Ludhiana ਲੁਧਿਆਣਾ ‘ਚ ਮਸ਼ਹੂਰ ਪ੍ਰਾਪਰਟੀ ਡੀਲਰ ਨੇ ਕੀਤੀ ਖੁਦਕੁਸ਼ੀ: ਮੌਤ ਤੋਂ ਪਹਿਲਾਂ ਬਣਾਈ ਵੀਡੀਓ; 10 ਲੋਕਾਂ ਦੇ ਨਾਮ..
ਮਹਾਨਗਰ ਦੇ ਮਸ਼ਹੂਰ ਪ੍ਰਾਪਰਟੀ ਕਾਰੋਬਾਰੀ ਤੇ ਅਨੇਜਾ ਅਸਟੇਟ ਦੇ ਮਾਲਕ ਰਿੰਪੀ ਅਨੇਜਾ ਵੱਲੋਂ ਖ਼ੁਦਕੁਸ਼ੀ ਕਰ ਲਈ ਗਈ ਹੈ। ਸ਼ਹੀਦ ਭਗਤ ਸਿੰਘ ਨਗਰ ਦੇ ਰਹਿਣ ਵਾਲੇ 52 ਸਾਲਾ ਰਿੰਪੀ ਅਨੇਜਾ ਨੇ ਬੁੱਧਵਾਰ ਰਾਤ ਨੂੰ ਜ਼ਹਿਰੀਲਾ ਪਦਾਰਥ ਨਿਗਲ ਲਿਆ, ਜਿਸ ਮਗਰੋਂ ਉਨ੍ਹਾਂ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਦੱਸਿਆ ਜਾ ਰਿਹਾ ਹੈ ਕਿ ਰਿੰਪੀ ਅਨੇਜਾ ਪਿਛਲੇ ਕੁਝ ਸਮੇਂ ਤੋਂ ਕਾਫ਼ੀ ਮਾਨਸਿਕ ਤਣਾਅ ਵਿਚ ਸਨ ਤੇ ਇਸ ਖ਼ੌਫ਼ਨਾਕ ਕਦਮਮ ਪਿੱਛੇ ਕਰੋੜਾਂ ਦੇ ਲੈਣ-ਦੇਣ ਦਾ ਵਿਵਾਦ ਦੱਸਿਆ ਜਾ ਰਿਹਾ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਰਿੰਪੀ ਅਨੇਜਾ ਨੇ ਇਕ ਭਾਵੁਕ ਤੇ ਹੈਰਾਨ ਕਰਨ ਵਾਲੀ ਵੀਡੀਓ ਰਿਕਾਰਡ ਕੀਤੀ ਹੈ। ਇਸ ਵੀਡੀਓ ਵਿਚ ਉਨ੍ਹਾਂ ਨੇ ਕਥਿਤ ਤੌਰ ‘ਤੇ ਤਕਰੀਬਨ 10 ਲੋਕਾਂ ਦੇ ਨਾਵਾਂ ਦਾ ਖ਼ੁਲਾਸਾ ਕੀਤਾ ਹੈ ਤੇ ਉਨ੍ਹਾਂ ‘ਤੇ ਪੈਸਿਆਂ ਨੂੰ ਲੈ ਕੇ ਲਗਾਤਾਰ ਦਬਾਅ ਬਣਾ ਰਹੇ ਸਨ। ਚਰਚਾ ਹੈ ਕਿ ਇਹ ਲੋਕ ਉਨ੍ਹਾਂ ਨੂੰ ਮਾਨਸਿਕ ਤੌਰ ‘ਤੇ ਤੰਗ ਪਰੇਸ਼ਾਨ ਕਰ ਰਹੇ ਸਨ, ਜਿਸ ਤੋਂ ਤੰਗ ਆ ਕੇ ਉਨ੍ਹਾਂ ਨੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ।
20 ਦਿਨ ਪਹਿਲਾਂ ਹੀ ਹੋਇਆ ਸੀ ਮਾਂ ਦਾ ਦੇਹਾਂਤ
ਰਿੰਪੀ ਅਨੇਜਾ ਦੇ ਕਰੀਬੀਆਂ ਨੇ ਦੱਸਿਆ ਕਿ ਮਹਿਜ਼ 20 ਦਿਨ ਪਹਿਲਾਂ ਹੀ ਉਨ੍ਹਾਂ ਦੀ ਮਾਤਾ ਦਾ ਦੇਹਾਂਤ ਹੋਇਆ ਸੀ। ਉਹ ਅਜੇ ਉਸ ਸਦਮੇ ਤੋਂ ਹੀ ਉੱਭਰ ਨਹੀਂ ਸੀ ਸਕੇ ਕਿ ਇਸ ਵਿਚਾਲੇ ਆਏ ਵਿੱਤੀ ਸੰਕਟ ਅਤੇ ਤਸ਼ੱਦਤ ਨੇ ਉਨ੍ਹਾਂ ਨੂੰ ਅੰਦਰੋਂ ਤੋੜ ਕੇ ਰੱਖ ਦਿੱਤਾ। ਥਾਣਾ ਦੁਗਰੀ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿੱਤਾ ਹੈ, ਜਿੱਥੇ ਉਨ੍ਹਾਂ ਦਾ ਪੋਸਟਮਾਰਟਮ ਕੀਤਾ ਜਾਵੇਗਾ। ਫ਼ਿਲਹਾਲ ਪੁਲਸ ਦੀ ਕਾਰਵਾਈ ਤੇ ਪੋਸਟਮਾਰਟਮ ਰਿਪੋਰਟ ਮਗਰੋਂ ਹੀ ਇਸ ਪੂਰੇ ਮਾਮਲੇ ਦੀ ਤਸਵੀਰ ਸਾਫ਼ ਹੋ ਸਕੇਗੀ। ਰਿੰਪੀ ਅਨੇਜਾ ਦੀ ਮੌਤ ਨੇ ਸ਼ਹਿਰ ਦੇ ਵਪਾਰਕ ਗਲਿਆਰਿਆਂ ਵਿਚ ਕਈ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।
ਪੰਜਾਬ ਤੋਂ ਵੱਡੀ ਖਬਰ, ਲੁਧਿਆਣਾ ‘ਚ ਮਸ਼ਹੂਰ ਪ੍ਰਾਪਰਟੀ ਡੀਲਰ ਨੇ ਕੀਤੀ ਖੁਦਕੁਸ਼ੀ: ਮੌਤ ਤੋਂ ਪਹਿਲਾਂ ਬਣਾਈ ਵੀਡੀਓ; 10 ਲੋਕਾਂ ਦੇ ਨਾਮ…

Ludhiana News: ਪੰਜਾਬ ਦੇ ਜ਼ਿਲ੍ਹੇ ਲੁਧਿਆਣਾ ਵਿੱਚ ਇੱਕ ਪ੍ਰਾਪਰਟੀ ਡੀਲਰ ਨੇ ਖੁਦਕੁਸ਼ੀ ਕਰ ਲਈ ਹੈ। ਉਸਨੇ ਰਾਤ ਨੂੰ ਜ਼ਹਿਰ ਖਾ ਲਿਆ, ਇਸ ਤੋਂ ਬਾਅਦ ਉਸਦੀ ਸਿਹਤ ਅਚਾਨਕ ਵਿਗੜ ਗਈ, ਜਿਸ ਤੋਂ ਬਾਅਦ ਉਸਦਾ ਪਰਿਵਾਰ ਨੇ ਉਸਨੂੰ ਨੇੜਲੇ ਨਿੱਜੀ ਹਸਪਤਾਲ ਲੈ ਗਿਆ।

ਪਰ ਇੱਥੇ ਹਾਲਤ ਸਹੀ ਨਾ ਹੋਣ ਕਰਕੇ ਉਸਦਾ ਪਰਿਵਾਰ ਉਸਨੂੰ ਡੀਐਮਸੀ ਹਸਪਤਾਲ ਲੈ ਗਏ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਪ੍ਰਾਪਰਟੀ ਡੀਲਰ ਦੀ ਪਤਨੀ ਨੇ ਕਿਹਾ ਕਿ ਉਸਨੇ ਮਰਨ ਤੋਂ ਪਹਿਲਾਂ ਇੱਕ ਵੀਡੀਓ ਬਣਾਈ ਸੀ, ਜਿਸ ਵਿੱਚ ਉਸਨੇ 10 ਲੋਕਾਂ ਦੇ ਨਾਮ ਲਏ ਹਨ।
ਮ੍ਰਿਤਕ ਦੀ ਪਛਾਣ ਰਿੰਪੀ ਅਨੇਜਾ ਵਜੋਂ ਹੋਈ ਹੈ। ਉਹ 52 ਸਾਲ ਦਾ ਸੀ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਇੱਕ ਘਰ ਦਾ ਮਾਲਕ ਸੀ। ਉਸਦੀ ਮਾਂ ਦਾ 20 ਦਿਨ ਪਹਿਲਾਂ ਦੇਹਾਂਤ ਹੋ ਗਿਆ ਸੀ। ਉਸਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।