Breaking News

Breaking News-ਅਦਾਕਾਰ ਯੋਗਰਾਜ ਸਿੰਘ ਖ਼ਿਲਾਫ਼ ਪਰਚਾ ਦਰਜ, ਦੇਖੋ ਕਿਸ ਵੀਡੀਉ ਦਾ ਬਣਿਆ ਮਸਲਾ

Breaking News-ਅਦਾਕਾਰ ਯੋਗਰਾਜ ਸਿੰਘ ਖ਼ਿਲਾਫ਼ ਪਰਚਾ ਦਰਜ

ਪੰਜਾਬੀ ਫ਼ਿਲਮ ਇੰਡਸਟਰੀ ਦੇ ਦਿੱਗਜ ਅਦਾਕਾਰ ਯੋਗਰਾਜ ਸਿੰਘ ਇਕ ਵਾਰ ਫਿਰ ਕਾਨੂੰਨੀ ਮੁਸ਼ਕਿਲਾਂ ‘ਚ ਘਿਰ ਗਏ ਹਨ। ਉਨ੍ਹਾਂ ਖ਼ਿਲਾਫ਼ ਚੰਡੀਗੜ੍ਹ ਦੇ ਸੀਨੀਅਰ ਪੁਲਸ ਕਪਤਾਨ (SSP) ਨੂੰ ਇਕ ਰਸਮੀ ਸ਼ਿਕਾਇਤ ਦਰਜ ਕਰਵਾਈ ਗਈ ਹੈ। ਉਨ੍ਹਾਂ ਖ਼ਿਲਾਫ਼ ਵਿਵਾਦਿਤ ਡਾਇਲੌਗ ਨੂੰ ਲੈ ਕੇ ਮਾਮਲਾ ਦਰਜ ਹੋ ਗਿਆ ਹੈ।

 

 

 

 

 

ਇਹ ਮਾਮਲਾ ਇਕ ਫ਼ਿਲਮ ਦੀ ਵਾਇਰਲ ਕਲਿੱਪ ਨਾਲ ਜੁੜਿਆ ਹੋਇਆ ਹੈ, ਜਿਸ ‘ਚ ਯੋਗਰਾਜ ਸਿੰਘ ਵੱਲੋਂ ਔਰਤਾਂ ਪ੍ਰਤੀ ਕਥਿਤ ਤੌਰ ‘ਤੇ ਭੱਦੀ ਅਤੇ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਹੈ।

 

 

 

 

ਕੀ ਹੈ ਪੂਰਾ ਵਿਵਾਦ?
ਦਰਅਸਲ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ‘ਚ ਯੋਗਰਾਜ ਸਿੰਘ ਇਕ ਮਹਿਲਾ ਪੁਲਸ ਅਧਿਕਾਰੀ ਦੀ ਭੂਮਿਕਾ ਨਿਭਾ ਰਹੀ ਮਹਿਲਾ ਬਾਰੇ ਟਿੱਪਣੀ ਕਰ ਰਹੇ ਹਨ। ਐਡਵੋਕੇਟ ਉੱਜਵਲ ਭਸੀਨ ਵੱਲੋਂ ਦਿੱਤੀ ਗਈ ਸ਼ਿਕਾਇਤ ‘ਚ ਦੋਸ਼ ਲਾਇਆ ਗਿਆ ਹੈ ਕਿ ਯੋਗਰਾਜ ਸਿੰਘ ਦੀ ਇਹ ਟਿੱਪਣੀ ਔਰਤਾਂ ਦੀ ਮਰਿਆਦਾ ਅਤੇ ਸਨਮਾਨ ਨੂੰ ਠੇਸ ਪਹੁੰਚਾਉਣ ਵਾਲੀ ਹੈ।

 

 

 

 

 

ਸ਼ਿਕਾਇਤ ਕਰਤਾ ਦਾ ਕਹਿਣਾ ਹੈ ਕਿ ਫ਼ਿਲਮਾਂ ‘ਚ ਅਜਿਹੀ ਅਪਮਾਨਜਨਕ ਭਾਸ਼ਾ ਦੀ ਵਰਤੋਂ ਸਮਾਜ ‘ਚ ਗਲਤ ਸੰਦੇਸ਼ ਦਿੰਦੀ ਹੈ।

FIR ਅਤੇ ਸਖ਼ਤ ਕਾਰਵਾਈ ਦੀ ਮੰਗ
ਸ਼ਿਕਾਇਤ ‘ਚ ਮੰਗ ਕੀਤੀ ਗਈ ਸੀ ਕਿ ਅਦਾਕਾਰ ਯੋਗਰਾਜ ਸਿੰਘ ਦੇ ਨਾਲ-ਨਾਲ ਇਸ ਕੰਟੈਂਟ ਨੂੰ ਬਣਾਉਣ ਵਾਲੇ ਨਿਰਦੇਸ਼ਕ ਅਤੇ ਨਿਰਮਾਤਾਵਾਂ ਖ਼ਿਲਾਫ਼ ਵੀ ਤੁਰੰਤ FIR ਦਰਜ ਕੀਤੀ ਜਾਵੇ। ਸ਼ਿਕਾਇਤ ਕਰਤਾ ਅਨੁਸਾਰ ਅਜਿਹੇ ਅਪਮਾਨਜਨਕ ਕੰਟੈਂਟ ਦੇ ਪ੍ਰਸਾਰਣ ‘ਤੇ ਰੋਕ ਲਗਾਈ ਜਾਣੀ ਚਾਹੀਦੀ ਹੈ ਅਤੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

ਫਿਲਹਾਲ ਇਸ ਪੂਰੇ ਮਾਮਲੇ ‘ਤੇ ਯੋਗਰਾਜ ਸਿੰਘ ਵੱਲੋਂ ਕੋਈ ਵੀ ਅਧਿਕਾਰਤ ਬਿਆਨ ਜਾਂ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ। ਪੁਲਸ ਪ੍ਰਸ਼ਾਸਨ ਨੇ ਸ਼ਿਕਾਇਤ ਦੇ ਮਗਰੋਂ ਹੁਣ ਐੱਫ਼. ਆਈ. ਆਰ. ਦਰਜ ਕਰ ਲਈ ਅਤੇ ਉਮੀਦ ਜਤਾਈ ਜਾ ਰਹੀ ਹੈ ਕਿ ਜਲਦੀ ਹੀ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਜਾਵੇਗੀ।

 

 

 

Yograj Singh – ਯੋਗਰਾਜ ਸਿੰਘ ਖ਼ਿਲਾਫ਼ SSP ਚੰਡੀਗੜ੍ਹ ਨੂੰ ਸ਼ਿਕਾਇਤ, ਵੈੱਬ ਸੀਰੀਜ਼ ‘ਚ ਔਰਤਾਂ ਵਿਰੁੱਧ ਮੰਦਾ ਬੋਲਣ ਦੇ ਲੱਗੇ ਇਲਜ਼ਾਮ

 

 

 

 

ਸ਼ਿਕਾਇਤ ਵਕੀਲ ਉੱਜਵਲ ਭਸੀਨ ਵੱਲੋਂ ਦਰਜ ਕਰਵਾਈ ਗਈ
ਚੰਡੀਗੜ੍ਹ : ਪੰਜਾਬੀ ਫ਼ਿਲਮ ਜਗਤ ਦੇ ਦਿੱਗਜ ਅਦਾਕਾਰ ਯੋਗਰਾਜ ਸਿੰਘ ਇੱਕ ਵਾਰ ਫਿਰ ਵਿਵਾਦਾਂ ਦੇ ਘੇਰੇ ਵਿੱਚ ਆ ਗਏ ਹਨ। ਇੱਕ ਵੈੱਬ ਸੀਰੀਜ਼ ਵਿੱਚ ਔਰਤਾਂ ਦੇ ਸਨਮਾਨ ਨੂੰ ਲੈ ਕੇ ਵਰਤੀ ਗਈ ਕਥਿਤ ਭੱਦੀ ਸ਼ਬਦਾਵਲੀ ਕਾਰਨ ਉਨ੍ਹਾਂ ਖ਼ਿਲਾਫ਼ ਚੰਡੀਗੜ੍ਹ ਦੀ ਐਸ.ਐਸ.ਪੀ. (SSP) ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ।

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

ਇਹ ਸ਼ਿਕਾਇਤ ਵਕੀਲ ਉੱਜਵਲ ਭਸੀਨ ਵੱਲੋਂ ਦਰਜ ਕਰਵਾਈ ਗਈ ਹੈ। ਸ਼ਿਕਾਇਤਕਰਤਾ ਅਨੁਸਾਰ, ਯੋਗਰਾਜ ਸਿੰਘ ਨੇ ਆਪਣੇ ਡਾਇਲੋਗ ਰਾਹੀਂ ਔਰਤਾਂ ਦੀ ਮਰਿਆਦਾ ਨੂੰ ਠੇਸ ਪਹੁੰਚਾਈ ਹੈ, ਜੋ ਕਿ ਬਰਦਾਸ਼ਤ ਤੋਂ ਬਾਹਰ ਹੈ। ਵਕੀਲ ਭਸੀਨ ਨੇ ਮੰਗ ਕੀਤੀ ਹੈ ਕਿ ‘‘ਯੋਗਰਾਜ ਸਿੰਘ ਅਤੇ ਇਸ ਕੰਟੈਂਟ ਨੂੰ ਤਿਆਰ ਕਰਨ ਵਾਲੇ ਨਿਰਦੇਸ਼ਕਾਂ ਤੇ ਪ੍ਰਮੋਟਰਾਂ ਵਿਰੁੱਧ ਤੁਰੰਤ ਐਫ.ਆਈ.ਆਰ. (FIR) ਦਰਜ ਕੀਤੀ ਜਾਵੇ।’’

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਜਨਤਕ ਹਸਤੀਆਂ ਨੂੰ ਸਮਾਜਿਕ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ। ਉਨ੍ਹਾਂ ਲਿਖਿਆ ਕਿ ‘ਕਿਸੇ ਵੀ ਪ੍ਰਭਾਵਸ਼ਾਲੀ ਵਿਅਕਤੀ ਨੂੰ ਔਰਤਾਂ ਦਾ ਅਪਮਾਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।’ ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਪਰ ਇਸ ਵਿਵਾਦ ਨੇ ਸੋਸ਼ਲ ਮੀਡੀਆ ’ਤੇ ਨਵੀਂ ਚਰਚਾ ਛੇੜ ਦਿੱਤੀ ਹੈ।

 

 

 

 

 

 

Check Also

Diljit Dosanjh ਦੇ ਮੈਨੇਜਰ ਦੇ ਘਰ ਫਾਇਰਿੰਗ: ਸਿਆਸਤ ਠੁਕਰਾਉਣ ਦੀ ਸਜ਼ਾ !

Diljit Dosanjh ਦੇ ਮੈਨੇਜਰ ਦੇ ਘਰ ਫਾਇਰਿੰਗ: ਸਿਆਸਤ ਠੁਕਰਾਉਣ ਦੀ ਸਜ਼ਾ ! AAP ਨੇ ਭਾਜਪਾ …