Breaking News

Ajnala Case – NSA ਦੀ ਮਿਆਦ ਖ਼ਤਮ ਹੋਣ ਤੋਂ ਬਾਅਦ MP ਅੰਮ੍ਰਿਤਪਾਲ ਸਿੰਘ ਰਸਮੀ ਤੌਰ ’ਤੇ ਗ੍ਰਿਫ਼ਤਾਰ

NSA ਦੀ ਮਿਆਦ ਖ਼ਤਮ ਹੋਣ ਤੋਂ ਬਾਅਦ MP ਅੰਮ੍ਰਿਤਪਾਲ ਸਿੰਘ ਰਸਮੀ ਤੌਰ ’ਤੇ ਗ੍ਰਿਫ਼ਤਾਰ

Punjab Police have formally arrested Khadoor Sahib MP Amritpal Singh in Dibrugarh, Assam. He was produced via video conference in connection with the Ajnala case (FIR No. 39). The court has granted a two-day remand. Although his NSA detention has ended, he will remain lodged in Dibrugarh Jail, Assam.
 

ਰਿਮਾਂਡ ਮਿਲਣ ਤੋਂ ਬਾਅਦ MP ਅੰਮ੍ਰਿਤਪਾਲ ਸਿੰਘ ਦੀ ਪਹਿਲੀ ਤਸਵੀਰ ਆਈ ਸਾਹਮਣੇ,ਪੁਲਿਸ ਥਾਣੇ ਚ ਕੀਤਾ ਜਾ ਰਿਹਾ ਸ਼ਿਫਟ,ਦੇਖੋ Live ਤਸਵੀਰਾਂ!
 

ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਵੀਰਵਾਰ ਨੂੰ ਖਡੂਰ ਸਾਹਿਬ ਤੋਂ

ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅਜਨਾਲਾ ਹਿੰਸਾ ਮਾਮਲੇ ਵਿੱਚ ਰਸਮੀ ਤੌਰ ’ਤੇ ਗ੍ਰਿਫ਼ਤਾਰ ਕਰ ਲਿਆ ਹੈ।

 

 

ਇਹ ਕਾਰਵਾਈ ਅੰਮ੍ਰਿਤਪਾਲ ਵਿਰੁੱਧ ਲੱਗੇ ਕੌਮੀਂ ਸੁਰੱਖਿਆ ਐਕਟ (NSA) ਦੀ ਮਿਆਦ ਖ਼ਤਮ ਹੋਣ ਤੋਂ ਤੁਰੰਤ ਬਾਅਦ ਅਮਲ ਵਿੱਚ ਲਿਆਂਦੀ ਗਈ। ਗ੍ਰਿਫ਼ਤਾਰੀ ਤੋਂ ਬਾਅਦ ਉਸ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਜਨਾਲਾ ਦੀ ਸਬ-ਡਿਵੀਜ਼ਨਲ ਅਦਾਲਤ ਵਿੱਚ ਪੇਸ਼ ਕੀਤਾ ਗਿਆ।

 

 

 

ਪੁਲੀਸ ਨੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ, ਹਥਿਆਰਾਂ ਤੇ ਵਾਹਨਾਂ ਦੀ ਬਰਾਮਦਗੀ ਅਤੇ ‘ਅਨੰਦਪੁਰ ਖ਼ਾਲਸਾ ਫੋਰਸ’ ਦੀ ਕਥਿਤ ਸਥਾਪਨਾ ਪਿੱਛੇ ਸਾਜ਼ਿਸ਼ ਦਾ ਪਤਾ ਲਗਾਉਣ ਲਈ 15 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ।

 

 

ਹਾਲਾਂਕਿ, ਬਚਾਅ ਪੱਖ ਦੇ ਵਕੀਲਾਂ ਹਰਪਾਲ ਸਿੰਘ ਖਾਰਾ ਅਤੇ ਰਿਤੂਰਾਜ ਸਿੰਘ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਸਿਰਫ਼ ਦੋ ਦਿਨਾਂ ਦਾ ਪੁਲੀਸ ਰਿਮਾਂਡ ਮਨਜ਼ੂਰ ਕੀਤਾ। ਰਿਮਾਂਡ ਦੌਰਾਨ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਵਿੱਚ ਹੀ ਰਹੇਗਾ ਅਤੇ ਪੁਲੀਸ ਉੱਥੇ ਹੀ ਉਸ ਤੋਂ ਪੁੱਛਗਿੱਛ ਕਰੇਗੀ।

 

 

 

ਬਚਾਅ ਪੱਖ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਇਹ ਕੇਸ ਪਹਿਲਾਂ ਹੀ ਟਰਾਇਲ ਅਧੀਨ ਹੈ ਅਤੇ ਗਵਾਹੀਆਂ ਦੇ ਪੜਾਅ ’ਤੇ ਪਹੁੰਚ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਦੀ ਜਾਂਚ ਦੌਰਾਨ ਪੁਲੀਸ ਨੇ ਕਦੇ ਵੀ ਉਨ੍ਹਾਂ ਵਾਹਨਾਂ ਦਾ ਜ਼ਿਕਰ ਨਹੀਂ ਕੀਤਾ ਜਿਨ੍ਹਾਂ ਦੀ ਹੁਣ ਮੰਗ ਕੀਤੀ ਜਾ ਰਹੀ ਹੈ।

 

 

ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ 23 ਅਪਰੈਲ 2023 ਤੋਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਇਸ ਮਾਮਲੇ ਵਿੱਚ ਉਸ ਦੇ ਕਈ ਸਾਥੀ ਪਹਿਲਾਂ ਹੀ ਪੰਜਾਬ ਦੀਆਂ ਜੇਲ੍ਹਾਂ ਵਿੱਚ ਤਬਦੀਲ ਕੀਤੇ ਜਾ ਚੁੱਕੇ ਹਨ ਅਤੇ ਟਰਾਇਲ ਦਾ ਸਾਹਮਣਾ ਕਰ ਰਹੇ ਹਨ।

 

 

 

ਪੰਜਾਬ ਸਰਕਾਰ ਨੇ ਸੁਰੱਖਿਆ ਅਤੇ ਅਮਨ-ਕਾਨੂੰਨ ਦੀ ਸਥਿਤੀ ਦਾ ਹਵਾਲਾ ਦਿੰਦੇ ਹੋਏ ਹਾਈ ਕੋਰਟ ਤੋਂ ਇਜਾਜ਼ਤ ਮੰਗੀ ਸੀ ਕਿ ਅੰਮ੍ਰਿਤਪਾਲ ਨੂੰ ਅੰਮ੍ਰਿਤਸਰ ਲਿਆਉਣ ਦੀ ਬਜਾਏ ਡਿਬਰੂਗੜ੍ਹ ਜੇਲ੍ਹ ਵਿੱਚ ਹੀ ਗ੍ਰਿਫ਼ਤਾਰ ਰੱਖਿਆ ਜਾਵੇ ਅਤੇ ਸਾਰੀ ਕਾਰਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾਵੇ। ਹਾਈ ਕੋਰਟ ਨੇ ਹਾਲ ਹੀ ਵਿੱਚ ਸਰਕਾਰ ਦੀ ਇਸ ਬੇਨਤੀ ਨੂੰ ਪ੍ਰਵਾਨ ਕਰ ਲਿਆ ਸੀ, ਜਿਸ ਤੋਂ ਬਾਅਦ ਅੱਜ ਇਹ ਅਦਾਲਤੀ ਕਾਰਵਾਈ ਨੇਪਰੇ ਚੜ੍ਹੀ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਸ਼ਨੀਵਾਰ ਨੂੰ ਹੋਵੇਗੀ।

Check Also

MP ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਡਿਬੜੂਗੜ੍ਹ ਪਹੁੰਚੀ ਪੰਜਾਬ ਪੁਲਿਸ ਦੀ ਟੀਮ ,ਜਾਣੋ ਪੂਰਾ ਮਾਮਲਾ

MP ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਡਿਬੜੂਗੜ੍ਹ ਪਹੁੰਚੀ ਪੰਜਾਬ ਪੁਲਿਸ ਦੀ ਟੀਮ ,ਜਾਣੋ ਪੂਰਾ …