Breaking News

Diljit Dosanjh ਦੇ ਘਰ ਅਤੇ ਲੁਧਿਆਣਾ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Diljit Dosanjh ਦੇ ਘਰ ਅਤੇ ਲੁਧਿਆਣਾ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

 

Diljit Dosanjh ਦੇ ਲੁਧਿਆਣਾ ਸਥਿਤ ਘਰ ਦੁਆਲੇ ਸੁਰੱਖਿਆ ਘੇਰਾ ਸਖ਼ਤ; ਨਗਰ ਨਿਗਮ ਦੀ ਬਿਲਡਿੰਗ ਖ਼ਾਲੀ ਕਰਵਾਈ, ‘ਖਾਲਿਸਤਾਨ ਨੈਸ਼ਨਲ ਆਰਮੀ’ ਦੇ ਨਾਂ ’ਤੇ ਆਈ ਈਮੇਲ

ਗਲੋਬਲ ਸਟਾਰ ਅਤੇ ਮਸ਼ਹੂਰ ਪੰਜਾਬੀ ਗਾਇਕ-ਅਦਾਕਾਰ ਦਿਲਜੀਤ ਦੋਸਾਂਝ (Diljit Dosanjh) ਦੇ ਲੁਧਿਆਣਾ ਸਥਿਤ ਘਰ ਅਤੇ ਨਗਰ ਨਿਗਮ ਦੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਸਨਸਨੀਖੇਜ਼ ਧਮਕੀ ਮਿਲਣ ਤੋਂ ਬਾਅਦ ਅੱਜ ਸੋਮਵਾਰ ਸਵੇਰੇ ਪੂਰੇ ਸ਼ਹਿਰ ਵਿੱਚ ਹੜਕੰਪ ਮੱਚ ਗਿਆ। ਇਹ ਖ਼ੌਫ਼ਨਾਕ ਧਮਕੀ ਭਰੀ ਈਮੇਲ ਲੁਧਿਆਣਾ ਨਗਰ ਨਿਗਮ ਦੇ ਅਧਿਕਾਰਤ ਈਮੇਲ ਖਾਤੇ ’ਤੇ ਭੇਜੀ ਗਈ ਸੀ, ਜਿਸ ਤੋਂ ਬਾਅਦ ਨਿਗਮ ਅਧਿਕਾਰੀਆਂ ਅਤੇ ਪੁਲੀਸ ਪ੍ਰਸ਼ਾਸਨ ਵੱਲੋਂ ਤੁਰੰਤ ਸੁਰੱਖਿਆ ਸਖ਼ਤ ਕਰ ਦਿੱਤੀ ਗਈ।

 

 

 

ਧਮਕੀ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਦੀਆਂ ਹਾਈ-ਟੈਕ ਟੀਮਾਂ, ਬੰਬ ਨਿਰੋਧਕ ਦਸਤਾ (Bomb Disposal Squad) ਅਤੇ ਡੌਗ ਸਕੁਐਡ ਤੁਰੰਤ ਹਰਕਤ ਵਿੱਚ ਆ ਗਏ। ਪ੍ਰਸ਼ਾਸਨ ਵੱਲੋਂ ਦਿਲਜੀਤ ਦੋਸਾਂਝ (Diljit Dosanjh) ਦੇ ਲੁਧਿਆਣਾ ਵਾਲੇ ਨਿਵਾਸ ਸਥਾਨ ਦੇ ਆਲੇ-ਦੁਆਲੇ ਅਤੇ ਨਗਰ ਨਿਗਮ ਦੇ ਜ਼ੋਨ-ਏ (Zone A) ਦਫ਼ਤਰ ਵਿਖੇ ਭਾਰੀ ਪੁਲੀਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਸੁਰੱਖਿਆ ਦੇ ਲਿਹਾਜ਼ ਨਾਲ ਜ਼ੋਨ-ਏ ਦਫ਼ਤਰ ਦੀ ਪੂਰੀ ਬਿਲਡਿੰਗ ਨੂੰ ਖ਼ਾਲੀ ਕਰਵਾ ਕੇ ਚੱਪੇ-ਚੱਪੇ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ। ਨਿਗਮ ਕਮਿਸ਼ਨਰ ਨੀਰੂ ਕਾਤਿਆਲ ਨੇ ਪੁਸ਼ਟੀ ਕਰਦਿਆਂ ਦੱਸਿਆ, “ ਧਮਕੀ ਭਰੀ ਮੇਲ ਮਿਲਣ ਸਾਰ ਹੀ ਮੈਂ ਪੁਲੀਸ ਕਮਿਸ਼ਨਰ ਨੂੰ ਸੂਚਿਤ ਕੀਤਾ। ਸਾਵਧਾਨੀ ਵਜੋਂ ਪੂਰੀ ਬਿਲਡਿੰਗ ਖ਼ਾਲੀ ਕਰਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।”

 

 

 

6 ਜੂਨ ਤੋਂ ਪਹਿਲਾਂ ਧਮਾਕੇ ਦਾ ਦਾਅਵਾ, ਦਿਲਜੀਤ ਦੋਸਾਂਝ ਦੇ ਘਰ ਰਾਤ 9:11 ਵਜੇ ਦਾ ਸਮਾਂ ਤੈਅ
ਸੂਤਰਾਂ ਮੁਤਾਬਕ ਇਹ ਈਮੇਲ ਸੋਮਵਾਰ ਤੜਕੇ ‘ਜੈਨੀਫਰ ਸੈਨੂਟਾ’ (Jennifer Senuta) ਨਾਂ ਦੀ ਆਈਡੀ ਤੋਂ ਆਈ ਸੀ, ਜਿਸਦਾ ਵਿਸ਼ਾ (Subject) “ਬੰਬ ਬਲਾਸਟ – ਮੇਅਰ ਆਫਿਸ” ਲੁਧਿਆਣਾ ਸੀ। ਮੇਲ ਵਿੱਚ ਚਿਤਾਵਨੀ ਦਿੱਤੀ ਗਈ ਹੈ ਕਿ 6 ਜੂਨ ਤੋਂ ਪਹਿਲਾਂ-ਪਹਿਲਾਂ ਵੱਡੇ ਬੰਬ ਧਮਾਕੇ ਕੀਤੇ ਜਾਣਗੇ। ਹੈਰਾਨੀ ਦੀ ਗੱਲ ਇਹ ਹੈ ਕਿ ਹਮਲਾਵਰ ਨੇ ਦੋਵਾਂ ਥਾਵਾਂ ਲਈ ਵੱਖ-ਵੱਖ ਸਮਾਂ ਤੈਅ ਕੀਤਾ ਹੈ। ਮੇਲ ਮੁਤਾਬਕ ਮੇਅਰ ਦਫ਼ਤਰ ਵਿੱਚ ਦੁਪਹਿਰ 1:11 ਵਜੇ ਅਤੇ ਦਿਲਜੀਤ ਦੋਸਾਂਝ ਦੇ ਲੁਧਿਆਣਾ ਸਥਿਤ ਘਰ (Diljit Dosanjh Ludhiana House) ਵਿਖੇ ਰਾਤ 9:11 ਵਜੇ ਬੰਬ ਧਮਾਕਾ ਕਰਨ ਦੀ ਧਮਕੀ ਦਿੱਤੀ ਗਈ ਹੈ।

 

 

ਇਸ ਧਮਕੀ ਭਰੀ ਮੇਲ ਵਿੱਚ ‘ਪੰਜਾਬ’ ਅਤੇ ‘ਖਾਲਿਸਤਾਨ’ ਨਾਲ ਜੁੜੇ ਕਈ ਭੜਕਾਊ ਅਤੇ ਇਤਰਾਜ਼ਯੋਗ ਹਵਾਲੇ ਦਿੱਤੇ ਗਏ ਹਨ। ਮੇਲ ਭੇਜਣ ਵਾਲੇ ਨੇ ਖ਼ੁਦ ਨੂੰ ‘ਖਾਲਿਸਤਾਨ ਨੈਸ਼ਨਲ ਆਰਮੀ’ ਦਾ ਮੈਂਬਰ ਦੱਸਦਿਆਂ ਇਸ ਦੀ ਜ਼ਿੰਮੇਵਾਰੀ ਲਈ ਹੈ ਅਤੇ 1984 ਦੇ ਸਿੱਖ ਵਿਰੋਧੀ ਦੰਗਿਆਂ ਦਾ ਜ਼ਿਕਰ ਕਰਦਿਆਂ ਬੇਹੱਦ ਭੜਕਾਊ ਭਾਸ਼ਾ ਦੀ ਵਰਤੋਂ ਕੀਤੀ ਹੈ।

Check Also

Balkaur Singh – “”ਮੈਂ ਸਰਦਾਰ ਕਾਕੂ ਸਿੰਘ ਦਾ ਪੁੱਤ ਹਾਂ ਅਤੇ ਦਬਣ ਵਾਲਿਆਂ ਵਿੱਚੋਂ ਨਹੀਂ ਹਾਂ..”; ਕਬਜ਼ੇ ਦੇ ਇਲਜ਼ਾਮਾਂ ‘ਤੇ ਬੋਲੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ

Balkaur Singh – “ਮੈਂ ਦੱਬਣ ਵਾਲਿਆਂ ‘ਚੋਂ ਨਹੀਂ…”; ਕਬਜ਼ੇ ਦੇ ਇਲਜ਼ਾਮਾਂ ‘ਤੇ ਬੋਲੇ ਸਿੱਧੂ ਮੂਸੇਵਾਲਾ …