Breaking News

MP ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਡਿਬੜੂਗੜ੍ਹ ਪਹੁੰਚੀ ਪੰਜਾਬ ਪੁਲਿਸ ਦੀ ਟੀਮ ,ਜਾਣੋ ਪੂਰਾ ਮਾਮਲਾ

MP ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਡਿਬੜੂਗੜ੍ਹ ਪਹੁੰਚੀ ਪੰਜਾਬ ਪੁਲਿਸ ਦੀ ਟੀਮ ,ਜਾਣੋ ਪੂਰਾ ਮਾਮਲਾ

 

 

MP Amritpal Singh News : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (MP Amritpal Singh) ਦੀ ਗ੍ਰਿਫ਼ਤਾਰੀ ਨੂੰ ਲੈ ਕੇ ਹਲਚਲ ਤੇਜ਼ ਹੋ ਗਈ ਹੈ। ਪੰਜਾਬ ਪੁਲਿਸ ( Punjab Police ) ਦੀ ਇੱਕ ਵਿਸ਼ੇਸ਼ ਟੀਮ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਪਹੁੰਚੀ ਹੈ, ਜਿੱਥੇ ਅੰਮ੍ਰਿਤਪਾਲ ਸਿੰਘ ਇਸ ਸਮੇਂ ਰਾਸ਼ਟਰੀ ਸੁਰੱਖਿਆ ਐਕਟ (ਐਨਐਸਏ) ਅਧੀਨ ਬੰਦ ਹੈ।

 

 

ਅੰਮ੍ਰਿਤਪਾਲ ਸਿੰਘ ਦੀ ਐਨਐਸਏ ਹਿਰਾਸਤ 22 ਅਪ੍ਰੈਲ ਨੂੰ ਖਤਮ ਹੋ ਰਹੀ ਹੈ। ਐਨਐਸਏ ਖ਼ਤਮ ਹੋਣ ਤੋਂ ਬਾਅਦ ਅਜਨਾਲਾ ਕੇਸ ਵਿੱਚ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਪਾਈ ਜਾਏਗੀ। ਜਿੱਥੇ ਉਸਦਾ ਰਿਮਾਂਡ ਲਿਆ ਜਾਵੇਗਾ। ਉਸ ਤੋਂ ਬਾਅਦ ਸੁਣਵਾਈ ਸ਼ੁਰੂ ਹੋਣ ਦੀ ਉਮੀਦ ਹੈ। ਫਿਲਹਾਲ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਵਿੱਚ ਹੀ ਬੰਦ ਰਹਿਣਗੇ।

 

 

ਅੰਮ੍ਰਿਤਪਾਲ ਨੂੰ ਅਪ੍ਰੈਲ 2023 ਵਿੱਚ ਕੀਤਾ ਸੀ ਗ੍ਰਿਫ਼ਤਾਰ

 

 

ਅੰਮ੍ਰਿਤਪਾਲ ਸਿੰਘ ਨੂੰ ਅਪ੍ਰੈਲ 2023 ਵਿੱਚ ਮੋਗਾ ਦੇ ਰੋਡੇ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਫਰਵਰੀ 2023 ਵਿੱਚ ਅਜਨਾਲਾ ਪੁਲਿਸ ਸਟੇਸ਼ਨ ‘ਤੇ ਹਮਲੇ ਦਾ ਮਾਮਲਾ ਸਾਹਮਣੇ ਆਇਆ ਸੀ, ਜਿੱਥੇ ਉਹ ਅਤੇ ਉਸਦੇ ਸਮਰਥਕ ਬੈਰੀਕੇਡ ਤੋੜ ਕੇ ਪੁਲਿਸ ਸਟੇਸ਼ਨ ਵਿੱਚ ਦਾਖਲ ਹੋਏ ਸਨ, ਇੱਕ ਸਾਥੀ ਨੂੰ ਛੁਡਾਉਣ ਲਈ ਪੁਲਿਸ ਨਾਲ ਝੜਪ ਹੋਈ ਸੀ।

 

 

ਗ੍ਰਿਫਤਾਰੀ ਤੋਂ ਬਾਅਦ ਮੁਕੱਦਮੇ ਦੀ ਪ੍ਰਕਿਰਿਆ ਤੇਜ਼

ਅੰਮ੍ਰਿਤਪਾਲ ਸਿੰਘ ਸਮੇਤ 41 ਲੋਕਾਂ ਵਿਰੁੱਧ ਕਤਲ ਦੀ ਕੋਸ਼ਿਸ਼, ਸਰਕਾਰੀ ਕਰਮਚਾਰੀਆਂ ‘ਤੇ ਹਮਲਾ, ਅਪਰਾਧਿਕ ਸਾਜ਼ਿਸ਼ ਅਤੇ ਦੰਗਾ ਕਰਨ ਸਮੇਤ ਗੰਭੀਰ ਆਰੋਪ ਦਰਜ ਕੀਤੇ ਗਏ ਹਨ।

 

 

 

ਪੁਲਿਸ ਅਨੁਸਾਰ ਅੰਮ੍ਰਿਤਪਾਲ ਇਸ ਮਾਮਲੇ ਵਿੱਚ ਮੁੱਖ ਆਰੋਪੀ ਹੈ,ਅਤੇ ਉਸਦੀ ਗ੍ਰਿਫਤਾਰੀ ਨਾਲ ਮੁਕੱਦਮੇ ਦੀ ਪ੍ਰਕਿਰਿਆ ਤੇਜ਼ ਹੋਵੇਗੀ। ਇਸ ਤੋਂ ਇਲਾਵਾ ਅੰਮ੍ਰਿਤਪਾਲ ਸਿੰਘ ਵਿਰੁੱਧ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਈ ਹੋਰ ਮਾਮਲੇ ਵੀ ਦਰਜ ਹਨ। ਸਿੱਟੇ ਵਜੋਂ ਇਹ ਮਾਮਲਾ ਆਉਣ ਵਾਲੇ ਦਿਨਾਂ ਵਿੱਚ ਨਾ ਸਿਰਫ਼ ਕਾਨੂੰਨੀ ਤੌਰ ‘ਤੇ ਸਗੋਂ ਰਾਜਨੀਤਿਕ ਤੌਰ ‘ਤੇ ਵੀ ਮਹੱਤਵਪੂਰਨ ਮੋੜ ਲੈ ਸਕਦਾ ਹੈ।

 

Check Also

Punjab News: ਪੰਜਾਬ ਤੋਂ ਵੱਡੀ ਖਬਰ, SHO ਦੇ ਗੰਨਮੈਨ ਦੀ ਗੋਲੀ ਨਾਲ ਨੌਜਵਾਨ ਦੀ ਮੌਤ; ਪਰਿਵਾਰ ਨੇ ਪਿੱਠ ‘ਤੇ ਗੋਲੀ ਮਾਰਨ ਦਾ ਲਗਾਇਆ ਦੋਸ਼

Jalandhar: Youth Dies During Police Operation, Family Alleges Encounter Was Unjustified A 22-year-old youth, Lovepreet …