Breaking News
Home / ਪੰਜਾਬ / ਅੰਮ੍ਰਿਤਸਰ ’ਚ ਰੇਲ ਪਟੜੀ ’ਤੇ ਬੈਠੇ ਕਿਸਾਨਾਂ ਵੱਲੋਂ ਨੰ ਗੇ ਧੜ ਹੋ ਕੇ ਪ੍ਰਦਰਸ਼ਨ

ਅੰਮ੍ਰਿਤਸਰ ’ਚ ਰੇਲ ਪਟੜੀ ’ਤੇ ਬੈਠੇ ਕਿਸਾਨਾਂ ਵੱਲੋਂ ਨੰ ਗੇ ਧੜ ਹੋ ਕੇ ਪ੍ਰਦਰਸ਼ਨ

ਖੇਤੀ ਬਿੱਲਾਂ ਖ਼ਿਲਾਫ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਦੌਰਾਨ ਅੱਜ ਇਥੇ ਦੇਵੀਦਾਸਪੁਰਾ ਰੇਲ ਟਰੈਕ ’ਤੇ ਬੈਠੇ ਕਿਸਾਨਾਂ ਨੇ ਨੰ ਗੇ ਧੜ ਹੋ ਕੇ ਪ੍ਰਦਰਸ਼ਨ ਕੀਤਾ। ਇਹ ਕਿਸਾਨ ਤਿੰਨ ਦਿਨਾਂ ਤੋਂ ਰੇਲ ਪਟੜੀਆਂ ’ਤੇ ਬੈਠ ਕੇ ਧਰਨਾ ਦੇ ਰਹੇ ਹਨ ਅਤੇ ਇਸ ਕਾਰਨ ਰੇਲ ਆਵਾਜਾਈ ਠੱਪ ਹੈ। ਖੇਤੀ ਬਿੱਲਾਂ ਦੇ ਵਿਰੋਧ ਕਾਰਨ ਅੱਜ ਉਨ੍ਹਾਂ ਨੇ ਨੰ ਗੇ ਧੜ ਹੋ ਕੇ ਪ੍ਰਦਰਸ਼ਨ ਕੀਤਾ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਗੁਰਬਚਨ ਸਿੰਘ ਚੱਬਾ ਨੇ ਦੱਸਿਆ ਕਿ ਰੇਲ ਰੋਕੋ ਅੰਦੋਲਨ 29 ਸਤੰਬਰ ਤੱਕ ਵਧਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਇਹ ਵਿਵਾਦਗ੍ਰਸਤ ਖੇਤੀ ਬਿੱਲ ਵਾਪਸ ਨਹੀਂ ਲੈਂਦੀ ਕਿਸਾਨ ਸੰਘਰਸ਼ ਜਾਰੀ ਰੱਖਿਆ ਜਾਵੇਗਾ।

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਖੇਤੀ ਬਿੱਲਾਂ ਖ਼ਿਲਾਫ ਨੇੜਲੇ ਪਿੰਡ ਛਾਜਲੀ ਰੇਲ ਲਾਈਨ ’ਤੇ ਲਾਇਆ ਤਿੰਨ ਦਿਨਾਂ ਰੇਲ ਰੋਕੋ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਦਰਬਾਰਾ ਸਿੰਘ ਛਾਜਲਾ, ਰਾਮਸ਼ਰਨ ਉਗਰਾਹਾਂ, ਸੁਖਪਾਲ ਮਾਣਕ, ਗੋੋਬਿੰਦ ਚੱਠੇ, ਮਾਸਟਰ ਗੁਰਚਰਨ ਸਿੰਘ ਖੋਖਰ ਨੇ ਕਿਹਾ ਕਿ 28 ਸਤੰਬਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਲੌਂਗੋਵਾਲ ’ਚ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਰੇਲ ਬੰਦ ਸਬੰਧੀ ਜਾਰੀ ਰੱਖਣ ਦਾ ਐਲਾਨ ਜਥੇਬੰਦੀ ਵੱਲੋਂ ਸ਼ਾਮ ਨੂੰ ਕੀਤਾ ਜਾਵੇਗਾ। ਉਨਾਂ ਲੋਕਾਂ ਨੂੰ ਰਾਜਨੀਤਕ ਪਾਰਟੀਆਂ ਅਤੇ ਭਾਜਪਾ ਵੱਲੋਂ ਕੀਤੇ ਜਾ ਰਹੇ ਕਿਸਾਨ ਪੱਖੀ ਬਿਲ ਹੋਣ ਦੇ ਕੂੜ ਪ੍ਰਚਾਰ ਤੋਂ ਸੁਚੇਤ ਕੀਤਾ।

About admin

Check Also

ਪੁੱਤ ਨੂੰ ਕੈਨੇਡਾ ਭੇਜਣ ਲਈ 24 ਲੱਖ ਖ਼ਰਚ ਕੇ ਵਿਦੇਸ਼ ਭੇਜੀ ਨੂੰਹ ਨੇ ਦਿੱਤਾ ਧੋਖਾ

ਮਾਛੀਵਾੜਾ ਸਾਹਿਬ (ਟੱਕਰ): ਪਿਛਲੇ ਸਮਿਆਂ ਦੌਰਾਨ ਵਿਦੇਸ਼ਾਂ ਤੋਂ ਆਏ ਲਾੜੇ ਪੰਜਾਬ ਵਿਚ ਕੁੜੀਆਂ ਨਾਲ ਵਿਆਹ …

%d bloggers like this: