ਕੇਂਦਰੀ ਮੰਤਰੀ ਦਾ ਅਹੁਦਾ ਛੱਡਣਾ ਕੋਈ ਛੋਟੀ ਗੱਲ ਨਹੀਂ- ਮਜੀਠੀਆ

ਕਿਸਾਨ ਵਿਰੋਧੀ ਬਿਲਾਂ ਖਿਲਾਫ ਕਿਸਾਨਾਂ ਦੇ ਸੰਘਰਸ਼ ਵਿਚ ਸਮਰਥਨ ਦੇਣ ਲਈ ਅਕਾਲੀ ਦਲ ਆਗੂ ਬਿਕਰਮਜੀਤ ਸਿੰਘ ਮਜੀਠੀਆ ਸਮੇਤ ਕਈ ਹੋਰ ਆਗੂ ਧਰਨੇ ਵਿਚ ਸ਼ਾਮਲ ਹੋਏ। ਇਸ ਦੌਰਾਨ ਬਿਕਰਮ ਮਜੀਠੀਆ ਨੇ ਕਿਹਾ ਕਿ ਉਹਨਾਂ ਨੂੰ ਸੰਤੁਸ਼ਟੀ ਹੈ ਕਿ ਉਹਨਾਂ ਨੇ ਕੇਂਦਰ ਸਰਕਾਰ ਕੋਲ ਕਿਸਾਨਾਂ ਦੀ ਗੱਲ ਪਹੁੰਚਾਈ ਪਰ ਅਖੀਰ ਵਿਚ ਸੰਤੁਸ਼ਟੀ ਨਹੀਂ ਹੋ ਸਕੀ।

ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਨੇ ਕੇਂਦਰ ਨੂੰ ਅਪੀਲ ਕੀਤੀ ਕਿ ਖੇਤੀ ਬਿਲਾਂ ਨੂੰ ਸਲੈਕਟਿਵ ਕਮੇਟੀ ਕੋਲ ਭੇਜਿਆ ਜਾਵੇ ਪਰ ਅਜਿਹਾ ਨਹੀਂ ਹੋਇਆ।ਮਜੀਠੀਆ ਨੇ ਕਿਹਾ ਕਿ ਜਦੋਂ ਬਿਲ ਸਦਨ ਵਿਚ ਪੇਸ਼ ਹੋਏ ਤਾਂ ਵਿਰੋਧ ਵਜੋਂ ਅਕਾਲੀ ਦਲ ਨੇ ਕੇਂਦਰੀ ਕੈਬਨਿਟ ਵਿਚੋਂ ਅਸਤੀਫ਼ਾ ਦੇ ਦਿੱਤਾ। ਉਹਨਾਂ ਕਿਹਾ ਕਿ ਇਸ ਮੁੱਦੇ ‘ਤੇ ਸਾਰੀਆਂ ਪਾਰਟੀਆਂ ਨੂੰ ਇਕੱਠੇ ਹੋਣਾ ਚਾਹੀਦਾ ਹੈ।

ਉਹਨਾਂ ਕਿਹਾ ਇਸ ਵਿਚ ਕੋਈ ਸਿਆਸਤ ਨਹੀਂ ਕੀਤੀ ਜਾ ਰਹੀ। ਇਹਨਾਂ ਬਿਲਾਂ ਨਾਲ ਪੰਜਾਬ ਦੀ ਅਰਥਵਿਵਸਥਾ, ਪੰਜਾਬ ਦੀ ਕਿਸਾਨੀ ਅਤੇ ਕਾਰੋਬਾਰ ਨੂੰ ਨੁਕਸਾਨ ਹੋਵੇਗਾ। ਉਹਨਾਂ ਕਿਹਾ ਕਿ ਪ੍ਰਾਈਵੇਟ ਅਦਾਰੇ ਇਸ ਵਿਚ ਦਖਲ ਨਾ ਦੇਣ ਇਹ ਬਹੁਤ ਵੱਡਾ ਮੁੱਦਾ ਹੈ।

ਹਰਸਿਮਰਤ ਬਾਦਲ ਦੇ ਅਸਤੀਫ਼ੇ ‘ਤੇ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਤੀਕਿਰਿਆ ਦਾ ਜਵਾਬ ਦਿੰਦਿਆ ਮਜੀਠੀਆ ਨੇ ਕਿਹਾ ਕਿ ਪ੍ਰੋਟੋਕੋਲ ਦੇ ਹਿਸਾਬ ਨਾਲ ਦੇਖਿਆ ਜਾਵੇ ਤਾਂ ਕੇਂਦਰ ਸਰਕਾਰ ਵਿਚ ਕੈਬਨਿਟ ਮੰਤਰੀ ਦਾ ਅਹੁਦਾ ਮੁੱਖ ਮੰਤਰੀ ਨਾਲੋਂ ਵੱਡਾ ਹੁੰਦਾ ਹੈ ਤੇ ਅਕਾਲੀ ਦਲ ਨੇ ਇੰਨਾ ਵੱਡਾ ਅਹੁਦਾ ਛੱਡਿਆ ਹੈ, ਇਹ ਬਹੁਤ ਵੱਡੀ ਗੱਲ ਹੈ।

ਉਹਨਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਅਸਤੀਫ਼ਾ ਦੇ ਕੇ ਇਕੱਠੇ ਹੋਣ ਲਈ ਕਿਹਾ। ਆਮ ਆਦਮੀ ਪਾਰਟੀ ‘ਤੇ ਹ ਮ ਲਾ ਬੋਲਦਿਆਂ ਉਹਨਾਂ ਕਿਹਾ ਕਿ ਪੰਜਾਬ ਵਿਚ ਆਪ ਪਾਰਟੀ ਬੋਲ ਰਹੀ ਹੈ ਪਰ ਕੇਜਰੀਵਾਲ ਦਾ ਇਕ ਵੀ ਬਿਆਨ ਨਹੀਂ ਆਇਆ। ਉਹਨਾਂ ਕਿਹਾ ਕਿ ਜੇਕਰ ਕੇਜਰੀਵਾਲ ਅਸਤੀਫ਼ਾ ਦੇਣਗੇ ਤਾਂ ਪੂਰਾ ਅਕਾਲੀ ਦਲ ਅਸਤੀਫ਼ਾ ਦੇਣ ਲਈ ਤਿਆਰ ਹੈ। ਉਹਨਾਂ ਕਿਹਾ ਕਿ 2019 ਦਾ ਮੈਨੀਫੈਸਟੋ ਦੇਖ ਕੇ ਕਾਂਗਰਸ ਦਾ ਚਿਹਰਾ ਨੰ ਗਾ ਹੋ ਗਿਆ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਲੈ ਕੇ ਪੰਜਾਬ ਵਿਚ ਦੌਗਲੀ ਰਾਜਨੀਤੀ ਹੋ ਰਹੀ ਹੈ।