Breaking News

Punjabi Singer – ਪੰਜਾਬੀ ਗਾਇਕ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

Punjabi Singer – ਪੰਜਾਬੀ ਗਾਇਕ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

 

 

 

 

ਜ਼ਿਲ੍ਹਾ ਖੰਨਾ ਦੀ ਦੋਰਾਹਾ ਪੁਲਸ ਨੇ ਨਸ਼ਾ ਤਸਕਰੀ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ ਇੱਕ ਪੰਜਾਬੀ ਗਾਇਕ ਹਰਵੀਰ ਸੋਹਲ ਨੂੰ 5 ਕਿਲੋ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ।

 

 

 

 

 

 

ਮੁਲਜ਼ਮ ਦੀ ਪਛਾਣ ਹਰਬੀਰ ਸਿੰਘ ਉਰਫ਼ ਹਰਬੀਰ ਸੋਹਲ ਪੁੱਤਰ ਰਣਜੀਤ ਸਿੰਘ, ਵਾਸੀ ਭਿੱਖੀ ਔਲਖ, ਜ਼ਿਲ੍ਹਾ ਅੰਮ੍ਰਿਤਸਰ (ਦਿਹਾਤੀ) ਵਜੋਂ ਹੋਈ ਹੈ।

 

 

 

 

 

 

 

 

 

 

 

 

 

ਪੁਰਾਣੇ ਮੁਲਜ਼ਮ ਦੀ ਨਿਸ਼ਾਨਦੇਹੀ ‘ਤੇ ਹੋਈ ਗ੍ਰਿਫ਼ਤਾਰੀ
ਪੁਲਿਸ ਜਾਣਕਾਰੀ ਅਨੁਸਾਰ, ਇਹ ਕਾਰਵਾਈ 7 ਮਾਰਚ 2026 ਨੂੰ ਥਾਣਾ ਦੋਰਾਹਾ ਵਿਖੇ ਦਰਜ ਹੋਏ ਮੁਕਦਮਾ ਨੰਬਰ 48 ਦੇ ਸਬੰਧ ‘ਚ ਕੀਤੀ ਗਈ ਹੈ।

 

 

 

 

 

 

 

 

 

 

 

 

 

ਇਸ ਮਾਮਲੇ ਵਿੱਚ ਪਹਿਲਾਂ ਐੱਸ.ਐੱਚ.ਓ. ਆਕਾਸ਼ ਦੱਤ ਵੱਲੋਂ ਅਕਸ਼ੇ ਕੁਮਾਰ ਨਾਮੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਕੋਲੋਂ 570 ਗ੍ਰਾਮ ਹੈਰੋਇਨ, 10 ਗ੍ਰਾਮ ਆਈਸ ਡਰੱਗ, 30 ਜਿੰਦਾ ਰੌਂਦ ਅਤੇ ਨਕਦੀ ਬਰਾਮਦ ਹੋਈ ਸੀ। ਅਕਸ਼ੇ ਕੁਮਾਰ ਦੀ ਨਿਸ਼ਾਨਦੇਹੀ ‘ਤੇ ਹੀ ਪੁਲਸ ਨੇ ਗਾਇਕ ਹਰਵੀਰ ਸੋਹਲ ਨੂੰ ਗ੍ਰਿਫ਼ਤਾਰ ਕੀਤਾ ਹੈ।

 

 

 

 

 

 

 

 

 

 

 

 

 

 

 

 

 

 

ਸਖ਼ਤ ਧਾਰਾਵਾਂ ਤਹਿਤ ਮਾਮਲਾ ਦਰਜ
ਪੁਲਸ ਨੇ ਇਸ ਮਾਮਲੇ ਵਿੱਚ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ 21-61-85, 27ਏ, 29 ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ 25-54-59 ਤਹਿਤ ਕਾਰਵਾਈ ਕੀਤੀ ਹੈ।

 

 

 

 

 

 

 

 

 

ਫਿਲਹਾਲ ਪੁਲਸ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਨਸ਼ਾ ਤਸਕਰੀ ਦੇ ਇਸ ਨੈੱਟਵਰਕ ਬਾਰੇ ਹੋਰ ਖੁਲਾਸੇ ਕੀਤੇ ਜਾ ਸਕਣ।

Check Also

Dog Surgery Viral Video: ਇਨਸਾਨ ਤੋਂ ‘ਕੁੱਤਾ’ ਬਣਨ ਲਈ ਖ਼ਰਚ ਦਿੱਤੇ 220 ਕਰੋੜ; ਵੀਡੀਓ ਵਾਇਰਲ

Dog Surgery Viral Video: ਇਨਸਾਨ ਤੋਂ ‘ਕੁੱਤਾ’ ਬਣਨ ਲਈ ਖ਼ਰਚ ਦਿੱਤੇ 220 ਕਰੋੜ; ਵੀਡੀਓ ਵਾਇਰਲ …