Breaking News

US-Iran-Israel War Live: ਨਾਕਾਬੰਦੀ ਨੇੜੇ ਆਏ ਇਰਾਨੀ ਜਹਾਜ਼ਾਂ ਨੂੰ ਤਬਾਹ ਕਰ ਦਿਆਂਗੇ: ਟਰੰਪ

US-Iran-Israel War Live: ਨਾਕਾਬੰਦੀ ਨੇੜੇ ਆਏ ਇਰਾਨੀ ਜਹਾਜ਼ਾਂ ਨੂੰ ਤਬਾਹ ਕਰ ਦਿਆਂਗੇ: ਟਰੰਪ

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਰਾਨ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜੇਕਰ ਕੋਈ ਵੀ ਇਰਾਨ ਦਾ ਜਹਾਜ਼ ਅਮਰੀਕੀ ਨਾਕਾਬੰਦੀ ਦੇ ਨੇੜੇ ਆਉਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਨੂੰ ਤੁਰੰਤ ਤਬਾਹ ਕਰ ਦਿੱਤਾ ਜਾਵੇਗਾ।

 

 

 

 

 

 

 

 

 

 

 

ਉਨ੍ਹਾਂ ਕਿਹਾ ਕਿ ਇਸ ਲਈ ਉਹੀ ਤਰੀਕਾ ਵਰਤਿਆ ਜਾਵੇਗਾ, ਜਿਸ ਤਰ੍ਹਾਂ ਸਮੁੰਦਰ ਵਿੱਚ ਨਸ਼ਾ ਤਸਕਰਾਂ ਦੇ ਜਹਾਜ਼ਾਂ ਨੂੰ ਰੋਕਣ ਲਈ ਵਰਤਿਆ ਜਾਂਦਾ ਹੈ, ਇਨ੍ਹਾਂ ਜਹਾਜ਼ਾਂ ਖ਼ਿਲਾਫ਼ ਬਹੁਤ ਤੇਜ਼ੀ ਅਤੇ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇਗੀ। ਨਾਕਾਬੰਦੀ ਨੂੰ ਯਕੀਨੀ ਬਣਾਉਣ ਲਈ ਅਮਰੀਕੀ ਜਲ ਸੈਨਾ ਅਤੇ ਸੁਰੱਖਿਆ ਬਲ ਪੂਰੀ ਤਰ੍ਹਾਂ ਮੁਸਤੈਦ ਹਨ।

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

ਇਰਾਨ ਨੇ ਕਿਹਾ ਹੈ ਕਿ ਉਹ ਭਾਰਤ ਦੇ ਜਹਾਜ਼ਾਂ ਨੂੰ ਹੋਰਮੁਜ਼ ਜਲ ਮਾਰਗ (ਸਟਰੇਟ) ਤੋਂ ਸੁਰੱਖਿਅਤ ਗੁਜ਼ਰਨ ਵਿੱਚ ਮਦਦ ਕਰੇਗਾ। ਭਾਰਤ ਵਿੱਚ ਇਰਾਨ ਦੇ ਰਾਜਦੂਤ ਮੁਹੰਮਦ ਫ਼ਤਹਲੀ ਨੇ ਦੱਸਿਆ ਕਿ ਤਹਿਰਾਨ ਅਤੇ ਭਾਰਤ ਦੇ ਵਿਚਕਾਰ ਇਸ ਮੁੱਦੇ ‘ਤੇ ਚੰਗੀ ਗੱਲਬਾਤ ਚੱਲ ਰਹੀ ਹੈ।

 

 

 

 

 

 

 

 

 

 

 

 

 

 

 

 

 

 

 

 

 

 

 

 

 

ਉਨ੍ਹਾਂ ਨੇ ਕਿਹਾ ਕਿ ਮੌਜੂਦਾ ਤਣਾਅ ਦੇ ਬਾਵਜੂਦ ਇਰਾਨ ਚਾਹੁੰਦਾ ਹੈ ਕਿ ਭਾਰਤ ਦੇ ਜਹਾਜ਼ ਬਿਨਾਂ ਕਿਸੇ ਦਿੱਕਤ ਦੇ ਇਸ ਰਸਤੇ ਤੋਂ ਗੁਜ਼ਰ ਸਕਣ। ਇਸ ਲਈ ਇਰਾਨ, ਨਵੀਂ ਦਿੱਲੀ ਦੀ ਮਦਦ ਕਰਨ ਲਈ ਤਿਆਰ ਹੈ। ਜਲ ਮਾਰਗ ਦੀ ਨਿਗਰਾਨੀ ਅਤੇ ਕਾਨੂੰਨੀ ਪ੍ਰਬੰਧਾਂ ਲਈ ਸਬੰਧਿਤ ਸੁਰੱਖਿਆ ਪੁਲੀਸ ਅਤੇ ਅਧਿਕਾਰੀ ਪੂਰੀ ਤਰ੍ਹਾਂ ਤਾਇਨਾਤ ਹਨ।

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

ਅਮਰੀਕਾ ਅਤੇ ਇਰਾਨ ਵਿਚਾਲੇ ਚੱਲ ਰਹੀ ਗੱਲਬਾਤ ਦੇ ਅਸਫਲ ਹੋਣ ਤੋਂ ਬਾਅਦ, ਅਮਰੀਕੀ ਫੌਜ ਨੇ ਸੋਮਵਾਰ ਨੂੰ ਵੱਡਾ ਐਲਾਨ ਕੀਤਾ ਹੈ। ਅਮਰੀਕਾ ਹੁਣ ਇਰਾਨ ਦੀਆਂ ਬੰਦਰਗਾਹਾਂ ਤੋਂ ਹੋਣ ਵਾਲੀ ਸਾਰੀ ਸਮੁੰਦਰੀ ਆਵਾਜਾਈ (ਆਉਣ-ਜਾਣ ਵਾਲੇ ਜਹਾਜ਼ਾਂ) ‘ਤੇ ਪੂਰੀ ਤਰ੍ਹਾਂ ਰੋਕ ਲਗਾ ਦੇਵੇਗਾ।

 

 

 

 

 

 

 

 

 

 

 

 

 

 

 

 

 

 

 

 

 

ਇਹ ਇੱਕ ਤਰ੍ਹਾਂ ਦੀ ਆਰਥਿਕ ਨਾਕਾਬੰਦੀ ਹੋਵੇਗੀ, ਜਿਸ ਤਹਿਤ ਕੱਚੇ ਤੇਲ ਅਤੇ ਗੈਸ ਨਾਲ ਲੱਦੇ ਸਮੁੰਦਰੀ ਬੇੜਿਆਂ ਨੂੰ ਚੱਲਣ ਤੋਂ ਰੋਕਿਆ ਜਾਵੇਗਾ। ਜ਼ਿਕਰਯੋਗ ਹੈ ਕਿ ਇਹ ਤੇਲ ਅਤੇ ਗੈਸ ਹੀ ਇਰਾਨ ਦੀ ਕਮਾਈ ਦਾ ਸਭ ਤੋਂ ਵੱਡਾ ਸਾਧਨ ਹਨ, ਜਿਨ੍ਹਾਂ ਨੂੰ ਰੋਕ ਕੇ ਅਮਰੀਕਾ ਇਰਾਨ ‘ਤੇ ਆਰਥਿਕ ਦਬਾਅ ਬਣਾਉਣ ਜਾ ਰਿਹਾ ਹੈ।

 

 

 

 

 

 

 

 

 

 

ਅਮਰੀਕੀ ਸੈਂਟਰਲ ਕਮਾਂਡ (ਸੈਂਟਕਾਮ) ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (X) ਰਾਹੀਂ ਜਾਣਕਾਰੀ ਦਿੱਤੀ ਹੈ ਕਿ ਰਾਸ਼ਟਰਪਤੀ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ, ਅਮਰੀਕੀ ਫੌਜੀ ਬਲ 13 ਅਪਰੈਲ ਨੂੰ ਸਵੇਰੇ 10 ਵਜੇ (ਅਮਰੀਕੀ ਸਮੇਂ ਅਨੁਸਾਰ) ਤੋਂ ਇਰਾਨ ਦੀਆਂ ਬੰਦਰਗਾਹਾਂ ਵਿੱਚ ਦਾਖਲ ਹੋਣ ਅਤੇ ਬਾਹਰ ਜਾਣ ਵਾਲੀ ਸਾਰੀ ਸਮੁੰਦਰੀ ਆਵਾਜਾਈ ਦੀ ਨਾਕਾਬੰਦੀ ਲਾਗੂ ਕਰਨਾ ਸ਼ੁਰੂ ਕਰ ਦੇਣਗੇ।

Check Also

Canada deportation: ਕੈਨੇਡਾ ’ਚ 8 ਸਾਲ ਪਹਿਲਾਂ ਆਇਆ ਪੰਜਾਬੀ ਪਰਿਵਾਰ ਡਿਪੋਰਟ

Canada deportation: ਕੈਨੇਡਾ ’ਚ 8 ਸਾਲ ਪਹਿਲਾਂ ਆਇਆ ਪੰਜਾਬੀ ਪਰਿਵਾਰ ਡਿਪੋਰਟ ਜਲੰਧਰ ਦੇ ਹਰੀਸ਼ ਨੂੰ …