Breaking News

Gurdeep pahalwan ਕਤਲ ਕਾਂਡ : ਗੈਂਗਸਟਰ ਭਗਵਾਨਪੁਰੀਆ ਸਮੇਤ 5 ਬਰੀ, ਅਦਾਲਤ ਨੇ 3 ਦੋਸ਼ੀਆਂ ਨੂੰ ਸੁਣਾਈ ਉਮਰਕੈਦ

Gurdeep pahalwan ਕਤਲ ਕਾਂਡ : ਗੈਂਗਸਟਰ ਭਗਵਾਨਪੁਰੀਆ ਸਮੇਤ 5 ਬਰੀ, ਅਦਾਲਤ ਨੇ 3 ਦੋਸ਼ੀਆਂ ਨੂੰ ਸੁਣਾਈ ਉਮਰਕੈਦ

Gurdeep Pehalwan murder case : ਅਦਾਲਤ ਵੱਲੋਂ ਜੱਗੂ ਭਗਵਾਨਪੁਰਿਆ ਤੋਂ ਇਲਾਵਾ ਜਿਨ੍ਹਾਂ ਹੋਰਨਾਂ ਗੈਂਗਸਟਰਾਂ ਨੂੰ ਬਰੀ ਕੀਤਾ ਗਿਆ ਹੈ, ਉਨ੍ਹਾਂ ਵਿੱਚ ਬੌਬੀ ਮਲਹੋਤਰਾ, ਭੁਪਿੰਦਰ ਸਿੰਘ ਉਰਫ਼ ਸੋਨੂੰ ਕੰਗਲਾ, ਕਾਰਤਿਕ ਉਰਫ਼ ਘੋੜਾ ਅਤੇ ਵਰਿੰਦਰ ਸਿੰਘ ਉਰਫ਼ ਸੰਨੀ ਸ਼ਾਮਲ ਹਨ।

Gurdeep Pehalwan murder case : ਅੰਮ੍ਰਿਤਸਰ ਦੇ ਚਰਚਿਤ ਕਾਂਗਰਸੀ ਕੌਂਸਲਰ (Congress Councilor Murder) ਗੁਰਦੀਪ ਪਹਿਲਵਾਨ ਦੇ ਦਿਨ-ਦਿਹਾੜੇ ਹੋਏ ਸਨਸਨੀਖੇਜ਼ ਕਤਲ ਦੇ ਅੱਠ ਸਾਲਾਂ ਬਾਅਦ ਵਧੀਕ ਸੈਸ਼ਨ ਜੱਜ ਸੰਜੀਵ ਕੁੰਡੀ ਦੀ ਅਦਾਲਤ (Amritsar Court) ਨੇ ਵੱਡਾ ਫੈਸਲਾ ਸੁਣਾਇਆ ਹੈ।

ਅਦਾਲਤ ਨੇ ਨਾਮੀ ਗੈਂਗਸਟਰ ਜਗਦੀਪ ਸਿੰਘ ਉਰਫ਼ ਜੱਗੂ ਭਗਵਾਨਪੁਰਿਆ (Jaggu Bhagwanpuria) ਸਮੇਤ ਪੰਜ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ, ਜਦੋਂਕਿ ਤਿੰਨ ਹੋਰਨਾਂ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰਕੈਦ ਦੀ ਸਜ਼ਾ ਸੁਣਾਈ ਹੈ। ਸ਼ੁੱਕਰਵਾਰ ਸ਼ਾਮ ਨੂੰ ਸੁਣਾਇਆ ਗਿਆ ਇਹ ਫੈਸਲਾ ਸ਼ਨੀਵਾਰ ਨੂੰ ਅਧਿਕਾਰਤ ਤੌਰ ’ਤੇ ਅਪਲੋਡ ਕੀਤਾ ਗਿਆ।

ਅਦਾਲਤ ਵੱਲੋਂ ਜੱਗੂ ਭਗਵਾਨਪੁਰਿਆ ਤੋਂ ਇਲਾਵਾ ਜਿਨ੍ਹਾਂ ਹੋਰਨਾਂ ਗੈਂਗਸਟਰਾਂ ਨੂੰ ਬਰੀ ਕੀਤਾ ਗਿਆ ਹੈ, ਉਨ੍ਹਾਂ ਵਿੱਚ ਬੌਬੀ ਮਲਹੋਤਰਾ, ਭੁਪਿੰਦਰ ਸਿੰਘ ਉਰਫ਼ ਸੋਨੂੰ ਕੰਗਲਾ, ਕਾਰਤਿਕ ਉਰਫ਼ ਘੋੜਾ ਅਤੇ ਵਰਿੰਦਰ ਸਿੰਘ ਉਰਫ਼ ਸੰਨੀ ਸ਼ਾਮਲ ਹਨ। ਮਾਨਯੋਗ ਜੱਜ ਨੇ ਆਪਣੇ ਫੈਸਲੇ ਵਿੱਚ ਟਿੱਪਣੀ ਕੀਤੀ ਕਿ ਸਰਕਾਰੀ ਪੱਖ (ਪ੍ਰੋਸੀਕਿਊਸ਼ਨ) ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਲੱਗੇ ਦੋਸ਼ਾਂ ਨੂੰ ਬਿਨਾਂ ਕਿਸੇ ਸ਼ੱਕ ਦੇ ਸਾਬਤ ਕਰਨ ਵਿੱਚ ‘ਪੂਰੀ ਤਰ੍ਹਾਂ ਨਾਕਾਮ’ ਰਿਹਾ ਹੈ।

ਇਨ੍ਹਾਂ 3 ਮੁਲਜ਼ਮਾਂ ਨੂੰ ਮਿਲੀ ਸਖ਼ਤ ਸਜ਼ਾ

ਦੂਜੇ ਪਾਸੇ, ਅਦਾਲਤ ਨੇ ਤਿੰਨ ਮੁਲਜ਼ਮਾਂ ਅਰੁਣ ਕੁਮਾਰ ਉਰਫ਼ ਛੁਰੀਮਾਰ, ਅੰਗਰੇਜ਼ ਸਿੰਘ ਅਤੇ ਅਮਨਪ੍ਰੀਤ ਸਿੰਘ ਉਰਫ਼ ਰਿੰਕਾ ਨੂੰ ਭਾਰਤੀ ਦੰਡਾਵਲੀ (IPC) ਦੀ ਧਾਰਾ 120-ਬੀ (ਅਪਰਾਧਿਕ ਸਾਜ਼ਿਸ਼), 148 (ਜਾਨਲੇਵਾ ਹਥਿਆਰਾਂ ਨਾਲ ਦੰਗਾ ਕਰਨਾ), 302 (ਕਤਲ), 473 (ਜਾਅਲਸਾਜ਼ੀ) ਅਤੇ 201 (ਸਬੂਤ ਨਸ਼ਟ ਕਰਨਾ) ਤਹਿਤ ਦੋਸ਼ੀ ਪਾਇਆ। ਅਦਾਲਤ ਨੇ ਤਿੰਨਾਂ ਨੂੰ ਸਖ਼ਤ ਉਮਰਕੈਦ ਦੀ ਸਜ਼ਾ ਸੁਣਾਈ ਅਤੇ 22,000-22,000 ਰੁਪਏ ਜੁਰਮਾਨਾ ਕੀਤਾ। ਜੁਰਮਾਨਾ ਨਾ ਭਰਨ ਦੀ ਸੂਰਤ ਵਿੱਚ ਉਨ੍ਹਾਂ ਨੂੰ ਛੇ ਮਹੀਨੇ ਦੀ ਵਾਧੂ ਕੈਦ ਕੱਟਣੀ ਪਵੇਗੀ।

22000-22000 ਰੁਪਏ ਜੁਰਮਾਨਾ ਵੀ ਲਾਇਆ

ਅਦਾਲਤ ਨੇ ਤਿੰਨਾਂ ਦੋਸ਼ੀਆਂ ਨੂੰ ਸਖ਼ਤ ਉਮਰ ਕੈਦ ਦੀ ਸਜ਼ਾ ਸੁਣਾਈ। ਉਨ੍ਹਾਂ ਨੂੰ 22,000 ਰੁਪਏ ਪ੍ਰਤੀ ਵਿਅਕਤੀ ਦਾ ਜੁਰਮਾਨਾ ਵੀ ਲਗਾਇਆ। ਭੁਗਤਾਨ ਨਾ ਕਰਨ ਦੀ ਸੂਰਤ ਵਿੱਚ, ਉਨ੍ਹਾਂ ਨੂੰ ਛੇ ਮਹੀਨੇ ਹੋਰ ਸਜ਼ਾ ਕੱਟਣੀ ਪਵੇਗੀ।

ਇਹ ਮਾਮਲਾ ਅੰਮ੍ਰਿਤਸਰ ਦੇ ਸਭ ਤੋਂ ਚਰਚਿਤ ਰਾਜਨੀਤਿਕ ਕਤਲ ਮਾਮਲਿਆਂ ਵਿੱਚੋਂ ਇੱਕ ਰਿਹਾ ਹੈ, ਜਿਸਨੇ ਲੰਬੇ ਸਮੇਂ ਤੱਕ ਸ਼ਹਿਰ ਵਿੱਚ ਤਣਾਅ ਅਤੇ ਰਾਜਨੀਤਿਕ ਅਸ਼ਾਂਤੀ ਪੈਦਾ ਕੀਤੀ। ਅਦਾਲਤ ਦੇ ਫੈਸਲੇ ਨੇ ਇੱਕ ਵਾਰ ਫਿਰ ਇਸ ਮਾਮਲੇ ਨੂੰ ਸੁਰਖੀਆਂ ਵਿੱਚ ਲਿਆ ਦਿੱਤਾ ਹੈ ਅਤੇ ਹੋਰ ਕਾਨੂੰਨੀ ਲੜਾਈਆਂ ਦੀ ਉਮੀਦ ਹੈ।

Check Also

Diljit Dosanjh – ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ ‘ਤੇ ਫਾਈਰਿੰਗ? ਇਸ ਗੈਂਗ ਨੇ ਲਈ ਜ਼ਿੰਮੇਵਾਰੀ

In a shocking development, unidentified gunmen reportedly opened fire at the residence of Gurpartap Singh …