Breaking News

TarnTaran : ਤਰਨਤਾਰਨ ‘ਚ ਵੱਟ ਦੇ ਝਗੜੇ ‘ਚ ਚਾਚੇ ਦਾ ਕਤਲ, ਭਤੀਜੇ ਤੇ ਨੂੰਹ ਖਿਲਾਫ਼ ਕੇਸ ਦਰਜ

TarnTaran : ਤਰਨਤਾਰਨ ‘ਚ ਵੱਟ ਦੇ ਝਗੜੇ ‘ਚ ਚਾਚੇ ਦਾ ਕਤਲ, ਭਤੀਜੇ ਤੇ ਨੂੰਹ ਖਿਲਾਫ਼ ਕੇਸ ਦਰਜ
TarnTaran : ਪਰਿਵਾਰਕ ਮੈਂਬਰਾਂ ਮੁਤਾਬਕ, ਇਸ ਹਮਲੇ ਦੌਰਾਨ ਬਲਬੀਰ ਸਿੰਘ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ, ਜਿਸਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਪਰ ਉੱਥੇ ਉਸਦੀ ਮੌਤ (Murder) ਹੋ ਗਈ। ਘਟਨਾ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

TarnTaran : ਤਰਨਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ (Patti News) ਅਧੀਨ ਪੈਂਦੇ ਪਿੰਡ ਜੋੜਾ ਤੋਂ ਅੱਜ ਇਕ ਰੂਹ ਕੰਬਾਊ ਘਟਨਾ ਸਾਹਮਣੇ ਆਈ ਹੈ, ਜਿੱਥੇ ਵੱਟ ਦੇ ਵਿਵਾਦ ਨੂੰ ਲੈ ਕੇ ਭਤੀਜੇ ਅਤੇ ਭਤੀਜ ਨੂੰਹ ਵੱਲੋਂ ਆਪਣੇ ਹੀ ਚਾਚੇ ਦੀ ਕੁੱਟਮਾਰ ਕਰਕੇ ਕਥਿਤ ਤੌਰ ’ਤੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਹਿਚਾਣ 50 ਸਾਲਾ ਬਲਬੀਰ ਸਿੰਘ ਵਜੋਂ ਹੋਈ ਹੈ।

ਭਤੀਜੇ ਨਾਲ ਵੱਟ ਨੂੰ ਲੈ ਕੇ ਸੀ ਬਲਬੀਰ ਸਿੰਘ ਦਾ ਝਗੜਾ

ਮਿਲੀ ਜਾਣਕਾਰੀ ਅਨੁਸਾਰ, ਬਲਬੀਰ ਸਿੰਘ ਦਾ ਆਪਣੇ ਗੁਆਂਢ ਵਿੱਚ ਰਹਿੰਦੇ ਸਕੇ ਭਤੀਜੇ ਸੁਰਜੀਤ ਸਿੰਘ ਨਾਲ ਕਾਫੀ ਸਮੇਂ ਤੋਂ ਵੱਟ ਨੂੰ ਲੈ ਕੇ ਮਾਮੂਲੀ ਝਗੜਾ ਚੱਲ ਰਿਹਾ ਸੀ। ਪੀੜਤ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅੱਜ ਸਵੇਰੇ ਜਦੋਂ ਬਲਬੀਰ ਸਿੰਘ ਆਪਣੇ ਘਰ ਦੇ ਬਾਹਰ ਮੌਜੂਦ ਸੀ ਤਾਂ ਉਸ ਵੇਲੇ ਸੁਰਜੀਤ ਸਿੰਘ ਅਤੇ ਉਸਦੀ ਪਤਨੀ ਨੇ ਉਸਨੂੰ ਘੇਰ ਲਿਆ ਅਤੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ।

ਪਰਿਵਾਰਕ ਮੈਂਬਰਾਂ ਮੁਤਾਬਕ, ਇਸ ਹਮਲੇ ਦੌਰਾਨ ਬਲਬੀਰ ਸਿੰਘ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ, ਜਿਸਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਪਰ ਉੱਥੇ ਉਸਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਪੀੜਤ ਪਰਿਵਾਰ ਵੱਲੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਅਤੇ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।

ਉਧਰ, ਥਾਣਾ ਸਰਹਾਲੀ ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਸੁਰਜੀਤ ਸਿੰਘ ਅਤੇ ਉਸਦੀ ਪਤਨੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਡੀਐਸਪੀ ਪੱਟੀ ਰਵੀਸੇਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Check Also

Canada – : ਸੂਟਕੇਸਾਂ ਦੇ ਟੈਗ ਬਦਲ ਕੇ ਨਸ਼ੇ ਭੇਜਣ ਵਾਲਾ ਗਰੋਹ ਬੇਨਕਾਬ

Canada – : ਸੂਟਕੇਸਾਂ ਦੇ ਟੈਗ ਬਦਲ ਕੇ ਨਸ਼ੇ ਭੇਜਣ ਵਾਲਾ ਗਰੋਹ ਬੇਨਕਾਬ ਕੈਨੇਡਾ: ਸੂਟਕੇਸਾਂ …