Akali Dal Waris Punjab De – ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ 2027 ਚੋਣਾਂ ਲਈ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ
Waris Punjab De Announce Cm Face: ਪਾਰਟੀ ਆਗੂਆਂ ਨੇ ਮੌਜੂਦਾ ਸਰਕਾਰਾਂ ‘ਤੇ ਵੀ ਤਿੱਖੇ ਹਮਲੇ ਕੀਤੇ। ਉਨ੍ਹਾਂ ਦੋਸ਼ ਲਗਾਇਆ ਕਿ ਸਿਆਸੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ‘ਤੇ National Security Act (NSA) ਲਗਾਇਆ ਗਿਆ ਅਤੇ ਉਨ੍ਹਾਂ ਨੂੰ ਪੰਜਾਬ ਤੋਂ ਦੂਰ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਿਆ ਗਿਆ।

Waris Punjab De Announce Cm Face: ਲੁਧਿਆਣਾ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਕੀਤੀ ਗਈ ਮੀਟਿੰਗ ਤੋਂ ਬਾਅਦ ਪੱਤਰਕਾਰ ਵਾਰਤਾ ਦੌਰਾਨ ਵੱਡਾ ਸਿਆਸੀ ਐਲਾਨ ਕੀਤਾ ਗਿਆ ਹੈ। ਪਾਰਟੀ ਦੇ ਅਹੁਦੇਦਾਰਾਂ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2027 ਲਈ ਅੰਮ੍ਰਿਤਪਾਲ ਸਿੰਘ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਇਆ ਜਾਵੇਗਾ।

ਆਗੂਆਂ ਨੇ ਦਾਅਵਾ ਕੀਤਾ ਕਿ ਇਹ ਫੈਸਲਾ ਪਾਰਟੀ ਦੇ ਸਾਰੇ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਖੇਤਰੀ ਪਾਰਟੀਆਂ ਹੀ ਸੂਬੇ ਦੇ ਮਸਲਿਆਂ ਨੂੰ ਠੀਕ ਤਰੀਕੇ ਨਾਲ ਉਠਾ ਸਕਦੀਆਂ ਹਨ।
ਇਸ ਦੌਰਾਨ ਪਾਰਟੀ ਆਗੂਆਂ ਨੇ ਮੌਜੂਦਾ ਸਰਕਾਰਾਂ ‘ਤੇ ਵੀ ਤਿੱਖੇ ਹਮਲੇ ਕੀਤੇ। ਉਨ੍ਹਾਂ ਦੋਸ਼ ਲਗਾਇਆ ਕਿ ਸਿਆਸੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ‘ਤੇ National Security Act (NSA) ਲਗਾਇਆ ਗਿਆ ਅਤੇ ਉਨ੍ਹਾਂ ਨੂੰ ਪੰਜਾਬ ਤੋਂ ਦੂਰ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਿਆ ਗਿਆ।

ਉਨ੍ਹਾਂ ਕਿਹਾ ਕਿ ਭਾਵੇਂ ਐਨਐਸਏ ਹਟਾਇਆ ਜਾ ਚੁੱਕਾ ਹੈ, ਪਰ ਹੁਣ ਤੱਕ ਉਨ੍ਹਾਂ ਦੀ ਰਿਹਾਈ ਨਹੀਂ ਹੋਈ, ਜਿਸ ਨਾਲ ਸਰਕਾਰ ਦੀ ਨੀਅਤ ‘ਤੇ ਸਵਾਲ ਖੜੇ ਹੁੰਦੇ ਹਨ। ਆਗੂਆਂ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਤੁਰੰਤ ਰਿਹਾ ਕੀਤਾ ਜਾਵੇ।
ਪੱਤਰਕਾਰ ਵਾਰਤਾ ਦੌਰਾਨ ਆਗੂਆਂ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਹਿੱਤਾਂ ਦੀ ਰੱਖਿਆ ਲਈ ਮਜ਼ਬੂਤ ਖੇਤਰੀ ਅਗਵਾਈ ਦੀ ਲੋੜ ਹੈ ਅਤੇ ਪਾਰਟੀ ਆਉਣ ਵਾਲੀਆਂ ਚੋਣਾਂ ਵਿੱਚ ਮਜ਼ਬੂਤੀ ਨਾਲ ਮੈਦਾਨ ਵਿੱਚ ਉਤਰੇਗੀ।
ਫਿਲਹਾਲ ਇਸ ਐਲਾਨ ਨਾਲ ਸੂਬੇ ਦੀ ਸਿਆਸਤ ਵਿੱਚ ਨਵੀਂ ਚਰਚਾ ਸ਼ੁਰੂ ਹੋ ਗਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸਦੇ ਰਾਜਨੀਤਿਕ ਪ੍ਰਭਾਵ ਵੇਖਣ ਨੂੰ ਮਿਲ ਸਕਦੇ ਹਨ।