Breaking News

Punjab ਗੁਰਦਾਸਪੁਰ – ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ; ਵੱਡੇ ਭਰਾ ਵੱਲੋਂ ਛੋਟੇ ਭਰਾ ਤੇ ਭਰਜਾਈ ਦਾ ਗੋਲੀਆਂ ਮਾਰ ਕੇ ਕਤਲ

Punjab ਗੁਰਦਾਸਪੁਰ – ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ; ਵੱਡੇ ਭਰਾ ਵੱਲੋਂ ਛੋਟੇ ਭਰਾ ਤੇ ਭਰਜਾਈ ਦਾ ਗੋਲੀਆਂ ਮਾਰ ਕੇ ਕਤਲ

 

 

 

ਗੁਰਦਾਸਪੁਰ – ਪੁਲਸ ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਨੈਣੇਕੋਟ ਵਿਚ ਮੰਗਲਵਾਰ ਸ਼ਾਮ ਜ਼ਮੀਨ-ਜਾਇਦਾਦ ਦੇ ਲੰਬੇ ਸਮੇਂ ਤੋਂ ਚੱਲ ਰਹੇ ਵਿਵਾਦ ਨੇ ਖੂਨੀ ਰੂਪ ਧਾਰਨ ਕਰ ਲਿਆ, ਜਿਸ ਦੌਰਾਨ ਵੱਡੇ ਭਰਾ ਵੱਲੋਂ ਆਪਣੇ ਛੋਟੇ ਭਰਾ ਅਤੇ ਭਰਜਾਈ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕਾਂ ਦੀ ਪਛਾਣ ਅਜਾਇਬ ਸਿੰਘ ਅਤੇ ਉਸ ਦੀ ਪਤਨੀ ਕਮਲ ਕੌਰ ਵਜੋਂ ਹੋਈ ਹੈ। ਕਤਲ ਦੇ ਦੋਸ਼ ਹੇਠ ਅਮਰਜੀਤ ਸਿੰਘ ਉਰਫ਼ ਅੰਬਾ ਪੁੱਤਰ ਹਰਭਜਨ ਸਿੰਘ ਦਾ ਨਾਂ ਸਾਹਮਣੇ ਆਇਆ ਹੈ, ਜੋ ਕਿ ਮ੍ਰਿਤਕ ਅਜਾਇਬ ਸਿੰਘ ਦਾ ਵੱਡਾ ਭਰਾ ਦੱਸਿਆ ਜਾ ਰਿਹਾ ਹੈ।

 

 

 

 

ਮੌਕੇ ’ਤੇ ਮੌਜੂਦ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਤਿੰਨਾਂ ਭਰਾਵਾਂ ਵਿਚਕਾਰ ਜ਼ਮੀਨ ਦੀ ਵੰਡ ਨੂੰ ਲੈ ਕੇ ਲੰਮੇ ਸਮੇਂ ਤੋਂ ਝਗੜਾ ਚੱਲ ਰਿਹਾ ਸੀ। ਉਨ੍ਹਾਂ ਦੱਸਿਆ ਕਿ ਦੋਵੇਂ ਪਰਿਵਾਰ ਪਹਿਲਾਂ ਟਾਟਾ ਨਗਰ (ਝਾਰਖੰਡ) ਵਿਚ ਰਹਿੰਦੇ ਸਨ ਪਰ ਬਾਅਦ ਵਿਚ ਆਪਣੇ ਜੱਦੀ ਪਿੰਡ ਨੈਣੇਕੋਟ ਆ ਕੇ ਵੱਖ-ਵੱਖ ਮੁਹੱਲਿਆਂ ਵਿਚ ਰਹਿਣ ਲੱਗ ਪਏ ਸਨ। ਪਿਛਲੇ ਇਕ ਸਾਲ ਤੋਂ 9 ਕਿੱਲੇ ਜ਼ਮੀਨ ਦੀ ਵੰਡ ਨੂੰ ਲੈ ਕੇ ਕਈ ਵਾਰ ਪੰਚਾਇਤ ਵੱਲੋਂ ਰਾਜ਼ੀਨਾਮਾ ਕਰਵਾਉਣ ਦੀ ਕੋਸ਼ਿਸ਼ ਵੀ ਕੀਤੀ ਗਈ ਪਰ ਕੋਈ ਸਮਝੌਤਾ ਨਹੀਂ ਹੋ ਸਕਿਆ।

 

 

 

ਮ੍ਰਿਤਕ ਦੇ ਰਿਸ਼ਤੇਦਾਰ ਹਰਜੀਤ ਸਿੰਘ ਨੇ ਦੱਸਿਆ ਕਿ ਰੰਜਿਸ਼ ਦੇ ਕਾਰਨ ਅਮਰਜੀਤ ਸਿੰਘ ਨੇ ਪਹਿਲਾਂ ਅਜਾਇਬ ਸਿੰਘ ਦਾ ਪਿੰਡ ਤੋਂ ਬਾਹਰ ਇਕ ਪੋਲਟਰੀ ਫਾਰਮ ਵੱਲ ਜਾਣ ਵਾਲੇ ਰਸਤੇ ’ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਅਜਾਇਬ ਸਿੰਘ ਦੀ ਪਤਨੀ ਕਮਲ ਕੌਰ ਨੂੰ ਘਰ ਅੰਦਰ ਦਾਖਲ ਹੋ ਕੇ ਗੋਲੀ ਮਾਰ ਦਿੱਤੀ, ਜਿਸ ਕਾਰਨ ਉਸ ਦੀ ਵੀ ਮੌਕੇ ’ਤੇ ਹੀ ਮੌਤ ਹੋ ਗਈ।

 

 

 

ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਮੁਖੀ ਗੁਰਨਾਮ ਸਿੰਘ ਅਤੇ ਡੀ. ਐੱਸ. ਪੀ. ਕੁਲਵੰਤ ਸਿੰਘ ਮਾਨ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਡੀ. ਐੱਸ. ਪੀ. ਕੁਲਵੰਤ ਸਿੰਘ ਮਾਨ ਨੇ ਦੱਸਿਆ ਕਿ ਮੁਲਜ਼ਮ ਅਮਰਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

 

Check Also

Amritsar : ਪੰਜਾਬ ‘ਚ ਦਿਨ-ਦਿਹਾੜੇ ਸਰਕਾਰੀ ਅਧਿਆਪਕ ਦਾ ਕਤਲ, ਧੀ ਨੂੰ ਟਿਊਸ਼ਨ ਛੱਡ ਕੇ ਘਰ ਜਾ ਰਿਹਾ ਸੀ ਜਗਦੀਪ ਸਿੰਘ

Teacher Murder in Amritsar : ਪੰਜਾਬ ‘ਚ ਦਿਨ-ਦਿਹਾੜੇ ਸਰਕਾਰੀ ਅਧਿਆਪਕ ਦਾ ਕਤਲ, ਧੀ ਨੂੰ ਟਿਊਸ਼ਨ …