Breaking News

Amritsar – 2 ਸਾਲਾਂ ਤੱਕ ਧੀ ਦੀ ਪੱਤ ਰੋਲਦਾ ਰਿਹਾ ਕਲਯੁੱਗੀ ਪਿਓ, ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ

Amritsar – 2 ਸਾਲਾਂ ਤੱਕ ਧੀ ਦੀ ਪੱਤ ਰੋਲਦਾ ਰਿਹਾ ਕਲਯੁੱਗੀ ਪਿਓ, ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ

ਅੰਮ੍ਰਿਤਸਰ: 2 ਸਾਲਾਂ ਤੱਕ ਧੀ ਦੀ ਪੱਤ ਰੋਲਦਾ ਰਿਹਾ ਕਲਯੁੱਗੀ ਪਿਓ, ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ

ਵਧੀਕ ਜ਼ਿਲਾ ਅਤੇ ਸੈਸ਼ਨ ਜੱਜ, ਅੰਮ੍ਰਿਤਸਰ (ਪੋਸਕੋ)-ਕਮ-ਫਾਸਟ ਟ੍ਰੈਕ ਅਦਾਲਤ ਵੱਲੋਂ ਇਕ ਮਹੱਤਵਪੂਰਨ ਫੈਸਲਾ ਸੁਣਾਉਂਦਿਆਂ ਮੁਲਜ਼ਮ ਸਤਨਾਮ ਸਿੰਘ ਉਰਫ ਮਨੂ ਨੂੰ ਮੁਕੱਦਮਾ ਨੰਬਰ 81/2024, ਅਧੀਨ ਧਾਰਾ 65(2)/64(1) ਬੀ.ਐੱਨ.ਐੱਸ. ਅਤੇ 6 ਪੋਸਕੋ ਐਕਟ ’ਚ ਦੋਸ਼ੀ ਕਰਾਰ ਦਿੱਤਾ ਗਿਆ ਹੈ।

ਅਦਾਲਤ ਵੱਲੋਂ ਮੁਲਜ਼ਮ ਨੂੰ ਕੁਦਰਤੀ ਜ਼ਿੰਦਗੀ ਦੇ ਅੰਤ ਤੱਕ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ ਅਤੇ ਨਾਲ ਹੀ 1 ਲੱਖ ਰੁਪਏ ਜੁਰਮਾਨਾ ਵੀ ਲਾਇਆ ਗਿਆ ਹੈ।


ਫੈਸਲੇ ਅਨੁਸਾਰ 17 ਜੁਲਾਈ 2024 ਨੂੰ ਜਦੋਂ ਪੀੜਤਾ ਦੀ ਮਾਤਾ ਘਰ ਮੌਜੂਦ ਨਹੀਂ ਸੀ, ਉਸ ਸਮੇਂ ਮੁਲਜ਼ਮ ਨੇ ਆਪਣੀ ਨਾਬਾਲਗ ਧੀ ਨਾਲ ਜ਼ਬਰਦਸਤੀ ਜਬਰ-ਜ਼ਨਾਹ ਕੀਤਾ ਅਤੇ ਉਸ ਨਾਲ ਕੁੱਟਮਾਰ ਵੀ ਕੀਤੀ। ਮੁਲਜ਼ਮ ਫੜੇ ਜਾਣ ਤੋਂ ਪਹਿਲਾਂ 2 ਸਾਲਾਂ ਤੋਂ ਲਗਾਤਾਰ ਆਪਣੀ ਨਾਬਾਲਗ ਧੀ ਨਾਲ ਜਬਰ-ਜ਼ਨਾਹ ਕਰ ਰਿਹਾ ਸੀ।

ਇਸ ਤੋਂ ਇਲਾਵਾ ਮੁਲਜ਼ਮ ਵੱਲੋਂ ਪੀੜਤਾ ਨੂੰ ਧਮਕੀ ਦਿੱਤੀ ਗਈ ਕਿ ਉਹ ਇਸ ਘਟਨਾ ਬਾਰੇ ਕਿਸੇ ਨੂੰ ਨਾ ਦੱਸੇ।

ਹੇਠਲੀ ਅਦਾਲਤ ਨੇ ਇਸ ਕੇਸ ਦੀ ਸੁਣਵਾਈ ਕਰਦਿਆਂ ਦੋਸ਼ੀ ਖਿਲਾਫ ਸਖ਼ਤ ਕਾਰਵਾਈ ਕਰਦਿਆਂ ਉਸ ਨੂੰ ਕੁਦਰਤੀ ਜ਼ਿੰਦਗੀ ਦੇ ਅੰਤ ਤੱਕ ਉਮਰ ਕੈਦ ਦੀ ਸਜ਼ਾ ਸੁਣਾਈ ਹੈ।

ਅਦਾਲਤ ਨੇ ਆਪਣੇ ਫੈਸਲੇ ਰਾਹੀਂ ਸਮਾਜ ਨੂੰ ਇਹ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਨਾਬਾਲਗਾਂ ਨਾਲ ਹੋਣ ਵਾਲੇ ਅਜਿਹੇ ਗੰਭੀਰ ਅਪਰਾਧਾਂ ਪ੍ਰਤੀ ਕੋਈ ਰਿਆਇਤ ਨਹੀਂ ਵਰਤੀ ਜਾਵੇਗੀ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿੱਤੀ ਜਾਵੇਗੀ ਤਾਂ ਜੋ ਭਵਿੱਖ ’ਚ ਕਿਸੇ ਵੀ ਨਾਬਾਲਗ ਬੱਚੇ ਨਾਲ ਅਜਿਹੀ ਘਟਨਾ ਨਾ ਵਾਪਰੇ।

Check Also

Missing Australian NRI killed: ਲਾਪਤਾ ਆਸਟਰੇਲੀਆਈ ਪੰਜਾਬੀ ਦੇ ਕਤਲ ਮਾਮਲੇ ’ਚ ਵੱਡਾ ਖੁਲਾਸਾ; ਭਰਾ ਹੀ ਨਿਕਲਿਆ ਕਾਤਲ

Missing Australian NRI killed: ਲਾਪਤਾ ਆਸਟਰੇਲੀਆਈ ਪੰਜਾਬੀ ਦੇ ਕਤਲ ਮਾਮਲੇ ’ਚ ਵੱਡਾ ਖੁਲਾਸਾ; ਭਰਾ ਹੀ …