

ਇਹ ਵੀ ਦੋਸ਼ ਲਾਇਆ ਕਿ ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਸਾਬਕਾ ਮੰਤਰੀ ਨੂੰ ਜੇਲ ਵਿੱਚ ਵੀਆਈਪੀ ਟਰੀਟਮੈਂਟ ਦਿੱਤਾ ਜਾ ਰਿਹਾ ਹੈ। ਗਗਨਦੀਪ ਦੀ ਪਤਨੀ ਨੇ ਪੁਲੀਸ ਤੇ ਸਬੂਤਾਂ ਨੂੰ ਸੰਭਾਲਣ ਵਿੱਚ ਨਾਕਾਮ ਰਹਿਣ ਦਾ ਵੀ ਦੋਸ਼ ਲਾਇਆ।

Check Also

Giani Harpreet Singh Facebook post: ‘ਆਪ’ ਕੋਲ ਬਾਦਲ ਦਲ ਵਰਗੇ ਕਾਨੂੰਨੀ ਮਾਹਰ ਨਹੀਂ ਸਨ, ਨਹੀਂ ਤਾਂ ਤਲਬੀ ਦਾ ਵੀ ਵਿਰੋਧ ਕਰਦੇ: ਗਿਆਨੀ ਹਰਪ੍ਰੀਤ ਸਿੰਘ

Giani Harpreet Singh Facebook post: AAP ਕੋਲ ਬਾਦਲ ਦਲ ਵਰਗੇ ਕਾਨੂੰਨੀ ਮਾਹਰ ਨਹੀਂ ਸਨ, ਨਹੀਂ …