Punjab Police Assistant Sub-Inspector (ASI) Joga Singh was shot dead by unidentified bike-borne assailants near Majitha in Amritsar on May 24, 2026. The officer was ambushed and fatally shot around 6:00 AM while riding his scooter to report for his morning duty.
ਅੰਮ੍ਰਿਤਸਰ ‘ਚ ਪੰਜਾਬ ਪੁਲਿਸ ਦੇ ASI ਦਾ ਗੋਲੀ ਮਾਰ ਕੇ ਕਤਲ, ਸਕੂਟਰੀ ‘ਤੇ ਸਵਾਰ ਹੋ ਕੇ ਡਿਊਟੀ ਲਈ ਨਿਕਲਿਆ ਸੀ ਜੋਗਾ ਸਿੰਘ
ASI Killed in Amritsar : ਅੰਮ੍ਰਿਤਸਰ ਦਿਹਾਤੀ ਦੇ ਮਜੀਠਾ ਇਲਾਕੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪੰਜਾਬ ਪੁਲਿਸ (Punjab Police) ਵਿੱਚ ਤਾਇਨਾਤ ਇੱਕ ਏਐਸਆਈ ਦੀ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ (ASI Murder) ਕੇ ਹੱਤਿਆ ਕਰ ਦਿੱਤੀ ਗਈ। ਘਟਨਾ ਉਸ ਸਮੇਂ ਵਾਪਰੀ, ਜਦੋਂ ਪੁਲਿਸ ਮੁਲਾਜ਼ਮ ਆਪਣੀ ਡਿਊਟੀ ਲਈ ਘਰੋਂ ਨਿਕਲਿਆ ਹੋਇਆ ਸੀ। ਪੁਲਿਸ (Amritsar Police) ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਰ ਸੰਭਾਵੀ ਐਂਗਲ ਤੋਂ ਤਫ਼ਤੀਸ਼ ਕੀਤੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਪੁਲਿਸ ਮਹਿਕਮੇ ਵਿੱਚ ਵੀ ਸੋਗ ਦੀ ਲਹਿਰ ਦੌੜ ਗਈ।
ਡਿਊਟੀ ਲਈ ਘਰੋਂ ਸਕੂਟਰੀ ‘ਤੇ ਨਿਕਲਿਆ ਸੀ ਜੋਗਾ ਸਿੰਘ
ਮ੍ਰਿਤਕ ਏਐਸਆਈ ਜੋਗਾ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਘਣੀਏ ਕੇ, ਅੰਮ੍ਰਿਤਸਰ ਸਿਟੀ ਪੁਲਿਸ ਵਿੱਚ ਤਾਇਨਾਤ ਸਨ। ਜਾਣਕਾਰੀ ਅਨੁਸਾਰ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੇ ਪਿੰਡ ਤੋਂ ਐਕਟਿਵਾ ‘ਤੇ ਸਵਾਰ ਹੋ ਕੇ ਡਿਊਟੀ ਲਈ ਜਾ ਰਹੇ ਸਨ। ਜਿਵੇਂ ਹੀ ਉਹ ਹਮਜਾ ਮੋੜ ਨੇੜੇ ਪਹੁੰਚੇ ਤਾਂ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਕਾਰਨ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਇਲਾਕੇ ‘ਚ ਸਹਿਮ ਦਾ ਮਾਹੌਲ, ਫੋਰੈਂਸਿਕ ਟੀਮਾਂ ਵੱਲੋਂ ਕੀਤੀ ਜਾ ਰਹੀ ਜਾਂਚ
ਘਟਨਾ ਦੀ ਸੂਚਨਾ ਮਿਲਦੇ ਹੀ ਮਜੀਠਾ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕੀਤੀ। ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਫੋਰੈਂਸਿਕ ਮਾਹਿਰਾਂ ਅਤੇ ਟੈਕਨੀਕਲ ਟੀਮਾਂ ਵੱਲੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ।
ਇਸ ਸਬੰਧ ਵਿੱਚ ਐਸਐਸਪੀ ਦਿਹਾਤੀ ਨੇ ਕਿਹਾ ਕਿ ਸਾਨੂੰ ਅੱਜ ਸਵੇਰੇ ਸੂਚਨਾ ਮਿਲੀ ਸੀ ਕਿ ਫਤਿਹਗੜ੍ਹ ਚੂੜੀਆਂ-ਮਜੀਠਾ ਰੋਡ ‘ਤੇ ਸਾਡੇ ਇੱਕ ਪੁਲਿਸ ਮੁਲਾਜ਼ਮ ਏਐਸਆਈ ਜੋਗਾ ਸਿੰਘ ਦੀ ਡੈੱਡ ਬਾਡੀ ਪਈ ਹੈ। ਸੂਚਨਾ ਮਿਲਦਿਆਂ ਹੀ ਐਸਐਚਓ ਮਜੀਠਾ ਮੌਕੇ ‘ਤੇ ਪਹੁੰਚੇ। ਮੌਕੇ ਦੀ ਜਾਂਚ ਦੌਰਾਨ ਗੰਨ ਸ਼ਾਟ ਇੰਜਰੀਆਂ ਸਾਹਮਣੇ ਆਈਆਂ। ਲਾਸ਼ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਫੋਰੈਂਸਿਕ ਅਤੇ ਟੈਕਨੀਕਲ ਟੀਮਾਂ ਜਾਂਚ ਕਰ ਰਹੀਆਂ ਹਨ। ਮੈਂ ਖੁਦ ਵੀ ਮੌਕੇ ‘ਤੇ ਮੌਜੂਦ ਹਾਂ। ਇਹ ਕਾਫੀ ਵਿਅਸਤ ਰੋਡ ਹੈ, ਇਸ ਲਈ ਅਸੀਂ ਨਿੱਜੀ ਰੰਜਿਸ਼, ਰੋਡ ਰੇਜ ਜਾਂ ਹੋਰ ਕਿਸੇ ਵੀ ਸੰਭਾਵੀ ਐਂਗਲ ਤੋਂ ਜਾਂਚ ਕਰ ਰਹੇ ਹਾਂ। ਜਲਦ ਹੀ ਮਾਮਲੇ ਨੂੰ ਟਰੇਸ ਕਰ ਲਿਆ ਜਾਵੇਗਾ।
Punjab Police Assistant Sub-Inspector (ASI) Joga Singh was shot dead by unidentified bike-borne assailants near Majitha in Amritsar on May 24, 2026. The officer was ambushed and fatally shot around 6:00 AM while riding his scooter to report for his morning duty. pic.twitter.com/bbLXWkgBFt
— Akashdeep Thind (@thind_akashdeep) May 24, 2026
SSP Amritsar Rural Suhail Qasim Mir says we received information regarding the incident this morning, SHO rushed to the Spot, investigation is underway, we are exploring every angle.
SSP Amritsar Rural Suhail Qasim Mir says we received information regarding the incident this morning, SHO rushed to the Spot, investigation is underway, we are exploring every angle. https://t.co/ZOW6HQAmX9 pic.twitter.com/QQG5NxuaOl
— Akashdeep Thind (@thind_akashdeep) May 24, 2026
SAD President Sukhbir Singh Badal says even the Police not safe what could be worse than this ?
SAD President Sukhbir Singh Badal says even the Police not safe what could be worse than this ? https://t.co/ZOW6HQAmX9 pic.twitter.com/8RtXdKVq50
— Akashdeep Thind (@thind_akashdeep) May 24, 2026