Breaking News

Punjab – 4 ਸਾਲਾਂ ਦੇ ਇਸ਼ਕ ਦਾ ਬੇਹੱਦ ਦੁ.ਖ਼ਦਾਈ ਅੰਤ, 30 ਸਾਲਾ ਮੁੰਡੇ ਨੇ ਜੋ ਕੀਤਾ, ਕਿਸੇ ਨੇ ਸੋਚਿਆ ਨਾ ਸੀ

Punjab – 4 ਸਾਲਾਂ ਦੇ ਇਸ਼ਕ ਦਾ ਬੇਹੱਦ ਦੁ.ਖ਼ਦਾਈ ਅੰਤ, 30 ਸਾਲਾ ਮੁੰਡੇ ਨੇ ਜੋ ਕੀਤਾ, ਕਿਸੇ ਨੇ ਸੋਚਿਆ ਨਾ ਸੀ

ਬਠਿੰਡਾ : ਪੰਜਾਬ ਦੇ ਬਠਿੰਡਾ ਜ਼ਿਲ੍ਹੇ ਤੋਂ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪ੍ਰੇਮ ਸਬੰਧਾਂ ‘ਚ ਉਲਝੇ ਇੱਕ ਨੌਜਵਾਨ ਨੇ ਕਥਿਤ ਮਾਨਸਿਕ ਤੰਗ-ਪਰੇਸ਼ਾਨੀ ਅਤੇ ਲੱਖਾਂ ਰੁਪਏ ਦੀ ਠੱਗੀ ਤੋਂ ਦੁਖੀ ਹੋ ਕੇ ਆਪਣੀ ਕਾਰ ਨੂੰ ਅੱਗ ਲਗਾਉਣ ਮਗਰੋਂ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰ ਲਈ।

ਮਰਨ ਤੋਂ ਪਹਿਲਾਂ ਨੌਜਵਾਨ ਨੇ ਇੱਕ ਵੀਡੀਓ ਬਣਾ ਕੇ ਆਪਣੀ ਮੌਤ ਲਈ ਆਪਣੀ ਪ੍ਰੇਮਿਕਾ ਅਤੇ ਉਸ ਦੇ ਪਰਿਵਾਰ ਨੂੰ ਜ਼ਿੰਮੇਵਾਰ ਠਹਿਰਾਇਆ। ਪੁਲਸ ਨੇ ਇਸ ਮਾਮਲੇ ‘ਚ 4 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਜਾਣਕਾਰੀ ਅਨੁਸਾਰ ਫੂਸ ਮੰਡੀ ਨਿਵਾਸੀ 30 ਸਾਲਾ ਚਰਨਪ੍ਰੀਤ ਸਿੰਘ ਪਿਛਲੇ ਕਰੀਬ ਚਾਰ ਸਾਲਾਂ ਤੋਂ ਬਰਨਾਲਾ ਦੀ ਇੱਕ ਔਰਤ ਨਾਲ ਲਿਵ-ਇਨ ਰਿਲੇਸ਼ਨਸ਼ਿਪ ‘ਚ ਰਹਿ ਰਿਹਾ ਸੀ। ਪਰਿਵਾਰ ਦੇ ਦੋਸ਼ ਹਨ ਕਿ ਚਰਨਪ੍ਰੀਤ ਨੇ ਔਰਤ ਦੀ ਧੀ ਨੂੰ ਵਿਦੇਸ਼ ਭੇਜਣ ਲਈ ਕਰੀਬ ਸਾਢੇ ਚਾਰ ਲੱਖ ਰੁਪਏ ਦਿੱਤੇ ਸਨ ਪਰ ਬਾਅਦ ‘ਚ ਨਾ ਤਾਂ ਪੈਸੇ ਵਾਪਸ ਕੀਤੇ ਗਏ ਅਤੇ ਨਾ ਹੀ ਕੋਈ ਹੱਲ ਕੱਢਿਆ ਗਿਆ।

ਇਸ ਦੇ ਉਲਟ ਨੌਜਵਾਨ ‘ਤੇ ਘਰ ਛੱਡਣ ਦਾ ਦਬਾਅ ਬਣਾਇਆ ਜਾਣ ਲੱਗ ਪਿਆ ਅਤੇ ਉਸ ਨੂੰ ਲਗਾਤਾਰ ਤੰਗ-ਪਰੇਸ਼ਾਨ ਕੀਤਾ ਗਿਆ। ਮ੍ਰਿਤਕ ਦੇ ਭਰਾ ਮੁਤਾਬਕ ਘਟਨਾ ਤੋਂ ਇੱਕ ਦਿਨ ਪਹਿਲਾਂ ਚਰਨਪ੍ਰੀਤ ਨੇ ਉਸ ਨਾਲ ਮਿਲ ਕੇ ਆਪਣੀ ਪਰੇਸ਼ਾਨੀ ਸਾਂਝੀ ਕੀਤੀ ਸੀ।

ਉਸ ਨੇ ਦੱਸਿਆ ਸੀ ਕਿ ਕੁੱਝ ਲੋਕ ਉਸ ਨੂੰ ਲਗਾਤਾਰ ਮਾਨਸਿਕ ਤੌਰ ‘ਤੇ ਪਰੇਸ਼ਾਨ ਕਰ ਰਹੇ ਹਨ ਅਤੇ ਉਸ ਦੀ ਜ਼ਿੰਦਗੀ ਮੁਸ਼ਕਲ ਬਣਾ ਦਿੱਤੀ ਹੈ। ਇਸ ਤੋਂ ਬਾਅਦ ਉਹ ਆਪਣੇ ਨਾਨਕੇ ਘਰ ਵੱਲ ਚਲਾ ਗਿਆ।

ਅਗਲੇ ਦਿਨ ਪਰਿਵਾਰ ਦੇ ਮੋਬਾਇਲ ‘ਤੇ ਇੱਕ ਵੀਡੀਓ ਪਹੁੰਚੀ, ਜਿਸ ‘ਚ ਚਰਨਪ੍ਰੀਤ ਪਹਿਲਾਂ ਆਪਣੀ ਕਾਰ ਨੂੰ ਅੱਗ ਦੇ ਹਵਾਲੇ ਕਰਦਾ ਦਿਖਾਈ ਦਿੱਤਾ ਅਤੇ ਫਿਰ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਵੀਡੀਓ ‘ਚ ਉਸ ਨੇ ਸਪੱਸ਼ਟ ਤੌਰ ‘ਤੇ ਕੁੱਝ ਲੋਕਾਂ ਨੂੰ ਆਪਣੀ ਮੌਤ ਦਾ ਜ਼ਿੰਮੇਵਾਰ ਦੱਸਿਆ।

ਘਟਨਾ ਤੋਂ ਬਾਅਦ ਪੁਲਸ ਤੁਰੰਤ ਹਰਕਤ ‘ਚ ਆ ਗਈ ਅਤੇ ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਆਧਾਰ ‘ਤੇ ਔਰਤ, ਉਸ ਦੇ ਪੁੱਤਰ, ਮਾਂ ਅਤੇ ਭੈਣ ਸਮੇਤ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ।

ਪੁਲਸ ਨੇ ਮੁੱਢਲੀ ਕਾਰਵਾਈ ਕਰਦੇ ਹੋਏ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂ ਕਿ ਬਾਕੀਆਂ ਦੀ ਭਾਲ ਜਾਰੀ ਹੈ। ਇਹ ਘਟਨਾ ਇੱਕ ਵਾਰ ਫਿਰ ਸਵਾਲ ਖੜ੍ਹੇ ਕਰਦੀ ਹੈ ਕਿ ਪ੍ਰੇਮ ਸਬੰਧਾਂ ‘ਚ ਆਰਥਿਕ ਲੈਣ-ਦੇਣ ਅਤੇ ਆਪਸੀ ਵਿਵਾਦ ਕਿਸ ਹੱਦ ਤੱਕ ਲੋਕਾਂ ਨੂੰ ਮਾਨਸਿਕ ਦਬਾਅ ਹੇਠ ਧੱਕ ਸਕਦੇ ਹਨ। ਪੁਲਸ ਹੁਣ ਵੀਡੀਓ, ਕਾਲ ਰਿਕਾਰਡ ਅਤੇ ਹੋਰ ਸਬੂਤਾਂ ਦੇ ਆਧਾਰ ‘ਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

Check Also

Stray Dogs Kill Sarpanch: ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮਾਰਿਆ ਸਾਬਕਾ ਸਰਪੰਚ

Stray Dogs Kill Sarpanch: ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮਾਰਿਆ ਸਾਬਕਾ ਸਰਪੰਚ ਜਗਰਾਉਂ ਨੇੜਲੇ ਪਿੰਡ …