Breaking News

MP ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੀ ਜੇਲ੍ਹ ’ਚ ਤਬਦੀਲ ਕਰਨ ਦੀ ਮੰਗ

MP  ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੀ ਜੇਲ੍ਹ ’ਚ ਤਬਦੀਲ ਕਰਨ ਦੀ ਮੰਗ

ਡਿਬਰੂਗੜ੍ਹ ਜੇਲ੍ਹ ਵਿੱਚ ਐਨ.ਐਸ.ਏ. ਦੀ ਮਿਆਦ 22 ਅਪਰੈਲ ਨੂੰ ਹੋ ਰਹੀ ਹੈ ਖ਼ਤਮ; ਕਾਨੂੰਨੀ ਲੜਾਈ ਲੜਨ ਦਾ ਦਿੱਤਾ ਹਵਾਲਾ

 

 

 

 

 

MP Amritpal Singh Case: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਅਤੇ ਕਾਨੂੰਨੀ ਸਲਾਹਕਾਰ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ 22 ਅਪਰੈਲ ਨੂੰ ਕੌਮੀਂ ਸੁਰੱਖਿਆ ਐਕਟ (NSA) ਤਹਿਤ ਹਿਰਾਸਤ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਤਬਦੀਲ ਕੀਤਾ ਜਾਵੇ।

 

 

 

 

 

ਅੰਮ੍ਰਿਤਪਾਲ ਸਿੰਘ ਦੇ ਵਕੀਲ ਈਮਾਨ ਸਿੰਘ ਖਾਰਾ ਨੇ ਕਿਹਾ ਕਿ ਉਨ੍ਹਾਂ ਦਾ ਮੁਵੱਕਲ ਕਾਨੂੰਨ ਤੋਂ ਭੱਜ ਨਹੀਂ ਰਿਹਾ ਹੈ। ਉਨ੍ਹਾਂ ਕਿਹਾ, “ਅੰਮ੍ਰਿਤਪਾਲ ਸਿੰਘ ਨੇ ਸੰਵਿਧਾਨ ਦੀ ਸਹੁੰ ਚੁੱਕੀ ਹੈ ਅਤੇ ਉਹ ਨਿਰਪੱਖ ਸੁਣਵਾਈ ਦਾ ਹੱਕਦਾਰ ਹੈ। ਅਸੀਂ ਅਦਾਲਤਾਂ ਵਿੱਚ ਕਾਨੂੰਨੀ ਲੜਾਈ ਲੜਾਂਗੇ।”

 

 

 

 

 

 

 

 

 

 

 

 

 

ਖਾਰਾ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਇਸ ਵੇਲੇ ਅਮਨ-ਕਾਨੂੰਨ ਦੀ ਸਥਿਤੀ ਬਿਲਕੁਲ ਠੀਕ ਹੈ, ਇਸ ਲਈ ਅੰਮ੍ਰਿਤਪਾਲ ਨੂੰ ਸੂਬੇ ਵਿੱਚ ਵਾਪਸ ਲਿਆਂਦਾ ਜਾਣਾ ਚਾਹੀਦਾ ਹੈ। ਰਿਪੋਰਟਾਂ ਮੁਤਾਬਕ ਪੰਜਾਬ ਸਰਕਾਰ ਨੇ ਕੇਂਦਰੀ ਗ੍ਰਹਿ ਮੰਤਰਾਲੇ ਤੱਕ ਪਹੁੰਚ ਕਰਕੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਡਿਬਰੂਗੜ੍ਹ ਵਿੱਚ ਹੀ ਹਿਰਾਸਤ ਵਧਾਉਣ ਦੀ ਇਜਾਜ਼ਤ ਮੰਗੀ ਹੈ।

 

 

 

 

 

 

 

 

 

 

ਇਸ ’ਤੇ ਵਕੀਲ ਖਾਰਾ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਸਰਕਾਰ 22 ਅਪਰੈਲ ਤੋਂ ਬਾਅਦ ਵੀ ਉਨ੍ਹਾਂ ਨੂੰ ਉੱਥੇ ਹੀ ਰੱਖਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਯਾਦ ਦਿਵਾਇਆ ਕਿ ਪਿਛਲੇ ਸਾਲ ਪੰਜਾਬ ਕੈਦੀ ਤਬਾਦਲਾ ਐਕਟ 1952 ਵਿੱਚ ਕੀਤੀ ਸੋਧ ਤਹਿਤ ਕਿਸੇ ਕੈਦੀ ਨੂੰ ਸੂਬੇ ਤੋਂ ਬਾਹਰ ਰੱਖਣ ਲਈ ਅਦਾਲਤ ਅਤੇ ਸਬੰਧਤ ਸਰਕਾਰਾਂ ਦੀ ਪ੍ਰਵਾਨਗੀ ਲੋੜੀਂਦੀ ਹੈ।

 

 

 

 

 

 

 

 

 

 

 

 

 

 

 

 

 

ਅੰਮ੍ਰਿਤਪਾਲ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਹ ਕੋਈ ਅੱਤਵਾਦੀ ਜਾਂ ਅਪਰਾਧੀ ਨਹੀਂ ਹਨ, ਬਲਕਿ ਇੱਕ ਚੁਣੇ ਹੋਏ ਸੰਸਦ ਮੈਂਬਰ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਵਿਰੁੱਧ ਦਰਜ ਸਾਰੇ ਕੇਸਾਂ ਦਾ ਸਾਹਮਣਾ ਕਰਨ ਲਈ ਤਿਆਰ ਹਨ।

 

 

 

 

 

ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਫਰਵਰੀ 2023 ਵਿੱਚ ਅਜਨਾਲਾ ਥਾਣੇ ਦੀ ਘਟਨਾ ਤੋਂ ਬਾਅਦ ਅਪਰੈਲ 2023 ਵਿੱਚ ਮੋਗਾ ਦੇ ਪਿੰਡ ਰੋਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਦੇ 9 ਸਾਥੀ, ਜੋ ਪਹਿਲਾਂ ਡਿਬਰੂਗੜ੍ਹ ਜੇਲ੍ਹ ਵਿੱਚ ਸਨ, ਪਿਛਲੇ ਸਾਲ ਐਨ.ਐਸ.ਏ. ਦੀ ਮਿਆਦ ਪੂਰੀ ਹੋਣ ਤੋਂ ਬਾਅਦ ਪੰਜਾਬ ਵਾਪਸ ਲਿਆਂਦੇ ਜਾ ਚੁੱਕੇ ਹਨ ਅਤੇ ਇਸ ਵੇਲੇ ਨਿਆਇਕ ਹਿਰਾਸਤ ਵਿੱਚ ਹਨ। ਹੁਣ ਅੰਮ੍ਰਿਤਪਾਲ ਦੇ ਮਾਮਲੇ ਵਿੱਚ 22 ਅੁਪਰੈਲ ਦੀ ਤਰੀਕ ਅਹਿਮ ਮੰਨੀ ਜਾ ਰਹੀ ਹੈ।

Check Also

Dog Surgery Viral Video: ਇਨਸਾਨ ਤੋਂ ‘ਕੁੱਤਾ’ ਬਣਨ ਲਈ ਖ਼ਰਚ ਦਿੱਤੇ 220 ਕਰੋੜ; ਵੀਡੀਓ ਵਾਇਰਲ

Dog Surgery Viral Video: ਇਨਸਾਨ ਤੋਂ ‘ਕੁੱਤਾ’ ਬਣਨ ਲਈ ਖ਼ਰਚ ਦਿੱਤੇ 220 ਕਰੋੜ; ਵੀਡੀਓ ਵਾਇਰਲ …