Khalsa Toll “Sarbat Da Bhala,” an initiative by a Nihang organization, says it does not want to create divisions in the brotherhood between Himachal Pradesh and Punjab. Vehicles bearing registration numbers from both Punjab and Himachal Pradesh are being stopped to collect the toll. The organization claims that the money collected will be used for the welfare of poor families. It further stated that if the governments of Himachal Pradesh and Punjab fail to find a solution, it will continue collecting the toll permanently in the future.
Members of the Nihang organisation Tarna Dal have begun collecting what they call a “Khalsa Tax” from vehicles on the Chandigarh-Manali highway in Punjab, protesting the entry tax charged by the Himachal Pradesh government on vehicles entering the hill state. The collection drive started on Wednesday at Kiratpur Sahib on the Kullu-Manali route.
Khalsa Tax Over Himachal Entry Fee : ਪੰਜਾਬ ਐਂਟਰੀ ’ਤੇ ਨਿਹੰਗਾਂ ਨੇ ਲਗਾਇਆ ‘ਖਾਲਸਾ ਟੈਕਸ’; ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਕਿੰਨੀ ਕੀਤੀ ਜਾ ਰਹੀ ਵਸੂਲੀ
ਜਾਣਕਾਰੀ ਅਨੁਸਾਰ ਬੀਤੇ ਦਿਨੀਂ ਐਂਟਰੀ ਟੈਕਸ ਦੇ ਵਿਰੋਧ ਵਿੱਚ ਹੋਏ ਰੋਸ ਪ੍ਰਦਰਸ਼ਨ ਦੌਰਾਨ ਨਿਹੰਗ ਸਿੰਘ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਐਲਾਨ ਕੀਤਾ ਸੀ ਕਿ ਹਿਮਾਚਲ ਪ੍ਰਦੇਸ਼ ਤੋਂ ਪੰਜਾਬ ਵਿੱਚ ਦਾਖਲ ਹੋਣ ਵਾਲੀਆਂ ਗੱਡੀਆਂ ਤੋਂ ਸਵੈ-ਇੱਛਾ ਨਾਲ ਯੋਗਦਾਨ ਇਕੱਠਾ ਕੀਤਾ ਜਾਵੇਗਾ

Khalsa Tax Over Himachal Entry Fee : ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਪੰਜਾਬ ਸਮੇਤ ਹੋਰ ਸੂਬਿਆਂ ਦੀਆਂ ਗੱਡੀਆਂ ‘ਤੇ ਲਗਾਏ ਗਏ ਐਂਟਰੀ ਟੈਕਸ ਵਿੱਚ ਕੀਤੇ ਗਏ ਵਾਧੇ ਦੇ ਵਿਰੋਧ ਵਿੱਚ ਜਿੱਥੇ ਪਿਛਲੇ ਕਈ ਦਿਨਾਂ ਤੋਂ ਵੱਖ-ਵੱਖ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਉੱਥੇ ਹੀ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਆਪਣੇ ਐਲਾਨ ਮੁਤਾਬਕ ਅੱਜ ਸ੍ਰੀ ਕੀਰਤਪੁਰ ਸਾਹਿਬ-ਮਨਾਲੀ ਮੁੱਖ ਮਾਰਗ ‘ਤੇ ਪੈਂਦੇ ਗਰਾਂ ਮੋੜਾ ਵਿਖੇ ‘ਖਾਲਸਾ ਐਂਟਰੀ ਟੈਕਸ’ ਵਸੂਲਣਾ ਸ਼ੁਰੂ ਕਰ ਦਿੱਤਾ ਗਿਆ।
ਜਾਣਕਾਰੀ ਅਨੁਸਾਰ ਬੀਤੇ ਦਿਨੀਂ ਐਂਟਰੀ ਟੈਕਸ ਦੇ ਵਿਰੋਧ ਵਿੱਚ ਹੋਏ ਰੋਸ ਪ੍ਰਦਰਸ਼ਨ ਦੌਰਾਨ ਨਿਹੰਗ ਸਿੰਘ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਐਲਾਨ ਕੀਤਾ ਸੀ ਕਿ ਹਿਮਾਚਲ ਪ੍ਰਦੇਸ਼ ਤੋਂ ਪੰਜਾਬ ਵਿੱਚ ਦਾਖਲ ਹੋਣ ਵਾਲੀਆਂ ਗੱਡੀਆਂ ਤੋਂ ਸਵੈ-ਇੱਛਾ ਨਾਲ ਯੋਗਦਾਨ ਇਕੱਠਾ ਕੀਤਾ ਜਾਵੇਗਾ, ਜਿਸ ਨੂੰ ‘ਖਾਲਸਾ ਟੈਕਸ’ ਦਾ ਨਾਮ ਦਿੱਤਾ ਗਿਆ ਹੈ। ਜਥੇਬੰਦੀਆਂ ਦਾ ਕਹਿਣਾ ਹੈ ਕਿ ਇਸ ਰਾਹੀਂ ਇਕੱਠੀ ਹੋਣ ਵਾਲੀ ਰਕਮ ਲੋਕ ਭਲਾਈ ਦੇ ਕਾਰਜਾਂ ਅਤੇ ਸਰਬੱਤ ਦੇ ਭਲੇ ਲਈ ਵਰਤੀ ਜਾਵੇਗੀ।

ਅੱਜ ਨਿਹੰਗ ਸਿੰਘ ਜਥੇਬੰਦੀਆਂ ਦੇ ਮੈਂਬਰ ਗਰਾਂ ਮੋੜਾ ਵਿਖੇ ਮੌਕੇ ‘ਤੇ ਪਹੁੰਚੇ ਅਤੇ ਉਨ੍ਹਾਂ ਵੱਲੋਂ ਹਿਮਾਚਲ ਪ੍ਰਦੇਸ਼ ਤੋਂ ਆ ਰਹੀਆਂ ਗੱਡੀਆਂ ਦੇ ਚਾਲਕਾਂ ਤੋਂ ਸਵੈ-ਇੱਛਾ ਨਾਲ ਯੋਗਦਾਨ ਲਿਆ ਗਿਆ। ਮੌਕੇ ‘ਤੇ ਦੇਖਿਆ ਗਿਆ ਕਿ ਕਈ ਵਾਹਨ ਚਾਲਕ ਆਪਣੀ ਮਰਜ਼ੀ ਨਾਲ ਇਹ ਯੋਗਦਾਨ ਦਿੰਦੇ ਨਜ਼ਰ ਆਏ।
ਨਿਹੰਗ ਸਿੰਘ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਕਿਸੇ ਵੀ ਵਾਹਨ ਚਾਲਕ ਨਾਲ ਕੋਈ ਜ਼ਬਰਦਸਤੀ ਜਾਂ ਧੱਕੇਸ਼ਾਹੀ ਨਹੀਂ ਕੀਤੀ ਜਾ ਰਹੀ ਅਤੇ ਨਾ ਹੀ ਕਿਸੇ ਨੂੰ ਰੋਕਿਆ ਜਾਂ ਤੰਗ-ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਮੁਹਿੰਮ ਹਿਮਾਚਲ ਸਰਕਾਰ ਵੱਲੋਂ ਵਧਾਏ ਗਏ ਐਂਟਰੀ ਟੈਕਸ ਦੇ ਵਿਰੋਧ ਦਾ ਪ੍ਰਤੀਕ ਹੈ ਅਤੇ ਇਸ ਦਾ ਮਕਸਦ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਹੈ।

ਇਸ ਦੌਰਾਨ ਇਲਾਕੇ ਵਿੱਚ ਆਉਣ-ਜਾਣ ਵਾਲੇ ਲੋਕਾਂ ਅਤੇ ਵਾਹਨ ਚਾਲਕਾਂ ਵਿੱਚ ਇਸ ਪਹਿਲ ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣਿਆ ਰਿਹਾ।