ਆਈ ਤੇ ਜੱਟ ਆਇਆ ਮਾੜਾ, ਦੱਸਦੇ ਜਾ ਕੇ ਮੋਦੀ ਨੂੰ- ਸਿੱਧੂ ਮੂਸੇ ਵਾਲਾ

ਤੁਸੀ ਇਹ ਧੱਕਾ ਯੂਪੀ ‘ਚ ਕਰ ਸਕਦੇ ਹੋ, ਪੰਜਾਬ ‘ਚ ਕਰੋਗੇ ਤੁਹਾਡਾ ਭੁਲੇਖਾ


ਭਾਰਤੀ ਕਿਸਾਨ ਯੂਨੀਅਨ ਸਣੇ ਵੱਖ-ਵੱਖ ਕਿਸਾਨ ਸੰਗਠਨਾਂ ਦੇ ਸੱਦੇ ‘ਤੇ ਅੱਜ ਦੇਸ਼ ਭਰ ‘ਚ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਸੀ, ਜਿਸ ਦਾ ਪੰਜਾਬ ਅੰਦਰ ਵਿਆਪਕ ਅਸਰ ਵੇਖਣ ਨੂੰ ਮਿਲ ਰਿਹਾ ਹੈ। ਪੰਜਾਬ ਤੋਂ ਬਾਹਰ ਯੂ.ਪੀ. ਅਤੇ ਬਿਹਾਰ ਵਰਗੇ ਰਾਜਾਂ ‘ਚ ਵੀ ਇਸ ਸੰਘਰਸ਼ ਨੂੰ ਕਾਂਗਰਸ ਆਰਜੇਡੀ, ਸਮਾਜਵਾਦੀ ਪਾਰਟੀ, ਟੀਐੱਸਸੀ ਸਮੇਤ ਕਈ ਖੇਤਰੀ ਪਾਰਟੀਆਂ ਦਾ ਭਰਵਾਂ ਸਮਰਥਨ ਮਿਲਿਆ ਹੈ।

ਮਾਨਸਾ ‘ਚ ਖੇਤੀ ਬਿੱਲਾਂ ਨੂੰ ਲੈ ਕੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅਗਵਾਈ ਚ ਕਲਾਕਾਰਾਂ ਨੇ ਧਰਨਾ ਦਿੱਤਾ ਸੀ। ਇਸ ਧਰਨੇ ‘ਚ ਚੋਰ ਵੀ ਦਾਅ ਲਾਉਣ ਤੋਂ ਪਿੱਛੇ ਨਹੀਂ ਹਟੇ।

ਇਸ ਧਰਨੇ ‘ਚ ਬਰਨਾਲਾ ਤੋਂ ਪਹੁੰਚੇ ਨੌਜਵਾਨ ਲੀਡਰ ਭਾਨਾ ਸਿੱਧੂ ਦੇ ਇੱਕ ਸਾਥੀ ਦਾ ਲਾਇਸੰਸੀ ਰਿ ਵਾ ਲ ਵ ਰ ਚੋਰੀ ਹੋ ਗਿਆ ਅਤੇ ਕਈ ਹੋਰਾਂ ਦੇ ਪਰਸ ਅਤੇ ਮੋਬਾਇਲ ਵੀ ਗਾਇਬ ਹੋ ਗਏ।

ਪੰਜਾਬੀ ਗਾਇਕਾਂ ਦੇ ਧਰਨੇ ‘ਚ ਅਸਲਾ ਲੈ ਕੇ ਪਹੁੰਚਣ ਵਾਲੇ ਤੇ ਪੁਲਿਸ ਹੁਣ ਕੀ ਕਾਰਵਾਈ ਕਰੇਗੀ ਇਸ ਦਾ ਹਾਲੇ ਕੋਈ ਖੁਲਾਸਾ ਨਹੀਂ ਹੋ ਸਕਿਆ। ਮਾਨਸਾ ‘ਚ ਅਸਲਾ ਲੈ ਕੇ ਚੱਲਣ ‘ਤੇ ਮਨਾਹੀ ਹੈ। ਡੀ ਸੀ ਵੱਲੋਂ ਧਾਰਾ 144 ਲਾਈ ਹੋਈ ਹੈ।

ਪਰ ਇਸ ਦੇ ਬਾਵਜੂਦ ਵੀ ਨੌਜਵਾਨ ਹ ਥਿ ਆ ਰ ਲੈ ਕੇ ਪਹੁੰਚੇ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।

ਕਿਸਾਨ ਯੂਨੀਅਨਾਂ ਦੇ ਸੱਦੇ ‘ਤੇ ਕੀਤੇ ਗਏ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਇਸ ੋਸੰਘਰਸ਼ ‘ਚ ਭਾਜਪਾ ਨੂੰ ਛੱਡ ਕੇ ਲਗਭਗ ਸਾਰੀਆਂ ਧਿਰਾਂ ਕੁੱਦ ਪਈਆਂ ਹਨ। ਕਿਸਾਨਾਂ ਦੇ ਸੰਘਰਸ਼ ਦਾ ਅਸਰ ਪੰਜਾਬ, ਹਰਿਆਣਾ ਤੋਂ ਇਲਾਵਾ ਦੇਸ਼ ਦੇ ਬਾਕੀ ਸੂਬਿਆਂ ‘ਚ ਵੀ ਵੇਖਣ ਨੂੰ ਮਿਲ ਰਿਹਾ ਹੈ। ਦੇਸ਼ ਭਰ ਦੇ ਕਿਸਾਨਾਂ ਦੀਆਂ ਸਾਹਮਣੇ ਆ ਰਹੀਆਂ ਪ੍ਰਤੀਕਿਰਿਆਵਾਂ ਤੋਂ ਬਾਅਦ ਇਸ ਸੰਘਰਸ਼ ਦੇ ਦੇਸ਼-ਵਿਆਪੀ ਹੋਣ ਦੇ ਅਸਾਰ ਬਣਦੇ ਜਾ ਰਹੇ ਹਨ।