ਸ਼ੰਭੂ ਬਾਰਡਰ ‘ਤੇ ਕਨੂਪ੍ਰਿਯਾ ਨੇ ਉਧੇੜੀਆਂ ਮੋਦੀ ਸਰਕਾਰ ਦੀਆਂ ਵੱਖੀਆਂ

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਪੰਜਾਬ ਦੇ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ। ਅੱਜ ਪੰਜਾਬ ਬੰਦ ਦੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਸੱਦੇ ’ਤੇ ਬਰਨਾਲਾ ਵਿੱਚ ਮੁਕੰਮਲ ਅਸਰ ਦੇਖਣ ਨੂੰ ਮਿਲਿਆ।

ਕਿਸਾਨ ਜਥੇਬੰਦੀਆਂ ਅਤੇ ਵਪਾਰੀ ਵਰਗ ਵੱਲੋਂ ਮਿਲ ਕੇ ਬਰਨਾਲਾ ਦੇ ਬਾਜ਼ਾਰਾਂ ਵਿੱਚ ਮਾਰਚ ਕੀਤਾ ਗਿਆ ਅਤੇ ਦੁਕਾਨਦਾਰਾਂ ਨੂੰ ਦੁਕਾਨਾਂ ਬੰਦ ਰੱਖਣ ਦੀ ਅਪੀਲ ਕੀਤੀ ਗਈ।

ਦੁਕਾਨਦਾਰਾਂ, ਵਪਾਰੀਆਂ ਅਤੇ ਆੜ੍ਹਤੀਆਂ ਵੱਲੋਂ ਵੀ ਇਸ ਬੰਦ ਦਾ ਸਮਰਥਨ ਕਰਕੇ ਆਪਣੇ ਕਾਰੋਬਾਰ ਬੰਦ ਰੱਖੇ ਗਏ। ਇਸ ਮੌਕੇ ਕਿਸਾਨ ਆਗੂ ਮਨਜੀਤ ਸਿੰਘ ਧਨੇਰ ਅਤੇ ਜਗਸੀਰ ਸਿੰਘ ਛੀਨੀਵਾਲ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦਾ ਦਿੱਤਾ ਗਿਆ ਸੱਦਾ ਅੱਜ ਸਫਲ ਹੋਇਆ ਹੈ।

ਅੱਜ ਵਿੱਚ ਅੱਜ ਬਰਨਾਲਾ ਸ਼ਹਿਰ ਮੁਕੰਮਲ ਬੰਦ ਹੋਣ ਦੇ ਨਾਲ ਨਾਲ ਬਰਨਾਲਾ ਤੋਂ ਮੋਗਾ, ਲੁਧਿਆਣਾ, ਚੰਡੀਗੜ੍ਹ, ਬਠਿੰਡਾ ਮਾਨਸਾ ਸਾਰੇ ਮਾਰਗ ਧਰਨਾ ਲਗਾ ਕੇ ਜਾਮ ਕੀਤੇ ਗਏ ਹਨ। ਕਿਸਾਨਾਂ ਦਾ ਸੰਘਰਸ਼ ਪੰਜਾਬ ਬੰਦ ਤੱਕ ਹੀ ਨਹੀਂ ਰੁਕੇਗਾ। ਜੇਕਰ ਕੇਂਦਰ ਸਰਕਾਰ ਨੇ ਅਜੇ ਵੀ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ ਦਿੱਲੀ ਵੱਲ ਵੀ ਕੂਚ ਕਰ ਸਕਦੇ ਹਨ।

31 ਕਿਸਾਨ ਜਥੇਬੰਦੀਆਂ ਨੇ ਅੱਜ ਇੱਥੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਸਵੇਰੇ 9 ਵਜੇ ਤੋਂ ਹੀ ਧਰਨਾ ਲਗਾ ਦਿੱਤਾ।ਹਜ਼ਾਰਾਂ ਕਿਸਾਨਾਂ ਨੂੰ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਜਨਰਲ ਸਕੱਤਰ ਜਗਮੋਹਣ ਸਿੰਘ ਪਟਿਆਲਾ, ਗੁਰਮੀਤ ਸਿੰਘ ਭੱਟੀਵਾਲ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਗੁਰਮੀਤ ਸਿੰਘ ਕਪਿਆਲ ਅਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੁਰਜੀਤ ਸਿੰਘ ਫਤਿਹਗੜ੍ਹ ਭਾਦਸੋਂ ਨੇ ਸੰਬੋਧਨ ਕੀਤਾ। ਇਸ ਮੌਕੇ ਆੜਤੀਆ, ਦੁਕਾਨਦਾਰ ਅਤੇ ਕਿਸਾਨ ਬੀਬੀਆਂ ਵੀ ਹਾਜ਼ਰ ਸਨ।