Breaking News

Punjab News : ਨਾਕੇ ਦੌਰਾਨ ਤੇਜ਼ ਰਫ਼ਤਾਰ ਕਾਰ ਨੇ ASI ਨੂੰ ਦਰੜਿਆ

Punjab News : ਨਾਕੇ ਦੌਰਾਨ ਤੇਜ਼ ਰਫ਼ਤਾਰ ਕਾਰ ਨੇ ASI ਨੂੰ ਦਰੜਿਆ

ਮ੍ਰਿਤਕ ਦੀ ਪਛਾਣ ਸੁਖਮੰਦਰ ਸਿੰਘ ਵਜੋਂ ਹੋਈ

ਮਾਨਸਾ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਬਰਨਾਲਾ-ਸਿਰਸਾ ਹਾਈਵੇਅ ‘ਤੇ ਸਰਦੂਲਗੜ੍ਹ ਨੇੜੇ ਨਸ਼ਾ ਤਸਕਰਾਂ ਨੂੰ ਫੜਨ ਲਈ ਲਗਾਏ ਗਏ ਇੱਕ ਨਾਕੇ ‘ਤੇ ਤੇਜ਼ ਰਫ਼ਤਾਰ ਕਾਰ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਸਹਾਇਕ ਸਬ-ਇੰਸਪੈਕਟਰ (ਏ ਐੱਸ ਆਈ) ਦੀ ਮੌਤ ਹੋ ਗਈ।

 

 

 

 

ਮ੍ਰਿਤਕ ਦੀ ਪਛਾਣ ਸੁਖਮੰਦਰ ਸਿੰਘ ਵਜੋਂ ਹੋਈ ਹੈ। ਸੂਤਰਾਂ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਕਾਰ ਸਵਾਰਾਂ ਨੇ ਪਹਿਲਾਂ ਝੁਨੀਰ ਨੇੜੇ ਇੱਕ ਬਜ਼ੁਰਗ ਵਿਅਕਤੀ ਨੂੰ ਟੱਕਰ ਮਾਰੀ ਸੀ ਅਤੇ ਮੌਕੇ ਤੋਂ ਫ਼ਰਾਰ ਹੋ ਗਏ ਸਨ। ਇਸ ਸੂਚਨਾ ‘ਤੇ ਕਾਰਵਾਈ ਕਰਦੇ ਹੋਏ ਮੁਲਜ਼ਮਾਂ ਨੂੰ ਫੜਨ ਲਈ ਨਾਕਾ ਲਗਾਇਆ ਗਿਆ ਸੀ।

 

 

 

 

 

 

 

 

 

 

 

 

 

 

 

 

 

 

ਹਾਲਾਂਕਿ, ਕਾਰ ਨੇ ਨਾਕੇ ‘ਤੇ ਤਾਇਨਾਤ ਏ ਐੱਸ ਆਈ ਸੁਖਮੰਦਰ ਸਿੰਘ ਨੂੰ ਵੀ ਟੱਕਰ ਮਾਰ ਦਿੱਤੀ, ਜਿਸ ਨਾਲ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਤੋਂ ਬਾਅਦ ਮੁਲਜ਼ਮਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਗੱਡੀ ਤੋਂ ਕੰਟਰੋਲ ਗਵਾ ਦਿੱਤਾ ਅਤੇ ਕਥਿਤ ਤੌਰ ‘ਤੇ ਸੜਕ ਦੇ ਡਿਵਾਈਡਰ ਨਾਲ ਜਾ ਟਕਰਾਏ।

ਪੁਲੀਸ ਟੀਮਾਂ ਨੇ ਪਿੱਛਾ ਕਰਕੇ ਘਟਨਾ ਦੇ ਕੁਝ ਦੇਰ ਬਾਅਦ ਹੀ ਕਾਰ ਸਵਾਰ ਦੋਣਾਂ ਵਿਅਕਤੀਆਂ ਨੂੰ ਕਾਬੂ ਕਰ ਲਿਆ, ਜਿਨ੍ਹਾਂ ਦੀ ਪਛਾਣ ਇੱਥੋਂ ਦੇ ਪਿੰਡ ਮੂਜੀਆ ਦੇ ਜਸਵੀਰ ਸਿੰਘ ਅਤੇ ਤੇਜਿੰਦਰ ਸਿੰਘ ਵਜੋਂ ਹੋਈ ਹੈ।

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

ਸਰਦੂਲਗੜ੍ਹ ਥਾਣੇ ਦੀ ਐੱਸ ਐੱਚ ਓ ਪੁਸ਼ਪਿੰਦਰ ਕੌਰ ਨੇ ਦੱਸਿਆ, “ਇੱਕ ਤੇਜ਼ ਰਫ਼ਤਾਰ ਕਾਰ ਨੇ ਸਾਡੇ ਏ ਐੱਸ ਆਈ ਨੂੰ ਟੱਕਰ ਮਾਰ ਦਿੱਤੀ, ਜਿਸ ਕਰਕੇ ਉਨ੍ਹਾਂ ਦੀ ਮੌਤ ਹੋ ਗਈ ਹੈ। ਮੈਂ ਮੌਕੇ ‘ਤੇ ਮੌਜੂਦ ਹਾਂ ਅਤੇ ਮਾਮਲੇ ਦੀ ਜਾਂਚ ਕਰ ਰਹੀ ਹਾਂ।”

Check Also

Punjab ਪੰਜਾਬ : 60 ਸਾਲ ਦੀ ਔਰਤ ਦਾ ਰੇਪ ਤੋਂ ਬਾਅਦ ਕਤਲ, ਪੂਰੀ ਘਟਨਾ ਜਾਣ ਕੰਬ ਜਾਵੇ ਰੂਹ

Punjab : 60 ਸਾਲ ਦੀ ਔਰਤ ਦਾ ਰੇਪ ਤੋਂ ਬਾਅਦ ਕਤਲ, ਪੂਰੀ ਘਟਨਾ ਜਾਣ ਕੰਬ …