Breaking News

Punjab AAP ਆਗੂ ਦੇ ਘਰ ਉਤੇ ਫਾਇਰਿੰਗ

Punjab AAP ਆਗੂ ਦੇ ਘਰ ਉਤੇ ਫਾਇਰਿੰਗ


ਨਗਰ ਕੌਂਸਲ ਦੀ ਚੋਣ ਲੜ ਰਹੇ ‘ਆਪ’ ਆਗੂ ਦੇ ਘਰ ਉਤੇ ਫਾਇਰਿੰਗ
Jandiala Guru Firing News : ਜੰਡਿਆਲਾ ਗੁਰੂ ਵਿੱਚ ਇੱਕ ਵਾਰ ਫਿਰ ਤੋਂ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

ਜੰਡਿਆਲਾ ਗੁਰੂ ਵਿੱਚ ਇੱਕ ਵਾਰ ਫਿਰ ਤੋਂ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਜਾਣਕਾਰੀ ਮੁਤਾਬਕ ਬੀਤੀ ਦੇਰ ਰਾਤ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਇੱਕ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਲਗਭਗ 10 ਤੋਂ 12 ਫਾਇਰ ਕੀਤੇ ਗਏ। ਇਸ ਵਾਰਦਾਤ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।


ਗੋਲੀਆਂ ਸਿੱਧੀਆਂ ਘਰ ਦੇ ਗੇਟ ਉਤੇ ਲੱਗੀਆਂ, ਜਿਸ ਨਾਲ ਵੱਡਾ ਹਾਦਸਾ ਹੋਣ ਤੋਂ ਬਚ ਗਿਆ। ਸੂਤਰਾਂ ਮੁਤਾਬਕ ਇਹ ਹਮਲਾ ਉਸ ਸਮੇਂ ਹੋਇਆ ਜਦੋਂ ਇਲਾਕੇ ਵਿੱਚ ਨਗਰ ਕੌਂਸਲ ਚੋਣਾਂ ਦੀ ਤਿਆਰੀ ਜ਼ੋਰਾਂ ਉਤੇ ਹੈ। ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲਰ ਦੀ ਸੀਟ ਉਤੇ ਚੋਣ ਲੜ ਰਹੇ ਸੁਰਿੰਦਰ ਸਿੰਘ ਸੋਨੂ ਨੂੰ ਪਹਿਲਾਂ ਵੀ ਧਮਕੀਆਂ ਮਿਲ ਰਹੀਆਂ ਸਨ।

ਉਨ੍ਹਾਂ ਦੇ ਮੁਤਾਬਕ ਪਹਿਲਾਂ ਇੱਕ ਫੋਨ ਕਾਲ ਰਾਹੀਂ ਧਮਕੀ ਦਿੱਤੀ ਗਈ ਸੀ ਕਿ ਉਹ ਚੋਣ ਨਾ ਲੜਨ। ਇਸ ਤੋਂ ਬਾਅਦ ਉਨ੍ਹਾਂ ਦੀ ਗੱਡੀ ਉਤੇ ਵੀ ਹਮਲਾ ਕੀਤਾ ਗਿਆ ਸੀ, ਜਿਸ ਦੇ ਮੱਦੇਨਜ਼ਰ ਪੁਲਿਸ ਵੱਲੋਂ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਗਈ ਸੀ

ਤਾਜ਼ਾ ਘਟਨਾ ਵਿੱਚ ਚਾਰ ਅਣਪਛਾਤੇ ਨੌਜਵਾਨਾਂ ਵੱਲੋਂ ਘਰ ਦੇ ਬਾਹਰ ਆ ਕੇ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ ਅਤੇ ਫਰਾਰ ਹੋ ਗਏ। ਇਸ ਹਮਲੇ ਨੂੰ ਕੁਝ ਲੋਕ ਚੋਣ ਸਟੰਟ ਨਾਲ ਵੀ ਜੋੜ ਕੇ ਦੇਖ ਰਹੇ ਹਨ, ਹਾਲਾਂਕਿ ਇਸ ਦੀ ਅਜੇ ਤੱਕ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਹੋਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਵੱਲੋਂ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਦੀ ਪਛਾਣ ਕੀਤੀ ਜਾ ਸਕੇ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦ ਹੀ ਹਮਲਾਵਰਾਂ ਨੂੰ ਕਾਬੂ ਕਰ ਲਿਆ ਜਾਵੇਗਾ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Check Also

Italy Border Checks: ਮੋਰੱਕੋ ਸੰਕਟ: ਹੁਣ ਸਪੇਨ ਤੋਂ ਇਟਲੀ ਆਉਣ ਵਾਲਿਆਂ ਨੂੰ ਦਿਖਾਉਣਾ ਪਵੇਗਾ ਪਾਸਪੋਰਟ

Italy Introduces Border Checks for Arrivals from Spain Amid Morocco–Ceuta Crisis ਮੋਰੱਕੋ–ਸਿਉਟਾ ਸੰਕਟ: ਸਪੇਨ ਤੋਂ …